18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪ੍ਰਭਦੀਪ ਸਿੰਘ ਨੱਥੋਵਾਲ ਧਾਰਮਿਕ ਅਸਥਾਨਾਂ ’ਤੇ ਹੋਏ ਨਤਮਸਤਕ

ਰਾਏਕੋਟ, 17 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕਾ ਰਾਏਕੋਟ ਤੋਂ ਆਗਾਮੀ ਵਿਧਾਨ ਸਭਾ ਚੋਣਾਂ- 2027 ਲਈ ਹਲਕੇ ’ਚ ਲੋਕਾਂ ਨਾਲ ਸੰਪਰਕ ਮੁਹਿੰਮ ਚਲਾਉਣ ਲਈ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਹਲਕਾ ਇੰਚਾਰਜ ਪ੍ਰਭਦੀਪ ਸਿੰਘ ਨੱਥੋਵਾਲ ਵਲੋਂ ਨਤਮਸਤਕ ਹੁੰਦਿਆਂ ਸ਼ੁਰੂਆਤ ਕੀਤੀ ਗਈ ਹੈ, ਜਿਸ ਦੌਰਾਨ ਹਲਕਾ ਇੰਚਾਰਜ ਪ੍ਰਭਦੀਪ ਸਿੰਘ ਨੱਥੋਵਾਲ ਵਲੋਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਦੀ ਅਗਵਾਈ ਹੇਠ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਤੋਂ ਅਰਦਾਸ ਬੇਨਤੀ ਕਰਨ ਉਪਰੰਤ ਸ਼ਹਿਰ ਦੇ ਵੱਖ-ਵੱਖ ਧਰਮਾਂ ਦੇ ਅਸਥਾਨਾਂ ’ਤੇ ਨਤਮਸਤਕ ਹੋਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ ਵਲੋਂ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 18-11-2026
ਰਾਏਕੋਟ, 17 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕਾ ਰਾਏਕੋਟ ਤੋਂ ਆਗਾਮੀ ਵਿਧਾਨ ਸਭਾ ਚੋਣਾਂ- 2027 ਲਈ ਹਲਕੇ ’ਚ ਲੋਕਾਂ ਨਾਲ ਸੰਪਰਕ ਮੁਹਿੰਮ ਚਲਾਉਣ ਲਈ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਹਲਕਾ ਇੰਚਾਰਜ ਪ੍ਰਭਦੀਪ ਸਿੰਘ ਨੱਥੋਵਾਲ ਵਲੋਂ ਨਤਮਸਤਕ ਹੁੰਦਿਆਂ ਸ਼ੁਰੂਆਤ ਕੀਤੀ ਗਈ ਹੈ, ਜਿਸ ਦੌਰਾਨ ਹਲਕਾ ਇੰਚਾਰਜ ਪ੍ਰਭਦੀਪ ਸਿੰਘ ਨੱਥੋਵਾਲ ਵਲੋਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਦੀ ਅਗਵਾਈ ਹੇਠ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਤੋਂ ਅਰਦਾਸ ਬੇਨਤੀ ਕਰਨ ਉਪਰੰਤ ਸ਼ਹਿਰ ਦੇ ਵੱਖ-ਵੱਖ ਧਰਮਾਂ ਦੇ ਅਸਥਾਨਾਂ ’ਤੇ ਨਤਮਸਤਕ ਹੋਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ ਵਲੋਂ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਅਕਾਲੀ ਆਗੂ ਸ਼ਹਿਰ ਦੇ ਮੰਦਰ ਸ਼ਿਵਾਲਾ ਖਾਮ ਵਿਖੇ ਨਤਮਸਤਕ ਹੋਏ। ਇਸ ਮੌਕੇ ਚੇਅਰਮੈਨ ਅਮਰਜੀਤ ਸਿੰਘ ਸਹਿਬਾਜ਼ਪੁਰਾ, ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਪ੍ਰਧਾਨ ਅਮਨਦੀਪ ਸਿੰਘ ਗਿੱਲ, ਜਥੇਦਾਰ ਗੁਰਮੇਲ ਸਿੰਘ ਆਂਡਲੂ, ਬਾਵਾ ਚੋਪੜਾ, ਜਥੇਦਾਰ ਗੁਰਸ਼ਰਨ ਸਿੰਘ ਬੜੂੰਦੀ, ਪ੍ਰਧਾਨ ਸੁਖਰਾਜ ਸਿੰਘ ਮਹੇਰਨਾ, ਪ੍ਰਿਤਪਾਲ ਸਿੰਘ ਬਾਘਾ, ਪ੍ਰਿੰਸੀਪਲ ਹਰਜੀਤ ਸਿੰਘ ਜਲਾਲਦੀਵਾਲ, ਸੁਖਮਿੰਦਰ ਸਿੰਘ ਧੂਰਕੋਟ, ਜਥੇਦਾਰ ਪ੍ਰੇਮ ਸਿੰਘ ਜਲਾਲਦੀਵਾਲ, ਡਾ. ਜੁਗਰਾਜ ਸਿੰਘ ਰਾਜਗੜ੍ਹ, ਸਾਬਕਾ ਸਰਪੰਚ ਮਨਪ੍ਰੀਤ ਸਿੰਘ ਨੱਥੋਵਾਲ, ਸ਼ਹਿਰੀ ਯੂਥ ਪ੍ਰਧਾਨ ਜਗਦੇਵ ਸਿੰਘ ਸੈਂਭੀ, ਗੁਰਜੀਤ ਸਿੰਘ ਗਿੱਲ, ਦਰਬਾਰਾ ਸਿੰਘ ਕਾਲਸਾਂ, ਦਰਸ਼ਨ ਸਿੰਘ ਕਾਲਸਾਂ, ਰਾਜੂ ਰਾਵਲ ਬੱਸੀਆਂ, ਮਹਿੰਦਰ ਸਿੰਘ ਲੋਹਟਬੱਦੀ, ਦਰਸ਼ਨ ਸਿੰਘ ਲੋਹਟਬੱਦੀ, ਚੇਅਰਪਰਸਨ ਬਲਜਿੰਦਰ ਕੌਰ ਕਲਸੀਆਂ, ਬੀਬੀ ਕਰਮਜੀਤ ਕੌਰ ਸੁਖਾਣਾ, ਬੀਬੀ ਰਾਣੀ ਸੇਖੋਂ, ਰਾਜ ਸਿੰਘ ਸੱਤੋਵਾਲ, ਭੁਪਿੰਦਰ ਸਿੰਘ ਸੱਤੋਵਾਲ, ਬੂਟਾ ਸਿੰਘ ਛਾਪਾ, ਗੁਰਜੀਤ ਜੰਡ, ਕਾਕਾ ਹਿੱਸੋਵਾਲ, ਦਵਿੰਦਰ ਸਿੰਘ ਥਿੰਦ, ਗੁਰਦਾਸ ਸਿੰਘ ਕੁੱਲਾਪੱਤੀ, ਸਵਰਨਜੀਤ ਸਿੰਘ ਧੂਰਕੋਟ, ਸਰਪੰਚ ਜਸਵੀਰ ਸਿੰਘ ਦੇਹੜਕਾ, ਪਵਨ ਧਾਲੀਵਾਲ, ਰਘਵੀਰ ਸਿੰਘ ਡਾਂਗੋ, ਪ੍ਰੀਤਮ ਸਿੰਘ ਟੂਸਾ, ਗੁਰਿੰਦਰਜੀਤ ਸਿੰਘ ਰੂੰਮੀ, ਸੁਖਜਿੰਦਰ ਸਿੰਘ ਸ਼ਾਹਜਹਾਨਪੁਰ, ਡਾ. ਸੁਖਦੇਵ ਸਿੰਘ ਕੇ.ਡੀ., ਕੁਲਵੰਤ ਸਿੰਘ ਨੰਗਲ, ਸੁਖਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਰਮੇਸ਼ ਜੈਨ ਵਲੋਂ ਲੱਜਿਆਵਤੀ ਜੈਨ ਹਸਪਤਾਲ ਵਿਖੇ ਸੇਵਾਵਾਂ ਸ਼ੁਰੂ ਅਗਲੀ ਖ਼ਬਰ ਮੁੱਲਾਂਪੁਰ ’ਚ ਮਹੰਤ ਜੋਗਿੰਦਰ ਦਾਸ ਦੀ ਬਰਸੀ ’ਤੇ ਭੰਡਾਰਾ 27 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।