11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪਿੰਡ ਚੌਂਕੀਮਾਨ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਕੈਂਪ ਲਗਾਇਆ

ਚੌਂਕੀਮਾਨ, 11 ਨਵੰਬਰ (ਤੇਜਿੰਦਰ ਸਿੰਘ ਚੱਢਾ)- ਪਿੰਡ ਚੌਂਕੀਮਾਨ ਵਿਖੇ ਪੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ ਤਹਿਤ ਖੇਤੀਬਾੜੀ ਵਿਭਾਗ ਤੇ ਪੁਲਿਸ ਵਿਭਾਗ ਵਲੋਂ ਸਾਂਝੇ ਤੌਰ ’ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਕੈਂਪ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਤਹਿਸੀਲਦਾਰ ਰੇਸਮ ਸਿੰਘ, ਐੱਸ.

ਅਜੀਤ ਡੈਸਕ 12-11-2026
ਚੌਂਕੀਮਾਨ, 11 ਨਵੰਬਰ (ਤੇਜਿੰਦਰ ਸਿੰਘ ਚੱਢਾ)- ਪਿੰਡ ਚੌਂਕੀਮਾਨ ਵਿਖੇ ਪੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ ਤਹਿਤ ਖੇਤੀਬਾੜੀ ਵਿਭਾਗ ਤੇ ਪੁਲਿਸ ਵਿਭਾਗ ਵਲੋਂ ਸਾਂਝੇ ਤੌਰ ’ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਕੈਂਪ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਤਹਿਸੀਲਦਾਰ ਰੇਸਮ ਸਿੰਘ, ਐੱਸ.ਪੀ ਸਵਰਨਜੀਤ ਸਿੰਘ, ਖੇਤੀਬਾੜੀ ਅਫ਼ਸਰ ਡਾ. ਰਾਵਿੰਦਰ ਸਿੰਘ ਤੇ ਚੌਂਕੀਮਾਨ ਚੌਂਕੀ ਦੇ ਇੰਚਾਰਜ ਸੁਖਦੇਵ ਸਿੰਘ ਨੇ ਕੈਂਪ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸਰਪੰਚ ਕੇਵਲ ਸਿੰਘ ਫੌਜੀ ਧਾਲੀਵਾਲ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਤੇ ਆਏ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ। ਇਸ ਮੌਕੇ ਤਹਿਸੀਲਦਾਰ ਰੇਸਮ ਸਿੰਘ, ਐੱਸ.ਪੀ. ਸਵਰਨਜੀਤ ਸਿੰਘ ਤੇ ਖੇਤੀਬਾੜੀ ਅਫ਼ਸਰ ਡਾ. ਰਾਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ, ਕਿਉਂਕਿ ਮੌਜੂਦਾ ਸਮੇਂ ਵਿਚ ਪ੍ਰਦੂਸ਼ਣ ਇਨ੍ਹਾਂ ਵੱਧ ਚੁੱਕਾ ਹੈ ਕੇ ਸਾਡਾ ਵਾਤਾਵਰਨ ਪ੍ਰਦੂਸ਼ਿਤ ਹੋ ਚੁੱਕਾ ਹੈ, ਜਿਸ ਦਾ ਕਾਰਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਸਮੇਤ ਤਿਉਹਾਰ ਸਮੇਂ ਚਲਾਏ ਜਾਂਦੇ ਪਟਾਕੇ ਹਨ। ਇਸ ਮੌਕੇ ਹਾਜ਼ਰੀਨ ਕਿਸਾਨਾਂ ਨੇ ਭਰੋਸਾ ਦਿਵਾਇਆ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣ ਤੇ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਸਾਫ਼ ਸੁਥਰਾ ਤੇ ਹਰਿਆ ਭਰਿਆ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣਗੇ। ਇਸ ਮੌਕੇ ਯੂਥ ਵਿੰਗ ਦੇ ਪ੍ਰਧਾਨ ਜਸਵੀਰ ਸਿੰਘ ਧਾਲੀਵਾਲ, ਪੰਚ ਬਲਵੀਰ ਸਿੰਘ ਫੌਜੀ, ਪੰਚ ਸੁਖਵਿੰਦਰ ਸਿੰਘ ਸੁੱਖਾ ਧਾਲੀਵਾਲ, ਪੰਚ ਮਨਪ੍ਰੀਤ ਸਿੰਘ ਅਮਨਾ ਧਾਲੀਵਾਲ, ਜੇ.ਈ. ਜਰਨੈਲ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਮੰਡੀਆਂ ਦਾ ਦੌਰਾ ਅਗਲੀ ਖ਼ਬਰ ਸਰਕਾਰੀ ਸਕੂਲ ਬਰ੍ਹਮੀ ਵਿਖੇ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਨੇ ਮੁਫ਼ਤ ਲਿਟਰੇਚਰ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।