11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਜਗਰਾਉਂ ਦੀਆਂ ਮੰਡੀਆਂ ’ਚ ਲਿੰਫਟਿੰਗ ਨਾ ਹੋਣ ਕਾਰਨ 22 ਲੱਖ ਝੋਨੇ ਦੀਆਂ ਬੋਰੀਆਂ ਖੁੱਲ੍ਹੇ ਅਸਮਾਨ ਹੇਠ ਹੋਣ ਲੱਗੀਆਂ ਖ਼ਰਾਬ

ਜਗਰਾਉਂ, 10 ਨਵੰਬਰ (ਗੁਰਦੀਪ ਸਿੰਘ ਮਲਕ)- ਪੰਜਾਬ ਦੀ ਵੱਡੀ ਜਗਰਾਉਂ ਅਨਾਜ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਤੋਂ ਬਾਅਦ ਲਿਫਟਿੰਗ ਦੀ ਸੁਸਤ ਰਫ਼ਤਾਰ ਨੇ ਆੜ੍ਹਤੀਆਂ ਤੇ ਮੰਡੀ ਮਜ਼ਦੂਰਾਂ ਦੀ ਚਿੰਤਾ ਵਧਾ ਦਿੱਤੀ ਹੈ। ਜਗਰਾਉਂ ਦੀ ਮੁੱਖ ਅਨਾਜ ਮੰਡੀ ਅਤੇ ਇਸ ਦੇ ਅਧੀਨ ਆਉਂਦੇ 15 ਖਰੀਦ ਕੇਂਦਰਾਂ ਵਿਚ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵਲੋਂ ਕਰੀਬ 20 ਤੋਂ 22 ਲੱਖ ਬੋਰੀਆਂ ਝੋਨੇ ਦੀ ਖ਼ਰੀਦ ਕੀਤੇ ਜਾਣ ਦੇ ਬਾਵਜੂਦ ਇਹ ਅਨਾਜ ਅਜੇ ਵੀ ਲਿਫਟਿੰਗ ਦੀ ਉਡੀਕ ਕਰ ਰਿਹਾ ਹੈ।

ਅਨਾਜ ਮੰਡੀ ਜਗਰਾਉਂ ’ਚ ਲਿਫਟਿੰਗ ਨਾ ਹੋਣ ਕਾਰਨ ਖੁੱਲ੍ਹੇ ਅਸਮਾਨ ਹੇਠਾਂ ਨਜ਼ਰ ਆਉਂਦੀਆਂ ਝੋਨੇ ਦੀਆਂ ਬੋਰੀਆਂ। ਤਸਵੀਰ: ਗੁਰਦੀਪ ਸਿੰਘ ਮਲਕ 11-11-2026
ਜਗਰਾਉਂ, 10 ਨਵੰਬਰ (ਗੁਰਦੀਪ ਸਿੰਘ ਮਲਕ)- ਪੰਜਾਬ ਦੀ ਵੱਡੀ ਜਗਰਾਉਂ ਅਨਾਜ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਤੋਂ ਬਾਅਦ ਲਿਫਟਿੰਗ ਦੀ ਸੁਸਤ ਰਫ਼ਤਾਰ ਨੇ ਆੜ੍ਹਤੀਆਂ ਤੇ ਮੰਡੀ ਮਜ਼ਦੂਰਾਂ ਦੀ ਚਿੰਤਾ ਵਧਾ ਦਿੱਤੀ ਹੈ। ਜਗਰਾਉਂ ਦੀ ਮੁੱਖ ਅਨਾਜ ਮੰਡੀ ਅਤੇ ਇਸ ਦੇ ਅਧੀਨ ਆਉਂਦੇ 15 ਖਰੀਦ ਕੇਂਦਰਾਂ ਵਿਚ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵਲੋਂ ਕਰੀਬ 20 ਤੋਂ 22 ਲੱਖ ਬੋਰੀਆਂ ਝੋਨੇ ਦੀ ਖ਼ਰੀਦ ਕੀਤੇ ਜਾਣ ਦੇ ਬਾਵਜੂਦ ਇਹ ਅਨਾਜ ਅਜੇ ਵੀ ਲਿਫਟਿੰਗ ਦੀ ਉਡੀਕ ਕਰ ਰਿਹਾ ਹੈ। ਖੁੱਲ੍ਹੇ ਆਸਮਾਨ ਹੇਠ ਪਏ ਲੱਖਾਂ ਬੋਰੀਆਂ ਝੋਨੇ ਦੀ ਸੰਭਾਲ ਹੁਣ ਆੜ੍ਹਤੀਆਂ ਅਤੇ ਮਜ਼ਦੂਰਾਂ ਲਈ ਵੱਡੀ ਚੁਣੌਤੀ ਬਣਦੀ ਜਾ ਰਹੀ ਹੈ। ਇਸ ਗੰਭੀਰ ਸਮੱਸਿਆ ਨੂੰ ਲੈ ਕੇ ਆੜ੍ਹਤੀ ਐਸੋਸੀਏਸ਼ਨ ਜਗਰਾਉਂ ਦੇ ਪ੍ਰਧਾਨ ਕਨ੍ਹੱਈਆ ਗੁਪਤਾ ਨੇ ਡਿਪਟੀ ਕਮਿਸ਼ਨਰ ਲੁਧਿਆਣਾ, ਐੱਸ.