08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਵਾਤਾਵਰਨ ਦੀ ਸੰਭਾਲ ਲਈ ਗਰੀਨ ਦੀਵਾਲੀ ਮਨਾਈਏ-ਪ੍ਰਿੰਸੀਪਲ ਸੁਪ੍ਰਿਆ ਖੁਰਾਨਾ

ਜਗਰਾਉਂ, 7 ਨਵੰਬਰ (ਵਿਨੋਦ ਕੁਮਾਰ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਦੇ ਪ੍ਰਿੰਸੀਪਲ ਮੈਡਮ ਸੁਪ੍ਰਿਆ ਖੁਰਾਨਾ ਨੇ ਸ਼ਹਿਰ ਵਾਸੀਆਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਗਰੀਨ ਦਿਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਖ਼ੁਸ਼ੀਆਂ, ਰੌਸ਼ਨੀ ਅਤੇ ਆਪਸੀ ਪਿਆਰ ਦਾ ਤਿਉਹਾਰ ਹੈ।

ਪ੍ਰਿੰਸੀਪਲ ਮੈਡਮ ਸੁਪ੍ਰਿਆ ਖੁਰਾਨਾ 08-11-2026
ਜਗਰਾਉਂ, 7 ਨਵੰਬਰ (ਵਿਨੋਦ ਕੁਮਾਰ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਦੇ ਪ੍ਰਿੰਸੀਪਲ ਮੈਡਮ ਸੁਪ੍ਰਿਆ ਖੁਰਾਨਾ ਨੇ ਸ਼ਹਿਰ ਵਾਸੀਆਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਗਰੀਨ ਦਿਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਖ਼ੁਸ਼ੀਆਂ, ਰੌਸ਼ਨੀ ਅਤੇ ਆਪਸੀ ਪਿਆਰ ਦਾ ਤਿਉਹਾਰ ਹੈ। ਇਸ ਦੀਆਂ ਖ਼ੁਸ਼ੀਆਂ ਮਨਾਉਂਦੇ ਸਮੇਂ ਸਾਨੂੰ ਆਪਣੇ ਆਲੇ-ਦੁਆਲੇ ਦੇ ਵਾਤਾਵਰਨ ਪ੍ਰਤੀ ਵੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਮੈਡਮ ਖੁਰਾਨਾ ਨੇ ਕਿਹਾ ਕਿ ਪਹਿਲਾਂ ਹੀ ਵਧ ਰਹੇ ਪ੍ਰਦੂਸ਼ਣ ਕਾਰਨ ਵਾਤਾਵਰਨ ਪ੍ਰਭਾਵਿਤ ਹੋ ਰਿਹਾ ਹੈ। ਅਜਿਹੇ ਵਿੱਚ ਪਟਾਕਿਆਂ ਤੋਂ ਨਿਕਲਣ ਵਾਲਾ ਧੂੰਆਂ ਹਵਾ ਨੂੰ ਹੋਰ ਪ੍ਰਦੂਸ਼ਿਤ ਕਰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨ ਅਤੇ ਆਪਣੇ ਪਰਿਵਾਰਾਂ ਨੂੰ ਵੀ ਗਰੀਨ ਦਿਵਾਲੀ ਮਨਾਉਣ ਲਈ ਜਾਗਰੂਕ ਕਰਨ। ਉਨ੍ਹਾਂ ਦਾ ਸੰਦੇਸ਼ ਸੀ ਕਿ ਤਿਉਹਾਰ ਦੀ ਅਸਲ ਖ਼ੁਸ਼ੀ ਅਜਿਹੇ ਢੰਗ ਨਾਲ ਮਨਾਉਣ ਵਿੱਚ ਹੈ, ਜਿਸ ਨਾਲ ਕੁਦਰਤ ਦੀ ਸੁੰਦਰਤਾ ਅਤੇ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰਹੇ। ਵਾਤਾਵਰਨ ਪ੍ਰਤੀ ਸਾਡਾ ਇੱਕ ਛੋਟਾ ਜਿਹਾ ਸੁਚੇਤ ਕਦਮ ਵੀ ਸਮਾਜ ਨੂੰ ਚੰਗੀ ਦਿਸ਼ਾ ਦੇ ਸਕਦਾ ਹੈ। ਇਸ ਲਈ ਸਾਰੇ ਰਲ ਕੇ ਪ੍ਰਦੂਸ਼ਣ ਘਟਾਉਣ ਵਿੱਚ ਯੋਗਦਾਨ ਪਾਉਣ ਅਤੇ ਦੀਵਾਲੀ ਨੂੰ ਖ਼ੁਸ਼ੀਆਂ ਦੇ ਨਾਲ ਵਾਤਾਵਰਨ ਦੀ ਸੰਭਾਲ ਦਾ ਤਿਉਹਾਰ ਵੀ ਬਣਾਉਣ।
ਪਿਛਲੀ ਖ਼ਬਰ –ਮਿੱਟੀ ਦੇ ਦੀਵਿਆਂ ਤੋਂ ਮਹਿੰਗੇ ਤੋਹਫ਼ਿਆਂ ਤੱਕ– ਦੀਵਾਲੀ ਨੇ ਲੁਧਿਆਣਾ ਦੇ ਬਾਜ਼ਾਰਾਂ ਨੂੰ ਦਿੱਤੀ ਨਵੀਂ ਚਮਕ ਅਗਲੀ ਖ਼ਬਰ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਦਾ ਰਚਨਾਤਮਕ ਤੇ ਪ੍ਰਦਰਸ਼ਨੀ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।