14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਿਧਾਂਤਾਂ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਲੋੜ- ਬਾਬਾ ਸਰਬਜੋਤ ਸਿੰਘ ਡਾਂਗੋਂ

ਲੋਹਟਬੱਦੀ, 14 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਸਮੁੱਚੀ ਮਾਨਵਤਾ ਲਈ ਗਿਆਨ ਅਤੇ ਅਧਿਆਤਮਿਕਤਾ ਦਾ ਅਥਾਹ ਸਾਗਰ ਹਨ, ਗੁਰੂ ਸਾਹਿਬਾਨ ਦੀ ਬਾਣੀ ਸਾਨੂੰ ਸਿਰਫ਼ ਪ੍ਰਮਾਤਮਾ ਦੇ ਨਾਮ ਨਾਲ ਹੀ ਨਹੀਂ ਜੋੜਦੀ, ਸਗੋਂ ਇੱਕ ਚੰਗਾ ਇਨਸਾਨ ਬਣਨ ਅਤੇ ਸਮਾਜ ਵਿੱਚ ਵਿਚਰਨ ਦੀ ਜਾਂਚ ਵੀ ਸਿਖਾਉਂਦੀ ਹੈ। ਅਜੋਕੇ ਪਦਾਰਥਵਾਦੀ ਯੁੱਗ ਵਿੱਚ ਹਰ ਮਨੁੱਖ ਨੂੰ ਚਾਹੀਦਾ ਹੈ ਕਿ ਉਹ ਨਾਮ-ਬਾਣੀ ਅਤੇ ਸੇਵਾ-ਸਿਮਰਨ ਨਾਲ ਜੁੜ ਕੇ ਆਪਣਾ ਜੀਵਨ ਸਫ਼ਲ ਕਰੇ।

ਅਜੀਤ ਡੈਸਕ 15-11-2026
ਲੋਹਟਬੱਦੀ, 14 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਸਮੁੱਚੀ ਮਾਨਵਤਾ ਲਈ ਗਿਆਨ ਅਤੇ ਅਧਿਆਤਮਿਕਤਾ ਦਾ ਅਥਾਹ ਸਾਗਰ ਹਨ, ਗੁਰੂ ਸਾਹਿਬਾਨ ਦੀ ਬਾਣੀ ਸਾਨੂੰ ਸਿਰਫ਼ ਪ੍ਰਮਾਤਮਾ ਦੇ ਨਾਮ ਨਾਲ ਹੀ ਨਹੀਂ ਜੋੜਦੀ, ਸਗੋਂ ਇੱਕ ਚੰਗਾ ਇਨਸਾਨ ਬਣਨ ਅਤੇ ਸਮਾਜ ਵਿੱਚ ਵਿਚਰਨ ਦੀ ਜਾਂਚ ਵੀ ਸਿਖਾਉਂਦੀ ਹੈ। ਅਜੋਕੇ ਪਦਾਰਥਵਾਦੀ ਯੁੱਗ ਵਿੱਚ ਹਰ ਮਨੁੱਖ ਨੂੰ ਚਾਹੀਦਾ ਹੈ ਕਿ ਉਹ ਨਾਮ-ਬਾਣੀ ਅਤੇ ਸੇਵਾ-ਸਿਮਰਨ ਨਾਲ ਜੁੜ ਕੇ ਆਪਣਾ ਜੀਵਨ ਸਫ਼ਲ ਕਰੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਾਨਕਸਰ ਦਰਬਾਰ ਟਰੱਸਟ ਡਾਂਗੋਂ ਦੇ ਸਰਪ੍ਰਸਤ ਬਾਬਾ ਸਰਬਜੋਤ ਸਿੰਘ ਡਾਂਗੋਂ ਵਾਲਿਆਂ ਨੇ ਸੀਨੀ: ਅਕਾਲੀ ਆਗੂ ਗੁਰਸ਼ਰਨ ਸਿੰਘ ਗਰੇਵਾਲ ਦੇ ਗ੍ਰਹਿ ਪਿੰਡ ਬੜੂੰਦੀ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਸਮਾਜਿਕ ਕਦਰਾਂ-ਕੀਮਤਾਂ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਅੱਜ ਦੇ ਦੌਰ ਵਿੱਚ ਪਰਿਵਾਰਕ ਅਤੇ ਸਮਾਜਿਕ ਰਿਸ਼ਤਿਆਂ ਵਿੱਚ ਆ ਰਹੀ ਕੁੜੱਤਣ ਨੂੰ ਦੂਰ ਕਰਕੇ ਉਨ੍ਹਾਂ ਨੂੰ ਮੁੜ ਤੋਂ ਮਜ਼ਬੂਤ ਕਰਨ ਦੀ ਸਖ਼ਤ ਲੋੜ ਹੈ। ਅੱਜ ਇਨਸਾਨ ਭਾਵੇਂ ਤਰੱਕੀ ਕਰਕੇ ਕਿੰਨੇ ਵੀ ਵੱਡੇ ਅਹੁਦੇ ’ਤੇ ਕਿਉਂ ਨਾ ਪਹੁੰਚ ਜਾਵੇ, ਪਰ ਉਸ ਦੀਆਂ ਜੜ੍ਹਾਂ ਹਮੇਸ਼ਾ ਧਰਤੀ ਅਤੇ ਆਪਣੇ ਵਿਰਸੇ ਨਾਲ ਜੁੜੀਆਂ ਰਹਿਣੀਆਂ ਚਾਹੀਦੀਆਂ ਹਨ। ਹਰ ਮਨੁੱਖਾ ਜੀਵ ਨੂੰ ਨਿਮਰਤਾ ਦਾ ਗਹਿਣਾ ਅਪਣਾ ਕੇ ਸਦਾਚਾਰ ਅਤੇ ਆਪਸੀ ਭਾਈਚਾਰਕ ਸਾਂਝ ਕਾਇਮ ਕਰਦਿਆਂ ਇੱਕ ਨਰੋਏ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਅੱਗੇ ਆਉਣਾ ਚਾਹੀਦਾ ਹੈ। ਗੁਰਸ਼ਰਨ ਸਿੰਘ ਗਰੇਵਾਲ, ਰਛਪਾਲ ਸਿੰਘ ਪੰਨੂ ਅਤੇ ਸਮਾਜ ਸੇਵੀ ਜਸਪਾਲ ਸਿੰਘ ਪਾਲੀ ਧਾਲੀਵਾਲ ਵਲੋਂ ਬਾਬਾ ਸਰਬਜੋਤ ਸਿੰਘ ਡਾਂਗੋਂ ਵਾਲਿਆਂ ਦੀ ਪੰਥਕ, ਸਮਾਜ ਸੇਵੀ ਅਤੇ ਸੰਤ ਬਾਬਾ ਮੀਹਾਂ ਸਿੰਘ ਜੀ ਸਿਆੜ੍ਹ ਸਾਹਿਬ ਵਾਲਿਆਂ ਦੀ ਨਿੱਘੀ ਮਿੱਠੀ ਯਾਦ ’ਚ ਆਰੰਭੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੂਟਾ ਸਿੰਘ ਬੁਜ਼ਰਗ, ਭਾਈ ਬਲਪ੍ਰੀਤ ਸਿੰਘ ਡਾਂਗੋਂ, ਰਾਜਿੰਦਰ ਸਿੰਘ ਬਿੰਦਰੀ ਵਾਈਸ ਪ੍ਰਧਾਨ ਖੇਤੀਬਾੜੀ ਸਭਾ ਬੜੂੰਦੀ, ਨੰਬਰਦਾਰ ਜਗਤਾਰ ਸਿੰਘ ਬੜੂੰਦੀ, ਜਗਰੂਪ ਸਿੰਘ ਭੱਟੀ, ਭੂਪ ਸਿੰਘ ਭੱਟੀ, ਬੂਟਾ ਸਿੰਘ, ਇੰਦਰਜੀਤ ਕੌਰ ਗਰੇਵਾਲ, ਚਰਨਜੀਤ ਕੌਰ ਬੜੂੰਦੀ, ਕੁਲਦੀਪ ਕੌਰ ਡਾਂਗੋਂ ਆਦਿ ਹਾਜ਼ਰ ਸਨ। 14Jag16 ਕੈਪਸ਼ਨ:
ਪਿਛਲੀ ਖ਼ਬਰ ਸਰਕਾਰੀ ਸਕੂਲ ਨੂਰਪੁਰ ਬੇਟ ਦਾ ਸਾਇੰਸ ਪ੍ਰਦਰਸ਼ਨੀ ’ਚ ਬਲਾਕ ਪੱਧਰ ਉਪਰੰਤ ਜ਼ਿਲ੍ਹਾ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਗੁਰੂ ਨਾਨਕ ਸਕੂਲ ਮੁੱਲਾਂਪੁਰ ’ਚ ਵਿਦਿਆਰਥੀਆਂ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।