ਹਲਕਾ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਵਲੋਂ ਖ਼ਰੀਦ ਕੇਂਦਰ ਬਰ੍ਹਮੀ ਦਾ ਦੌਰਾ
ਰਾਏਕੋਟ, 7 ਨਵੰਬਰ (ਬਲਵਿੰਦਰ ਸਿੰਘ ਲਿੱਤਰ) ਮਾਰਕੀਟ ਕਮੇਟੀ ਰਾਏਕੋਟ ਅਧੀਨ ਪੈਂਦੇ ਖ਼ਰੀਦ ਕੇਂਦਰ ਬਰ੍ਹਮੀ ਵਿਚ ਝੋਨੇ ਦੇ ਫ਼ਸਲ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਦੇ ਮਕਸਦ ਤਹਿਤ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਕਾਰਜਕਾਰੀ ਕਮੇਟੀ ਮੈਂਬਰ ਅਤੇ ਹਲਕਾ ਰਾਏਕੋਟ ਤੋਂ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਨੇ ਮੰਡੀ ਦਾ ਦੌਰਾ ਕੀਤਾ ਅਤੇ ਉੱਥੇ ਮੌਜੂਦ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਜਗਰੂਪ ਸਿੰਘ ਖ਼ਾਲਸਾ ਨੇ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ, ਚੁਕਾਈ ਅਤੇ ਬਾਰਦਾਨੇ ਦੀ ਉਪਲੱਬਧਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ।
ਰਾਏਕੋਟ, 7 ਨਵੰਬਰ (ਬਲਵਿੰਦਰ ਸਿੰਘ ਲਿੱਤਰ) ਮਾਰਕੀਟ ਕਮੇਟੀ ਰਾਏਕੋਟ ਅਧੀਨ ਪੈਂਦੇ ਖ਼ਰੀਦ ਕੇਂਦਰ ਬਰ੍ਹਮੀ ਵਿਚ ਝੋਨੇ ਦੇ ਫ਼ਸਲ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਦੇ ਮਕਸਦ ਤਹਿਤ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਕਾਰਜਕਾਰੀ ਕਮੇਟੀ ਮੈਂਬਰ ਅਤੇ ਹਲਕਾ ਰਾਏਕੋਟ ਤੋਂ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਨੇ ਮੰਡੀ ਦਾ ਦੌਰਾ ਕੀਤਾ ਅਤੇ ਉੱਥੇ ਮੌਜੂਦ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਜਗਰੂਪ ਸਿੰਘ ਖ਼ਾਲਸਾ ਨੇ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ, ਚੁਕਾਈ ਅਤੇ ਬਾਰਦਾਨੇ ਦੀ ਉਪਲੱਬਧਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਮੰਡੀ ਵਿਚ ਪੀਣ ਵਾਲੇ ਸਾਫ਼ ਪਾਣੀ, ਛਾਂ ਅਤੇ ਰੌਸ਼ਨੀ ਸਮੇਤ ਹੋਰ ਬੁਨਿਆਦੀ ਸਹੂਲਤਾਂ ਦੀ ਵੀ ਸਮੀਖਿਆ ਕੀਤ ੀ। ਜਗਰੂਪ ਸਿੰਘ ਖ਼ਾਲਸਾ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਜਸਵੰਤ ਸਿੰਘ ਧਾਲੀਆਂ, ਬੇਅੰਤ ਸਿੰਘ ਤਲਵੰਡੀ, ਜਗਦੇਵ ਸਿੰਘ ਝੋਰੜਾਂ ਆਦਿ ਹਾਜ਼ਰ ਸਨ ।