13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਤੇ ਦੋਹਰਾਈ ਨੂੰ ਲੈ ਕੇ ਪ੍ਰੋਗਰਾਮ ਜਾਰੀ

ਰਾਏਕੋਟ, 12 ਨਵੰਬਰ (ਸੁਸ਼ੀਲ)- ਮਾਣਯੋਗ ਚੋਣ ਕਮਿਸ਼ਨਰ ਵਲੋਂ ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਤੇ ਦੋਹਰਾਈ 2026 ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.

ਐੱਸ. ਡੀ. ਐੱਮ. ਕਪਿਲ ਜਿੰਦਲ 13-11-2026
ਰਾਏਕੋਟ, 12 ਨਵੰਬਰ (ਸੁਸ਼ੀਲ)- ਮਾਣਯੋਗ ਚੋਣ ਕਮਿਸ਼ਨਰ ਵਲੋਂ ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਤੇ ਦੋਹਰਾਈ 2026 ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਡੀ. ਐੱਮ. ਕਮ ਰਿਟਰਨਿੰਗ ਅਫ਼ਸਰ ਰਾਏਕੋਟ ਕਪਿਲ ਜਿੰਦਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਹੇਠ ਯੋਗਤਾ ਮਿਤੀ 01 ਜਨਵਰੀ 20 27 ਦੇ ਅਧਾਰ ’ਤੇ ਮਿਤੀ 12.11.2026 ਤੋਂ 11.12.2026 ਤੱਕ ਹਲਕਾ ਰਾਏਕੋਟ ਦੇ ਸਮੂਹ ਵੋਟਰਾਂ ਤੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾਣੇ ਹਨ। ਵੋਟਰ ਆਪਣੇ ਦਾਅਵੇ ਅਤੇ ਇਤਰਾਜ ਨੂੰ ਬੀ.ਐੱਲ.ਓ ਪਾਸ ਜਮ੍ਹਾਂ ਕਰਵਾ ਸਕਦੇ ਹਨ ਜਾਂ ਇਲੈਕਸ਼ਨ ਸੈੱਲ, ਐੱਸ.ਡੀ.ਐੱਮ. ਦਫ਼ਤਰ ਰਾਏਕੋਟ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਇਨ੍ਹਾਂ ਸਾਰੇ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ ਮਿਤੀ 28 ਦਸੰਬਰ 2026 ਤੱਕ ਕੀਤਾ ਜਾਣਾ ਹੈ ਅਤੇ ਮਿਤੀ 4 ਜਨਵਰੀ 2027 ਨੂੰ ਵੋਟਰ ਸੂਚੀ ਦੀ ਆਖਰੀ ਪ੍ਰਕਾਸ਼ਨਾ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਸਮੂਹ ਵੋਟਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਮਿਤੀ 12 ਨਵੰਬਰ 2026 ਤੋਂ 11 ਦਸੰਬਰ 2026 ਤੱਕ ਕੋਈ ਵੀ ਨਵੀਂ ਵੋਟ ਬਣਾਉਣ, ਵੋਟ ਵਿੱਚ ਦਰੁੱਸਤੀ ਜਾਂ ਡਲੀਟ ਕਰਵਾਉਣ ਸਬੰਧੀ ਕਾਰਵਾਈ ਕੀਤੀ ਜਾ ਸਕਦੀ ਹੈ ਤਾਂ ਜੋ ਆਗਾਮੀ ਵਿਧਾਨ ਸਭਾ ਚੋਣਾਂ 2027 ਦੌਰਾਨ ਕੋਈ ਵੋਟਰ ਵੋਟ ਪਾਉਣ ਤੋ ਵਾਂਝਾ ਨਾ ਰਹਿ ਜਾਵੇ।
ਪਿਛਲੀ ਖ਼ਬਰ ਸ਼੍ਰੇਆਂਸੀ ਜੈਨ ਨੇ ਜਗਰਾਉਂ ਦੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਨੇ ਲਾਈਫ਼ ਸਰਟੀਫਿਕੇਟ ਭਰਨ ਦਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।