18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਜਾਰੀ

ਜਗਰਾਉਂ, 17 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਗੁਰਦੁਆਰਾ ਸਿੰਘ ਸਭਾ ਤਹਿਸੀਲ ਰੋਡ ਤੋਂ ਸਮਾਗਮ ਲਗਾਤਾਰ ਜਾਰੀ ਹਨ। ਅੰਮ੍ਰਿਤ ਵੇਲੇ ਪ੍ਰਭਾਤ ਫੇਰੀ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਸਨਿਚਰਵਾਰ, 1 ਅਗਸਤ, 2026 18-11-2026
ਜਗਰਾਉਂ, 17 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਗੁਰਦੁਆਰਾ ਸਿੰਘ ਸਭਾ ਤਹਿਸੀਲ ਰੋਡ ਤੋਂ ਸਮਾਗਮ ਲਗਾਤਾਰ ਜਾਰੀ ਹਨ। ਅੰਮ੍ਰਿਤ ਵੇਲੇ ਪ੍ਰਭਾਤ ਫੇਰੀ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਅੱਜ ਪ੍ਰਭਾਤ ਦੀਆਂ ਸੰਗਤਾਂ ਸ਼ਬਦ ਕੀਰਤਨ ਕਰਦੀਆਂ ਚਰਨਜੀਤ ਸਿੰਘ ਚੀਨੂੰ ਦੇ ਗ੍ਰਹਿ ਵਿਖੇ ਪਹੁੰਚੀਆਂ ਜਿੱਥੇ ਸ਼ਬਦ ਕੀਰਤਨ ਦਾ ਪ੍ਰਵਾਹ ਚੱਲਿਆ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਜਗਜੀਤ ਸਿੰਘ ਸੋਨੀ, ਗੁਰਸ਼ਰਨ ਸਿੰਘ ਮਿਗਲਾਨੀ, ਖ਼ਜ਼ਾਨਚੀ ਪਰਦੀਪ ਸਿੰਘ ਨਾਗੀ ਨੇ ਦੱਸਿਆ ਕਿ 20 ਨਵੰਬਰ ਤੱਕ ਪ੍ਰਭਾਤ ਫੇਰੀਆਂ ਇਸੇ ਤਰ੍ਹਾਂ ਜਾਰੀ ਰਹਿਣਗੀਆਂ। 21 ਨਵੰਬਰ ਦਿਨ ਸ਼ਨਿਚਰਵਾਰ ਨੂੰ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਆਰੰਭ ਹਨ। 22, 23 ਤੇ 24 ਨਵੰਬਰ ਨੂੰ ਵੀ ਵਿਸ਼ੇਸ਼ ਦੀਵਾਨ ਸਜਣਗੇ, ਜਿਸ ਵਿਚ ਪ੍ਰਸਿੱਧ ਕੀਰਤਨੀਏ ਅਤੇ ਸ੍ਰੀ ਦਰਬਾਰ ਸਾਹਿਬ ਦੇ ਰਾਗੀ ਜਥੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕਰਨਗੇ। ਇਸ ਮੌਕੇ ਗੁਰਪੁਰਬ ਕਮੇਟੀ ਦੇ ਪ੍ਰਧਾਨ ਠੇਕੇਦਾਰ ਹਰਵਿੰਦਰ ਸਿੰਘ ਚਾਵਲਾ ਤੇ ਗੁਰਸ਼ਰਨ ਸਿੰਘ ਮਿਗਲਾਨੀ ਵਲੋਂ ਚਰਨਜੀਤ ਸਿੰਘ ਚੀਨੂੰ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦੀਪਇੰਦਰ ਸਿੰਘ ਭੰਡਾਰੀ, ਰਜਿੰਦਰ ਸਿੰਘ ਮਿਗਲਾਨੀ, ਜਤਵਿੰਦਰਪਾਲ ਸਿੰਘ ਜੇਪੀ, ਦਿਲਮੋਹਨ ਸਿੰਘ, ਇੰਦਰਵੀਰ ਸਿੰਘ ਰਿੱਕੀ ਚਾਵਲਾ, ਚਰਨਜੀਤ ਸਿੰਘ ਜੋਨੀ, ਉਪਿੰਦਰ ਸਿੰਘ ,ਪਰਮਿੰਦਰ ਸਿੰਘ ਤੇ ਪ੍ਰੋਫੈਸਰ ਮਹਿੰਦਰ ਸਿੰਘ ਜੱਸਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ਆਪ’ ਨੇ ਡਾ. ਕੰਗ ਦਾ ਹਲਕਾ ਦਾਖਾ ਤੋਂ ਮੁੜ ਟਿਕਟ ਦੇ ਕੇ ਮਾਣ ਵਧਾਇਆ-ਪ੍ਰਧਾਨ ਈਸੇਵਾਲ, ਪ੍ਰਧਾਨ ਲਖਵੀਰ ਅਗਲੀ ਖ਼ਬਰ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।