10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਗੁੱਜਰਵਾਲ ਵਿਖੇ ਕੈਪਟਨ ਸੰਦੀਪ ਸੰਧੂ ਨੇ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਜੋਧਾਂ, 10 ਨਵੰਬਰ (ਗੁਰਵਿੰਦਰ ਸਿੰਘ ਹੈਪੀ)- ਇਤਿਹਾਸਕ ਪਿੰਡ ਗੁੱਜਰਵਾਲ ਵਿਖੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਖ਼ਤਿਆਰੀ ਕੋਟੇ ’ਚੋਂ ਪਿੰਡ ਦੇ ਸਰਬਪੱਖੀ ਵਿਕਾਸ ਲਈ ਜਾਰੀ ਹੋਈ 10 ਲੱਖ ਰੁਪਏ ਦੀ ਗ੍ਰਾਂਟ ਨਾਲ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਵਲੋਂ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਕੀਤਾ ਗਿਆ। ਇਹ ਸਮਾਗਮ ਇੰਡੀਅਨ ਓਵਰਸੀਜ਼ ਕਾਂਗਰਸ ਯੂ.

ਪਿੰਡ ਗੁੱਜਰਵਾਲ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਕੈਪਟਨ ਸੰਦੀਪ ਸੰਧੂ, ਨਾਲ ਗੁਰਮਿੰਦਰ ਕੌਰ ਰੰਧਾਵਾ ਯੂ. ਕੇ., ਬਲਤੇਜ ਸਿੰਘ, ਜਸਵੀਰ ਸਿੰਘ ਦਿਉਲ, ਮਨਤੇਜ ਸਿੰਘ ਕੈਨੇਡਾ ਤੇ ਹੋਰ। ਤਸਵੀਰ: ਗੁਰਵਿੰਦਰ ਸਿੰਘ ਹੈਪੀ 11-11-2026
ਜੋਧਾਂ, 10 ਨਵੰਬਰ (ਗੁਰਵਿੰਦਰ ਸਿੰਘ ਹੈਪੀ)- ਇਤਿਹਾਸਕ ਪਿੰਡ ਗੁੱਜਰਵਾਲ ਵਿਖੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਖ਼ਤਿਆਰੀ ਕੋਟੇ ’ਚੋਂ ਪਿੰਡ ਦੇ ਸਰਬਪੱਖੀ ਵਿਕਾਸ ਲਈ ਜਾਰੀ ਹੋਈ 10 ਲੱਖ ਰੁਪਏ ਦੀ ਗ੍ਰਾਂਟ ਨਾਲ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਵਲੋਂ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਕੀਤਾ ਗਿਆ। ਇਹ ਸਮਾਗਮ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੀ ਸੀਨੀਅਰ ਮਹਿਲਾ ਆਗੂ ਗੁਰਮਿੰਦਰ ਕੌਰ ਰੰਧਾਵਾ ਦੀ ਸੁਚੱਜੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਨਗਰ ਨਿਵਾਸੀਆਂ ਅਤੇ ਵਰਕਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਹਲਕਾ ਦਾਖਾ ਦੇ ਹੋਰਨਾਂ ਪਿੰਡਾਂ ਦੇ ਨਾਲ-ਨਾਲ ਇਸ ਇਤਿਹਾਸਕ ਪਿੰਡ ਗੁੱਜਰਵਾਲ ਦੀ ਨੁਹਾਰ ਬਦਲਣ ਲਈ ਸਮੇਂ-ਸਮੇਂ ਸਿਰ ਵੱਡੀਆਂ ਗ੍ਰਾਂਟਾਂ ਦਿੱਤੀਆਂ ਗਈਆਂ ਹਨ। ਸਮਾਗਮ ਦੌਰਾਨ ਨਗਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਕੈਪਟਨ ਸੰਦੀਪ ਸੰਧੂ ਤੇ ਹੋਰ ਆਗੂਆਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਨਤੇਜ ਸਿੰਘ ਕੈਨੇਡਾ, ਗੁਰਵਿੰਦਰ ਸਿੰਘ ਕੁਲਾਰ ਮੈਂਬਰ ਬਲਾਕ ਸੰਮਤੀ, ਬਲਤੇਜ ਸਿੰਘ ਨੀਟਾ ਪੰਚ, ਗੁਰਤੇਜ ਸਿੰਘ ਡਿੰਪੀ, ਜਸਵੀਰ ਸਿੰਘ ਦਿਉਲ ਖੰਡੂਰ ਸਾਬਕਾ ਸਰਪੰਚ, ਧਰਮਿੰਦਰ ਸਿੰਘ ਦਿਉਲ, ਪ੍ਰੇਮ ਸਿੰਘ ਸੇਖੋਂ ਬਲਾਕ ਪ੍ਰਧਾਨ, ਡਾ. ਕਮਲ ਰਤਨ ਮਹਿਲਾ ਆਗੂ, ਬੀਬੀ ਗੁਰਮੇਲ ਕੌਰ, ਪ੍ਰਿਤਪਾਲ ਸਿੰਘ ਪੰਚ, ਕਾਸਰ ਮੁਹੰਮਦ, ਲਖਵਿੰਦਰ ਕੌਰ, ਸੁਰਿੰਦਰ ਸਿੰਘ ਗਰੇਵਾਲ, ਪਰਮਜੀਤ ਸਿੰਘ ਪੰਮਾ, ਗੁਰਿੰਦਰ ਸਿੰਘ ਲੱਕੀ, ਪ੍ਰਧਾਨ ਦਿਆਲ ਸਿੰਘ ਤੇ ਹਰਜੋਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਜਸਵੀਰ ਸਿੰਘ ਖੈਹਿਰਾ ਬੇਟ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।