14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਗੁਰੂ ਨਾਨਕ ਪਬਲਿਕ ਸਕੂਲ ’ਚ ਸੁੰਦਰ ਲਿਖਾਈ ਤੇ ਪੋਸਟਰ ਬਣਾਉਣ ਦੇ ਮੁਕਾਬਲੇ

ਗੁਰੂਸਰ ਸੁਧਾਰ, 13 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਧਾਰ ਬਾਜ਼ਾਰ ਵਿਖੇ ਵਿਦਿਆਰਥੀਆਂ ਦੀ ਕਲਾ ਤੇ ਸਿਰਜਣਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸੁੰਦਰ ਲਿਖਾਈ ਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਵਧ-ਚੜ੍ਹ ਕੇ ਭਾਗ ਲਿਆ ਅਤੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 14-11-2026
ਗੁਰੂਸਰ ਸੁਧਾਰ, 13 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਧਾਰ ਬਾਜ਼ਾਰ ਵਿਖੇ ਵਿਦਿਆਰਥੀਆਂ ਦੀ ਕਲਾ ਤੇ ਸਿਰਜਣਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸੁੰਦਰ ਲਿਖਾਈ ਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਵਧ-ਚੜ੍ਹ ਕੇ ਭਾਗ ਲਿਆ ਅਤੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਆਪਣੀ ਸੁੰਦਰ ਲਿਖਾਈ ਅਤੇ ਰੰਗਾਂ ਰਾਹੀਂ ਪੋਸਟਰਾਂ ਨੂੰ ਬਹੁਤ ਹੀ ਆਕਰਸ਼ਕ ਢੰਗ ਨਾਲ ਪੇਸ਼ ਕੀਤਾ। ਮੁਕਾਬਲਿਆਂ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਨਿਰਮਲ ਸਿੰਘ ਸੰਧੂ, ਵਾਈਸ ਪ੍ਰਿੰਸੀਪਲ ਮਨਜੀਤ ਸਿੰਘ ਤੋਂ ਇਲਾਵਾ ਸਮੂਹ ਵਿਦਿਆਰਥੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ। 1
ਪਿਛਲੀ ਖ਼ਬਰ ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਦੀਆਂ ਖਿਡਾਰਨਾਂ ਨੇ ਖੇਡ ਮੁਕਾਬਲਿਆਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਸ਼ਹੀਦ ਸਰਾਭਾ ਯਾਦਗਾਰੀ ਗੋਲਡ ਕੱਪ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।