13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਚੰਨਪ੍ਰੀਤ ਉੱਪਲ ਨੇ ਕੈਨੇਡਾ ਪੁਲਿਸ ’ਚ ਭਰਤੀ ਹੋ ਕੇ ਇਲਾਕੇ ਦਾ ਮਾਣ ਵਧਾਇਆ

ਰਾਏਕੋਟ, 12 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਪਿੰਡ ਬੱਸੀਆਂ ਦੇ ਹੋਣਹਾਰ ਨੌਜਵਾਨ ਅਤੇ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਸਾਬਕਾ ਵਿਦਿਆਰਥੀ ਚੰਨਪ੍ਰੀਤ ਸਿੰਘ ਉੱਪਲ ਨੇ ਕੈਨੇਡਾ ਦੇ ਸੂਬੇ ਨੋਵਾ ਸਕੌਸ਼ੀਆ ਦੀ ਪੁਲਿਸ ਫੋਰਸ ਵਿਚ ਭਰਤੀ ਹੋ ਕੇ ਇਕ ਵੱਡੀ ਉਪਲੱਬਧੀ ਹਾਸਿਲ ਕੀਤੀ ਹੈ। ਚੰਨਪ੍ਰੀਤ ਦੀ ਇਸ ਸ਼ਾਨਦਾਰ ਕਾਮਯਾਬੀ ਨਾਲ ਜਿੱਥੇ ਉਸਦੇ ਪਰਿਵਾਰ ਅਤੇ ਸਕੂਲ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ, ਉੱਥੇ ਹੀ ਪੂਰੇ ਰਾਏਕੋਟ ਇਲਾਕੇ ਅਤੇ ਪੰਜਾਬ ਦਾ ਨਾਂਅ ਵਿਦੇਸ਼ ਦੀ ਧਰਤੀ ’ਤੇ ਰੌਸ਼ਨ ਹੋਇਆ ਹੈ।

ਅਜੀਤ ਡੈਸਕ 13-11-2026
ਰਾਏਕੋਟ, 12 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਪਿੰਡ ਬੱਸੀਆਂ ਦੇ ਹੋਣਹਾਰ ਨੌਜਵਾਨ ਅਤੇ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਸਾਬਕਾ ਵਿਦਿਆਰਥੀ ਚੰਨਪ੍ਰੀਤ ਸਿੰਘ ਉੱਪਲ ਨੇ ਕੈਨੇਡਾ ਦੇ ਸੂਬੇ ਨੋਵਾ ਸਕੌਸ਼ੀਆ ਦੀ ਪੁਲਿਸ ਫੋਰਸ ਵਿਚ ਭਰਤੀ ਹੋ ਕੇ ਇਕ ਵੱਡੀ ਉਪਲੱਬਧੀ ਹਾਸਿਲ ਕੀਤੀ ਹੈ। ਚੰਨਪ੍ਰੀਤ ਦੀ ਇਸ ਸ਼ਾਨਦਾਰ ਕਾਮਯਾਬੀ ਨਾਲ ਜਿੱਥੇ ਉਸਦੇ ਪਰਿਵਾਰ ਅਤੇ ਸਕੂਲ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ, ਉੱਥੇ ਹੀ ਪੂਰੇ ਰਾਏਕੋਟ ਇਲਾਕੇ ਅਤੇ ਪੰਜਾਬ ਦਾ ਨਾਂਅ ਵਿਦੇਸ਼ ਦੀ ਧਰਤੀ ’ਤੇ ਰੌਸ਼ਨ ਹੋਇਆ ਹੈ। ਇਸ ਮਾਣਮੱਤੀ ਪ੍ਰਾਪਤੀ ਦੀ ਖੁਸ਼ੀ ਸ਼ਾਂਝੀ ਕਰਦਿਆਂ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਪ੍ਰਿੰਸੀਪਲ ਹਰਪ੍ਰੀਤ ਕੌਰ ਸਿੱਧੂ ਤੇ ਸੰਸਥਾ ਦੇ ਪ੍ਰਧਾਨ ਹਰਜੋਤ ਸਿੰਘ ਸਿੱਧੂ ਵਲੋਂ ਚੰਨਪ੍ਰੀਤ ਉੱਪਲ ਦੇ ਪਰਿਵਾਰ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਗਈ ਅਤੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਚੰਨਪ੍ਰੀਤ ਸਿੰਘ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤਰ ਨੂੰ ਸਾਲ 2018 ਵਿਚ ਉਚੇਰੀ ਸਿੱਖਿਆ ਅਤੇ ਬਿਹਤਰ ਭਵਿੱਖ ਲਈ ਕੈਨੇਡਾ ਭੇਜਿਆ ਸੀ। ਉਨ੍ਹਾਂ ਕਿਹਾ ਕਿ ਚੰਨਪ੍ਰੀਤ ਆਪਣੀ ਲਗਨ ਤੇ ਦ੍ਰਿੜ ਇਰਾਦੇ ਸਦਕਾ ਅੱਜ ਨੋਵਾ ਸਕੌਸ਼ੀਆ ਪੁਲਿਸ ਵਿਚ ਭਰਤੀ ਹੋ ਕੇ ਮਾਪਿਆਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਹਰਪ੍ਰੀਤ ਕੌਰ ਸਿੱਧੂ ਨੇ ਕਿਹਾ ਕਿ ਚੰਨਪ੍ਰੀਤ ਉੱਪਲ ਦੀ ਇਹ ਕਾਮਯਾਬੀ ਅਜੋਕੀ ਨੌਜਵਾਨ ਪੀੜ੍ਹੀ ਅਤੇ ਸਕੂਲ ਵਿਚ ਪੜ੍ਹ ਰਹੇ ਹੋਰ ਵਿਦਿਆਰਥੀਆਂ ਲਈ ਇੱਕ ਵੱਡੀ ਪ੍ਰੇਰਨਾ ਸਰੋਤ ਬਣੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਚੰਨਪ੍ਰੀਤ ਵਾਂਗ ਆਪਣਾ ਟੀਚਾ ਮਿੱਥ ਕੇ ਸਖ਼ਤ ਮਿਹਨਤ ਕਰਨ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਕੰਵਲਨੈਨ ਸਿੰਘ ਕੰਗ ਨੂੰ ਹਲਕਾ ਦਾਖਾ ਤੋਂ ਉਮੀਦਵਾਰ ਐਲਾਨੇ ਜਾਣ ਤੇ ‘ਆਪ’ ਆਗੂਆਂ ਨੇ ਦਿੱਤੀ ਵਧਾਈ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਕਾਲਜ ਹਲਵਾਰਾ ਵਿਖੇ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।