14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਰਕਾਰੀ ਸਕੂਲ ਨੂਰਪੁਰ ਬੇਟ ਦਾ ਸਾਇੰਸ ਪ੍ਰਦਰਸ਼ਨੀ ’ਚ ਬਲਾਕ ਪੱਧਰ ਉਪਰੰਤ ਜ਼ਿਲ੍ਹਾ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ

ਹੰਬੜਾਂ, 14 ਨਵੰਬਰ (ਮੇਜਰ ਹੰਬੜਾਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਟ ਲਈ ਇਹ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੀ ਸਾਇੰਸ ਮਿਸਟ੍ਰੈੱਸ ਮੈਡਮ ਪੂਜਾ ਨਰੂਲਾ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੇ ਸਾਇੰਸ ਪ੍ਰਦਰਸ਼ਨੀਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲ ਦਾ ਨਾਂਅ ਬਲਾਕ ਤੋਂ ਬਾਅਦ ਜ਼ਿਲ੍ਹਾ ਪੱਧਰ ’ਤੇ ਰੌਸ਼ਨ ਕੀਤਾ ਹੈ। ਪਿਛਲੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਟ ਵਿਖੇ ਆਯੋਜਿਤ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿਚ ਮੈਡਮ ਪੂਜਾ ਨਰੂਲਾ ਨੇ ਵਿਦਿਆਰਥੀਆਂ ਦੇ ਬਤੌਰ ਗਾਈਡ ਅਧਿਆਪਕ ਚਾਰ ਵਿਗਿਆਨਕ ਮਾਡਲ ਤਿਆਰ ਕਰਵਾਏ, ਇਨ੍ਹਾਂ ਵਿਚੋਂ ਇਕ ਵਿਦਿਆਂਰਥੀ ਦੇ ਮਾਡਲ ਨੇ ਬਲਾਕ ਪੱਧਰ ’ਤੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਵਿਦਿਆਰਥੀਆਂ ਦੇ ਤਿੰਨ ਮਾਡਲਾਂ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦੀਆਂ ਪ੍ਰਾਪਤੀਆਂ ਵਿਚ ਵਾਧਾ ਕੀਤਾ।

ਅਜੀਤ ਡੈਸਕ 15-11-2026
ਹੰਬੜਾਂ, 14 ਨਵੰਬਰ (ਮੇਜਰ ਹੰਬੜਾਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਟ ਲਈ ਇਹ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੀ ਸਾਇੰਸ ਮਿਸਟ੍ਰੈੱਸ ਮੈਡਮ ਪੂਜਾ ਨਰੂਲਾ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੇ ਸਾਇੰਸ ਪ੍ਰਦਰਸ਼ਨੀਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲ ਦਾ ਨਾਂਅ ਬਲਾਕ ਤੋਂ ਬਾਅਦ ਜ਼ਿਲ੍ਹਾ ਪੱਧਰ ’ਤੇ ਰੌਸ਼ਨ ਕੀਤਾ ਹੈ। ਪਿਛਲੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਟ ਵਿਖੇ ਆਯੋਜਿਤ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿਚ ਮੈਡਮ ਪੂਜਾ ਨਰੂਲਾ ਨੇ ਵਿਦਿਆਰਥੀਆਂ ਦੇ ਬਤੌਰ ਗਾਈਡ ਅਧਿਆਪਕ ਚਾਰ ਵਿਗਿਆਨਕ ਮਾਡਲ ਤਿਆਰ ਕਰਵਾਏ, ਇਨ੍ਹਾਂ ਵਿਚੋਂ ਇਕ ਵਿਦਿਆਂਰਥੀ ਦੇ ਮਾਡਲ ਨੇ ਬਲਾਕ ਪੱਧਰ ’ਤੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਵਿਦਿਆਰਥੀਆਂ ਦੇ ਤਿੰਨ ਮਾਡਲਾਂ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦੀਆਂ ਪ੍ਰਾਪਤੀਆਂ ਵਿਚ ਵਾਧਾ ਕੀਤਾ। ਬਲਾਕ ਪੱਧਰ ’ਤੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਸਕੂਲ਼ ਦੇ ਵਿਦਿਆਰਥੀ ਨੇ ਆਯੋਜਿਤ ਜ਼ਿਲ੍ਹਾ ਪਧਰੀ ਸਾਇੰਸ ਪ੍ਰਦਰਸ਼ਨੀ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਜਿੱਤ ਦਰਜ ਕੀਤੀ। ਇਸੇ ਤਰ੍ਹਾਂ ਦਸਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਏਕਤਾ ਵਲੋਂ ਪੇਸ਼ ਕੀਤੇ ਗਏ। ਇਸ ਮਾਡਲ ਨੇ ਜ਼ਿਲ੍ਹਾ ਪੱਧਰ ’ਤੇ 19 ਟੀਮਾਂ ਵਿਚੋਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਇਸ ਸ਼ਾਨਦਾਰ ਸਫ਼ਲਤਾ ਦਾ ਸਿਹਰਾ ਵਿਦਿਆਰਥਣ ਏਕਤਾ ਦੀ ਮਿਹਨਤ, ਲਗਨ ਅਤੇ ਮੈਡਮ ਪੂਜਾ ਨਰੂਲਾ ਦੀ ਸੁਚੱਜੀ ਰਹਿਨੁਮਾਈ ਨੂੰ ਜਾਂਦਾ ਹੈ, ਜਿਨ੍ਹਾਂ ਨੂੰ ਪ੍ਰਬੰਧਕਾਂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਰੋਮਿਲ ਮਹਿਤਾ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥਣ ਏਕਤਾ ਅਤੇ ਗਾਈਡ ਅਧਿਆਪਕ ਮੈਡਮ ਪੂਜਾ ਨਰੂਲਾ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਗਈ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਨਵੀਆਂ ਉਚਾਈਆਂ ਛੂਹਣ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ 107 ਸਾਲਾ ਮਾਤਾ ਮਹਿੰਦਰ ਕੌਰ ਸਿੱਧੂ ਦੀ ਮੌਤ ’ਤੇ ਵੱਖ-ਵੱਖ ਆਗੂਆਂ ਵਲੋਂ ਸਿੱਧੂ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਿਧਾਂਤਾਂ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਲੋੜ- ਬਾਬਾ ਸਰਬਜੋਤ ਸਿੰਘ ਡਾਂਗੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।