10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪੁਲਿਸ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਬੰਨ੍ਹਿਆ ਰੰਗ

ਭੂੰਦੜੀ, 9 ਨਵੰਬਰ (ਕੁਲਦੀਪ ਸਿੰਘ ਮਾਨ)- ਪੁਲਿਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਕਲਾਂ ਵਿਖੇ ਰੌਸ਼ਨੀਆਂ ਦੇ ਪ੍ਰਤੀਕ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੌਕੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਤਿਆਰ ਕੀਤੀਆਂ ਸਜਾਵਟੀ ਵਸਤਾਂ, ਫੁੱਲਾਂ, ਰੰਗੋਲੀਆਂ ਅਤੇ ਦੀਵਿਆਂ ਨਾਲ ਜਮਾਤਾਂ ਨੂੰ ਖੂਬਸੂਰਤ ਢੰਗ ਨਾਲ ਸਜਾਇਆ।

ਅਜੀਤ ਡੈਸਕ 10-11-2026
ਭੂੰਦੜੀ, 9 ਨਵੰਬਰ (ਕੁਲਦੀਪ ਸਿੰਘ ਮਾਨ)- ਪੁਲਿਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਕਲਾਂ ਵਿਖੇ ਰੌਸ਼ਨੀਆਂ ਦੇ ਪ੍ਰਤੀਕ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੌਕੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਤਿਆਰ ਕੀਤੀਆਂ ਸਜਾਵਟੀ ਵਸਤਾਂ, ਫੁੱਲਾਂ, ਰੰਗੋਲੀਆਂ ਅਤੇ ਦੀਵਿਆਂ ਨਾਲ ਜਮਾਤਾਂ ਨੂੰ ਖੂਬਸੂਰਤ ਢੰਗ ਨਾਲ ਸਜਾਇਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ । ਇਸ ਮੌਕੇ ਸਕੂਲ ਟਰੱਸਟ ਦੇ ਚੇਅਰਮੈਨ ਡਾ. ਡੀ.ਆਰ. ਭੱਟੀ ਆਈ.ਪੀ.ਐੱਸ. (ਸੇਵਾਮੁਕਤ ਡੀ.ਜੀ.ਪੀ. ਪੰਜਾਬ ਪੁਲਿਸ) ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਿੰਦੂਆਂ ਤੇ ਸਿੱਖਾਂ ਦਾ ਸਾਂਝਾ ਤਿਉਹਾਰ ਹੈ। ਉਨ੍ਹਾਂ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਸਾਰਿਆਂ ਨੂੰ ਹਰਿਆਵਲੀ ਦੀਵਾਲੀ ਮਨਾਉਣ ਦੀ ਅਪੀਲ ਵੀ ਕੀਤੀ ਤਾਂ ਜੋ ਵਾਤਾਵਰਨ ਸਾਫ਼-ਸੁਥਰਾ ਅਤੇ ਸੁਹਾਵਣਾ ਬਣਿਆ ਰਹੇ। ਇਸ ਮੌਕੇ ਬਾਬਾ ਪਰਮਜੀਤ ਸਿੰਘ ਗੱਦੀਨਸ਼ੀਨ ਡੇਰਾ ਬਾਬਾ ਭਾਗ ਸਿੰਘ ਜੀ, ਮੇਜਰ ਸਿੰਘ ਚੀਮਾ. ਸੁਖਪਾਲ ਸਿੰਘ ਚੀਮਾ ਤੇ ਰਾਜ ਕੁਮਾਰ ਮਲਹੋਤਰਾ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।ਸਮਾਗਮ ਦੌਰਾਨ ਸਮੂਹ ਅਧਿਆਪਕਾਂ ਜਗਦੀਪ ਸਿੰਘ, ਅਮਨਦੀਪ ਸਿੰਘ, ਮਨਪ੍ਰੀਤ ਸਿੰਘ, ਰੁਪਿੰਦਰ ਕੌਰ ਕਲੇਰ, ਅਮਨਜੋਤ ਕੌਰ, ਪ੍ਰਭਜੋਤ ਕੌਰ, ਰੁਪਿੰਦਰ ਕੌਰ ਸਰਾਂ, ਉਪਿੰਦਰ ਕੌਰ, ਸਰਬਜੀਤ ਕੌਰ, ਸੁਖਬੀਰ ਕੌਰ, ਸੁਖਦੀਪ ਕੌਰ, ਮਮਤਾ ਕੁਮਾਰੀ, ਦਿਲਪ੍ਰੀਤ ਕੌਰ, ਗੁਰਪ੍ਰੀਤ ਕੌਰ, ਕਿਰਨਜੀਤ ਕੌਰ, ਰਮਨਦੀਪ ਕੌਰ, ਨਵਪ੍ਰੀਤ ਕੌਰ, ਬਲਪ੍ਰੀਤ ਕੌਰ ਤੇ ਜਸ਼ਨਪ੍ਰੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਸਫ਼ਾਈ ਤੁਹਾਡੀ ਲਿਆਕਤ ਤੇ ਤੰਦਰੁਸਤੀ ਦਾ ਜ਼ਰੀਆ ਬਣਦੀ ਹੈ- ਬਾਬਾ ਅਰਵਿੰਦਰ ਸਿੰਘ ਨਾਨਕਸਰ ਅਗਲੀ ਖ਼ਬਰ ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਵਿਖੇ ਦੀਵਾਲੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।