ਡੀ.ਐੱਮ. ਜਗਰਾਉਂ, ਜ਼ਿਲ੍ਹਾ ਫੂਡ ਕੰਟਰੋਲਰ, ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਸਕੱਤਰ ਸਮੇਤ ਸਬੰਧਤ ਅਧਿਕਾਰੀਆਂ ਨੂੰ ਪੱਤਰ ਭੇਜ ਕੇ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਸਰਕਾਰੀ ਖਰੀਦ ਏਜੰਸੀਆਂ ਨੂੰ ਵਾਰ-ਵਾਰ ਲਿਫਟਿੰਗ ਤੇਜ਼ ਕਰਨ ਦੀ ਅਪੀਲ ਕਰਨ ਦੇ ਬਾਵਜੂਦ ਹਾਲਾਤ ਵਿਚ ਕੋਈ ਖਾਸ ਸੁਧਾਰ ਨਹੀਂ ਹੋ ਰਿਹਾ। ਐਸੋਸੀਏਸ਼ਨ ਅਨੁਸਾਰ ਖੁੱਲ੍ਹੇ ਆਸਮਾਨ ਹੇਠ ਪਏ ਲੱਖਾਂ ਬੋਰੀਆਂ ਝੋਨੇ ਨੂੰ ਮੌਸਮ ਦੀ ਖ਼ਰਾਬੀ ਤੋਂ ਬਚਾਉਣਾ ਆੜ੍ਹਤੀਆਂ ਲਈ ਵੱਡੀ ਮੁਸ਼ਕਿਲ ਬਣਿਆ ਹੋਇਆ ਹੈ। ਜੇਕਰ ਮੀਂਹ ਜਾਂ ਹੋਰ ਖ਼ਰਾਬ ਮੌਸਮ ਆ ਜਾਂਦਾ ਹੈ ਤਾਂ ਇਸ ਅਨਾਜ ਦੇ ਭਿੱਜਣ ਅਤੇ ਖ਼ਰਾਬ ਹੋਣ ਦਾ ਖ਼ਤਰਾ ਬਣਿਆ ਹੋਇਆ ਹੈ। ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਕਨ੍ਹੱਈਆ ਗੁਪਤਾ ਨੇ ਦੱਸਿਆ ਕਿ ਇਸ ਵਾਰ ਪ੍ਰਵਾਸੀ ਮਜ਼ਦੂਰਾਂ ਦੀ ਘਾਟ ਕਾਰਨ ਖਰੀਦੇ ਗਏ ਝੋਨੇ ਦੀ ਸੰਭਾਲ ਲਈ ਮੰਡੀ ਬੋਰਡ ਵੱਲੋਂ ਨਿਰਧਾਰਤ ਰੇਟਾਂ ਨਾਲੋਂ ਵੱਧ ਮਜ਼ਦੂਰੀ ਦੇਣੀ ਪੈ ਰਹੀ ਹੈ। ਨਵੀਂ ਫ਼ਸਲ ਦੀ ਆਮਦ ਲਈ ਮੰਡੀਆਂ ਵਿਚ ਜਗ੍ਹਾ ਖਾਲੀ ਕਰਵਾਉਣ ਦੇ ਨਾਲ-ਨਾਲ ਪਹਿਲਾਂ ਖ਼ਰੀਦੇ ਗਏ ਝੋਨੇ ਦੀ ਸੰਭਾਲ ਕਰਨਾ ਵੀ ਉਨ੍ਹਾਂ ਦੀ ਮਜਬੂਰੀ ਬਣਿਆ ਹੋਇਆ ਹੈ। ਇਸ ਕਾਰਨ ਆੜ੍ਹਤੀਆਂ ਤੇ ਮਜ਼ਦੂਰਾਂ ਦੋਵਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ।
ਪਿਛਲੀ ਖ਼ਬਰ ਰੋਡਵੇਜ਼ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਜਗਰਾਉਂ ਡਿਪੂ ਅੱਗੇ ਗੇਟ ਰੈਲੀ ਅਗਲੀ ਖ਼ਬਰ ਭਵਨ ਰਕਬਾ ਵਿਖੇ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।