18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਡਾ. ਰਮੇਸ਼ ਜੈਨ ਵਲੋਂ ਲੱਜਿਆਵਤੀ ਜੈਨ ਹਸਪਤਾਲ ਵਿਖੇ ਸੇਵਾਵਾਂ ਸ਼ੁਰੂ

ਰਾਏਕੋਟ, 17 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਰਾਏਕੋਟ ਇਲਾਕੇ ਦੇ ਮਸ਼ਹੂਰ ਡਾਕਟਰ ਤੇ ਲੱਜਿਆਵਤੀ ਜੈਨ ਮੈਮੋਰੀਅਲ ਨਰਸਿੰਗ ਇੰਸਟੀਟਿਊਟ ਰਾਏਕੋਟ ਦੇ ਮੈਨੇਜਿੰਗ ਡਾਇਰੈਕਟਰ ਡਾ: ਰਮੇਸ਼ ਜੈਨ ਆਪਣਾ ਵਿਦੇਸ਼ ਦੌਰਾ ਸਫ਼ਲਤਾਪੂਰਵਕ ਮੁਕੰਮਲ ਕਰਨ ਉਪਰੰਤ ਵਾਪਸ ਪੰਜਾਬ ਪਰਤ ਆਏ ਹਨ। ਉਨ੍ਹਾਂ ਦੇ ਵਾਪਸ ਪਰਤਣ ਨਾਲ ਰਾਏਕੋਟ ਤੇ ਆਸ-ਪਾਸ ਦੇ ਇਲਾਕੇ ਦੇ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੀ ਹੈ ਕਿਉਂਕਿ ਉਨ੍ਹਾਂ ਦੇ ਵਿਦੇਸ਼ ਦੌਰੇ ’ਤੇ ਹੋਣ ਕਾਰਨ ਹਸਪਤਾਲ ਵਿਚ ਅਲਟਰਾਸਾਊਂਡ ਸਕੈਨਿੰਗ ਦੀ ਸੇਵਾ ਕੁਝ ਸਮੇਂ ਲਈ ਅਸਥਾਈ ਤੌਰ ’ਤੇ ਬੰਦ ਰਹੀ ਸੀ।

ਡਾ. ਰਮੇਸ਼ ਜੈਨ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ 18-11-2026
ਰਾਏਕੋਟ, 17 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਰਾਏਕੋਟ ਇਲਾਕੇ ਦੇ ਮਸ਼ਹੂਰ ਡਾਕਟਰ ਤੇ ਲੱਜਿਆਵਤੀ ਜੈਨ ਮੈਮੋਰੀਅਲ ਨਰਸਿੰਗ ਇੰਸਟੀਟਿਊਟ ਰਾਏਕੋਟ ਦੇ ਮੈਨੇਜਿੰਗ ਡਾਇਰੈਕਟਰ ਡਾ: ਰਮੇਸ਼ ਜੈਨ ਆਪਣਾ ਵਿਦੇਸ਼ ਦੌਰਾ ਸਫ਼ਲਤਾਪੂਰਵਕ ਮੁਕੰਮਲ ਕਰਨ ਉਪਰੰਤ ਵਾਪਸ ਪੰਜਾਬ ਪਰਤ ਆਏ ਹਨ। ਉਨ੍ਹਾਂ ਦੇ ਵਾਪਸ ਪਰਤਣ ਨਾਲ ਰਾਏਕੋਟ ਤੇ ਆਸ-ਪਾਸ ਦੇ ਇਲਾਕੇ ਦੇ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੀ ਹੈ ਕਿਉਂਕਿ ਉਨ੍ਹਾਂ ਦੇ ਵਿਦੇਸ਼ ਦੌਰੇ ’ਤੇ ਹੋਣ ਕਾਰਨ ਹਸਪਤਾਲ ਵਿਚ ਅਲਟਰਾਸਾਊਂਡ ਸਕੈਨਿੰਗ ਦੀ ਸੇਵਾ ਕੁਝ ਸਮੇਂ ਲਈ ਅਸਥਾਈ ਤੌਰ ’ਤੇ ਬੰਦ ਰਹੀ ਸੀ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ: ਰਮੇਸ਼ ਜੈਨ ਨੇ ਦੱਸਿਆ ਕਿ ਵਿਦੇਸ਼ ਚਲੇ ਜਾਣ ਕਾਰਨ ਮਰੀਜ਼ਾਂ ਨੂੰ ਅਲਟਰਾਸਾਊਂਡ ਸੇਵਾਵਾਂ ਦੇਣ ਵਿਚ ਕੁਝ ਰੁਕਾਵਟ ਆਈ ਸੀ ਪਰ ਹੁਣ ਉਨ੍ਹਾਂ ਦੇ ਵਿਦੇਸ਼ ਯਾਤਰਾ ਤੋਂ ਬਾਅਦ ਪੰਜਾਬ ਪਰਤਦਿਆਂ ਹੀ ਇਹ ਸਾਰੀਆਂ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਅਲਟਰਾਸਾਊਂਡ ਸਕੈਨਿੰਗ ਕਰਵਾਉਣ ਵਾਲੇ ਮਰੀਜ਼ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਲੱਜਿਆਵਤੀ ਜੈਨ ਹਸਪਤਾਲ ਬਰਨਾਲਾ ਚੌਂਕ ਰਾਏਕੋਟ ਵਿਖੇ ਆ ਕੇ ਆਪਣੀ ਜਾਂਚ ਕਰਵਾ ਸਕਦੇ ਹਨ।
ਪਿਛਲੀ ਖ਼ਬਰ ਸਹੋਦਿਆ ਖੇਡਾਂ ’ਚ ਸਪਰਿੰਗ ਡਿਊ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪ੍ਰਭਦੀਪ ਸਿੰਘ ਨੱਥੋਵਾਲ ਧਾਰਮਿਕ ਅਸਥਾਨਾਂ ’ਤੇ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।