10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਰਕਾਰੀ ਸਕੂਲ ਰਾਊਵਾਲ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ

ਭੂੰਦੜੀ, 10 ਨਵੰਬਰ (ਕੁਲਦੀਪ ਸਿੰਘ ਮਾਨ)- ਸਰਕਾਰੀ ਹਾਈ ਸਕੂਲ ਰਾਊਵਾਲ ਵਿਖੇ ਮੁੱਖ ਮੰਤਰੀ ਸਿੱਖਿਆ ਕ੍ਰਾਂਤੀ ਤਹਿਤ ਨਵੀਂ ਬਣਾਈ ਗਈ ਲਾਇਬ੍ਰੇਰੀ ਦਾ ਉਦਘਾਟਨ ਹਲਕਾ ਦਾਖਾ ਦੇ ਇੰਚਾਰਜ ਡਾ. ਕੇ.

ਅਜੀਤ ਡੈਸਕ 11-11-2026
ਭੂੰਦੜੀ, 10 ਨਵੰਬਰ (ਕੁਲਦੀਪ ਸਿੰਘ ਮਾਨ)- ਸਰਕਾਰੀ ਹਾਈ ਸਕੂਲ ਰਾਊਵਾਲ ਵਿਖੇ ਮੁੱਖ ਮੰਤਰੀ ਸਿੱਖਿਆ ਕ੍ਰਾਂਤੀ ਤਹਿਤ ਨਵੀਂ ਬਣਾਈ ਗਈ ਲਾਇਬ੍ਰੇਰੀ ਦਾ ਉਦਘਾਟਨ ਹਲਕਾ ਦਾਖਾ ਦੇ ਇੰਚਾਰਜ ਡਾ. ਕੇ. ਐੱਨ. ਐੱਸ. ਕੰਗ ਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਪਰਮਿੰਦਰ ਸਿੰਘ ਸਿੱਧੂ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਸ ਮੌਕੇ ਪਿੰਡ ਰਾਊਵਾਲ ਦੇ ਸਰਪੰਚ ਸ. ਦਲਜੀਤ ਸਿੰਘ, ਪ੍ਰਿੰਸੀਪਲ ਮਨਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ। ਇਸ ਮੌਕੇ ਡਾ: ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸਥਾਨ ਹਾਸਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀਆਂ ਦੀ ਸਥਾਪਨਾ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਅਹਿਮ ਭੂਮਿਕਾ ਨਿਭਾਏਗੀ। ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਸਿੱਧੂ ਨੇ ਸਕੂਲ ਪ੍ਰਬੰਧਕ ਕਮੇਟੀ ਤੇ ਸਮੂਹ ਸਟਾਫ਼ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰ ਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਲਾਇਬ੍ਰੇਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਕਿਤਾਬਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ। ਸਰਪੰਚ ਦਲਜੀਤ ਸਿੰਘ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਸ਼ਬਦ ਕਹੇ। ਇਸ ਮੌਕੇ ਪੰਚ ਰੇਸ਼ਮ ਸਿੰਘ, ਅਮਰਜੀਤ ਸਿੰਘ, ਨਛੱਤਰ ਸਿੰਘ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਰਾਣਾ, ਬਲਵੰਤ ਸਿੰਘ ਭੰਦੋਲ, ਸਕੂਲ ਦਾ ਸਮੂਹ ਸਟਾਫ਼, ਐੱਸ. ਐੱਮ. ਸੀ. ਕਮੇਟੀ ਦੇ ਮੈਂਬਰ ਅਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਗਿਆਨੀ ਦਵਿੰਦਰ ਸਿੰਘ ਭਨੋਹੜ ਨੂੰ ਸਦਮਾ , ਪੁੱਤਰ ਦਾ ਦਿਹਾਂਤ ਅਗਲੀ ਖ਼ਬਰ ਪਿੰਡ ਹੰਬੜਾਂ ’ਚ ਬਣੀ ਸੜਕ ਦੇ ਕੁਝ ਮਹੀਨੇ ਪਹਿਲਾਂ ਰੱਖੇ ਉਦਘਾਟਨ ਪੱਥਰ ਨੂੰ ਪਈ ਸਹਾਰੇ ਦੀ ਲੋੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।