18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਹਰਪ੍ਰੀਤ ਸਿੰਘ ਬੰਟੀ ਧਾਲੀਵਾਲ ਦੇ ਅਕਾਲ ਚਲਾਣੇ ਨਾਲ ਹਲਵਾਰਾ ’ਚ ਸੋਗ ਦੀ ਲਹਿਰ

ਹਲਵਾਰਾ, 17 ਨਵੰਬਰ (ਮਨਦੀਪ ਸਿੰਘ ਉੱਭੀ)- ਇਲਾਕੇ ਦੇ ਉੱਘੇ ਕਾਰੋਬਾਰੀ ਅਤੇ ਪ੍ਰਾਪਰਟੀ ਡੀਲਰ ਹਰਪ੍ਰੀਤ ਸਿੰਘ ਬੰਟੀ ਧਾਲੀਵਾਲ (55) ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਜਾਣ ਨਾਲ ਹਲਵਾਰਾ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ। ਹਰਪ੍ਰੀਤ ਸਿੰਘ ਧਾਲੀਵਾਲ ਨੇ ਆਪਣੇ ਕਾਰੋਬਾਰੀ ਤਜਰਬੇ ਅਤੇ ਮਿੱਠੇ, ਨਰਮ ਤੇ ਮਿਲਾਪੜੇ ਸੁਭਾਅ ਸਦਕਾ ਇਲਾਕੇ ਵਿੱਚ ਵਿਸ਼ੇਸ਼ ਪਛਾਣ ਬਣਾਈ ਹੋਈ ਸੀ।

ਹਰਪ੍ਰੀਤ ਸਿੰਘ ਧਾਲੀਵਾਲ ਦੀ ਪੁਰਾਣੀ ਤਸਵੀਰ। 18-11-2026
ਹਲਵਾਰਾ, 17 ਨਵੰਬਰ (ਮਨਦੀਪ ਸਿੰਘ ਉੱਭੀ)- ਇਲਾਕੇ ਦੇ ਉੱਘੇ ਕਾਰੋਬਾਰੀ ਅਤੇ ਪ੍ਰਾਪਰਟੀ ਡੀਲਰ ਹਰਪ੍ਰੀਤ ਸਿੰਘ ਬੰਟੀ ਧਾਲੀਵਾਲ (55) ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਜਾਣ ਨਾਲ ਹਲਵਾਰਾ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ। ਹਰਪ੍ਰੀਤ ਸਿੰਘ ਧਾਲੀਵਾਲ ਨੇ ਆਪਣੇ ਕਾਰੋਬਾਰੀ ਤਜਰਬੇ ਅਤੇ ਮਿੱਠੇ, ਨਰਮ ਤੇ ਮਿਲਾਪੜੇ ਸੁਭਾਅ ਸਦਕਾ ਇਲਾਕੇ ਵਿੱਚ ਵਿਸ਼ੇਸ਼ ਪਛਾਣ ਬਣਾਈ ਹੋਈ ਸੀ। ਹਰ ਕਿਸੇ ਨਾਲ ਪਿਆਰ ਅਤੇ ਸਤਿਕਾਰ ਨਾਲ ਪੇਸ਼ ਆਉਣਾ ਉਨ੍ਹਾਂ ਦੀ ਸ਼ਖ਼ਸੀਅਤ ਦਾ ਵਿਸ਼ੇਸ਼ ਗੁਣ ਸੀ, ਜਿਸ ਕਾਰਨ ਉਹ ਹਰ ਵਰਗ ਦੇ ਲੋਕਾਂ ਵਿੱਚ ਹਰਮਨ ਪਿਆਰੇ ਸਨ। ਅੰਤਰਰਾਸ਼ਟਰੀ ਹਵਾਈ ਅੱਡਾ ਹਲਵਾਰਾ ਦੇ ਆਲੇ-ਦੁਆਲੇ ਜ਼ਮੀਨਾਂ ਦੀ ਖ਼ਰੀਦੋ-ਫ਼ਰੋਖ਼ਤ ਵਿੱਚ ਸਰਗਰਮ ਰਹਿਣ ਕਾਰਨ ਲੁਧਿਆਣਾ ਦੇ ਸਨਅਤੀ ਅਤੇ ਵਪਾਰਕ ਹਲਕਿਆਂ ਨਾਲ ਵੀ ਉਨ੍ਹਾਂ ਦੇ ਨੇੜਲੇ ਸਬੰਧ ਸਨ। ਹਵਾਈ ਅੱਡੇ ਦੇ ਆਸ-ਪਾਸ ਜ਼ਮੀਨਾਂ ਵਿੱਚ ਨਿਵੇਸ਼ ਕਰ ਰਹੇ ਸਨਅਤਕਾਰਾਂ ਅਤੇ ਕਾਰੋਬਾਰੀਆਂ ਵੱਲੋਂ ਵੀ ਉਨ੍ਹਾਂ ਦੇ ਅਚਾਨਕ ਵਿਛੋੜੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਹ ਆਪਣੇ ਪਿੱਛੇ ਪਤਨੀ, ਦੋ ਬੇਟੀਆਂ ਅਤੇ ਇੱਕ ਬੇਟੇ ਸਮੇਤ ਭਰਿਆ-ਪੂਰਾ ਪਰਿਵਾਰ ਛੱਡ ਗਏ ਹਨ। ਉਨ੍ਹਾਂ ਦੇ ਅਕਾਲ ਚਲਾਣੇ ’ਤੇ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ, ਡਾ. ਅਮਰ ਸਿੰਘ ਮੈਂਬਰ ਪਾਰਲੀਮੈਂਟ ਹਲਕਾ ਫਤਹਿਗੜ੍ਹ ਸਾਹਿਬ, ਕਾਮਿਲ ਅਮਰ ਸਿੰਘ ਬੋਪਾਰਾਏ, ਯਾਦਵਿੰਦਰ ਸਿੰਘ ਨੂਰਪੁਰਾ, ਸਰਪੰਚ ਸੁਖਵਿੰਦਰ ਸਿੰਘ ਹਲਵਾਰਾ, ਬਿਕਰਮਜੀਤ ਸਿੰਘ ਖ਼ਾਲਸਾ ਸਾਬਕਾ ਸੰਸਦੀ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ, ਸੀਨੀਅਰ ਅਕਾਲੀ ਆਗੂ ਪ੍ਰਭਜੋਤ ਸਿੰਘ ਧਾਲੀਵਾਲ, ਚਰਨਜੀਤ ਸਿੰਘ ਧਾਲੀਵਾਲ ਖੁਰਾਕ ਸਪਲਾਈ ਅਫ਼ਸਰ ਹਲਵਾਰਾ, ਪ੍ਰਭਜੋਤ ਸਿੰਘ ਨੱਥੋਵਾਲ ਅਕਾਲੀ ਆਗੂ ਹਲਕਾ ਰਾਏਕੋਟ, ਗੁਲਵਿੰਦਰ ਸਿੰਘ ਟੀਟੂ ਕੁਲਾਰ, ਇੰਦਰਪਾਲ ਸਿੰਘ ਕਾਕਾ ਬੁਰਜ ਲਿੱਟਾਂ, ਕੰਵਰਪਾਲ ਸਿੰਘ ਆਹਲੂਵਾਲੀਆ, ਜੀਤੂ ਸੁਧਾਰ, ਗੈਰੀ ਸਹੌਲੀ, ਜਤਿੰਦਰਜੀਤ ਸਿੰਘ ਦਿਓਲ ਬੋਪਾਰਾਏ, ਐਡਵੋਕੇਟ ਬਲਰਾਜ ਸਿੰਘ ਧਾਲੀਵਾਲ, ਨੰਬਰਦਾਰ ਜਸਵਿੰਦਰ ਸਿੰਘ ਹਲਵਾਰਾ, ਨਿਰਮਲ ਸਿੰਘ ਅਕਾਲੀ ਆਗੂ ਹਲਵਾਰਾ, ਭਾਜਪਾ ਆਗੂ ਪਰਮਜੀਤ ਸਿੰਘ ਟੂਸਾ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪਿਛਲੀ ਖ਼ਬਰ ਗਊਧਾਮ ਵਿਖੇ ਗਊ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਜੀ . ਐੱਚ . ਜੀ . ਪਬਲਿਕ ਸਕੂਲ ਵਿਖੇ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।