ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ ’ਚ ਮਾਰੀਆਂ ਮੱਲਾਂ
11 ਵਿਦਿਆਰਥੀਆਂ ਨੇ ਵੱਖੋ-ਵੱਖ ਵਰਗਾਂ ’ਚ ਅੱਵਲ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਂਅ ਚਮਕਾਇਆ-ਪ੍ਰਿੰਸੀਪਲ ਹਰਪ੍ਰੀਤ ਕੌਰ ਸਿੱਧੂ
ਰਾਏਕੋਟ, 17 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਨੌਜਵਾਨ ਪੀੜ੍ਹੀ ਨੂੰ ਸਿੱਖ ਵਿਰਸੇ, ਗੁਰਬਾਣੀ ਤੇ ਦਸਤਾਰ ਦੀ ਮਹੱਤਤਾ ਨਾਲ ਜੋੜ੍ਹਨ ਦੇ ਉਦੇਸ਼ ਤਹਿਤ ਗੁਰਦੁਆਰਾ ਸ਼ਹੀਦਾਂ ਸਾਹਿਬ ਮਾਡਲ ਟਾਊਨ ਲੁਧਿਆਣਾ ਵਿਖੇ ਪੰਜਾਬ ਪੱਧਰੀ ਧਾਰਮਿਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਸੂਬਾ ਪੱਧਰੀ ਮੁਕਾਬਲਿਆਂ ਵਿਚ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਗ
ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੂੰ ਪੰਜਾਬ ਪੱਧਰੀ ਧਾਰਮਿਕ ਮੁਕਾਬਲਿਆਂ ’ਚ ਮੱਲਾਂ ਮਾਰਨ ’ਤੇ ਸਨਮਾਨਿਤ ਕਰਦੇ ਹੋਏ ਸੰਸਥਾ ਦੇ ਪ੍ਰਧਾਨ ਹਰਜੋਤ ਸਿੰਘ ਸਿੱਧੂ ਤੇ ਪ੍ਰਿੰਸੀਪਲ ਹਰਪ੍ਰੀਤ ਕੌਰ ਸਿੱਧੂ। ਤਸਵੀਰ : ਬਲਵਿੰਦਰ ਸਿੰਘ ਲਿੱਤਰ
18-11-2026
ਰਾਏਕੋਟ, 17 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਨੌਜਵਾਨ ਪੀੜ੍ਹੀ ਨੂੰ ਸਿੱਖ ਵਿਰਸੇ, ਗੁਰਬਾਣੀ ਤੇ ਦਸਤਾਰ ਦੀ ਮਹੱਤਤਾ ਨਾਲ ਜੋੜ੍ਹਨ ਦੇ ਉਦੇਸ਼ ਤਹਿਤ ਗੁਰਦੁਆਰਾ ਸ਼ਹੀਦਾਂ ਸਾਹਿਬ ਮਾਡਲ ਟਾਊਨ ਲੁਧਿਆਣਾ ਵਿਖੇ ਪੰਜਾਬ ਪੱਧਰੀ ਧਾਰਮਿਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਸੂਬਾ ਪੱਧਰੀ ਮੁਕਾਬਲਿਆਂ ਵਿਚ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿਚ ਪੰਜਾਬ ਭਰ ਤੋਂ ਆਈਆਂ ਵੱਖ-ਵੱਖ ਟੀਮਾਂ ਦਰਮਿਆਨ ਹੋਏ ਸਖ਼ਤ ਮੁਕਾਬਲਿਆਂ ਦੌਰਾਨ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਕੁੱਲ 11 ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ਵਿਚ ਮੋਹਰੀ ਪੁਜੀਸ਼ਨਾਂ ਹਾਸਲ ਕਰਕੇ ਨਾ ਸਿਰਫ਼ ਆਪਣੇ ਸਕੂਲ ਅਤੇ ਮਾਪਿਆਂ ਦਾ, ਸਗੋਂ ਸਮੁੱਚੇ ਰਾਏਕੋਟ ਇਲਾਕੇ ਦਾ ਨਾਮ ਰੌਸ਼ਨ ਕੀਤਾ। ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਵਿਤਾ ਉਚਾਰਨ ਮੁਕਾਬਲੇ ਵਿਚ ਵਿਦਿਆਰਥਣ ਨਵਜੋਤ ਕੌਰ ਨੇ ਦੂਜਾ ਤੇ ਜਸ਼ਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕਰਕੇ ਆਪਣੀ ਪ੍ਰਤਿਭਾ ਦਾ ਸਬੂਤ ਦਿੱਤਾ। ਇਸੇ ਤਰ੍ਹਾਂ ਸਿੱਖ ਇਤਿਹਾਸ ਨੂੰ ਬਿਆਨ ਕਰਦੀ ਕਵੀਸ਼ਰੀ ਕਲਾ ਵਿਚ ਬਰਲੀਨ ਕੌਰ ਬੱਸੀਆਂ ਦੇ ਜੱਥੇ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੁਰਬਾਣੀ ਕੰਠ ਮੁਕਾਬਲੇ ਵਿਚ ਮੰਨਤਪ੍ਰੀਤ ਕੌਰ ਨੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਂਦਿਆਂ ਤੀਜਾ ਸਥਾਨ ਆਪਣੇ ਨਾਮ ਕੀਤਾ। ਇਸ ਸਮਾਗਮ ਦੌਰਾਨ ਜਸਵਿੰਦਰ ਸਿੰਘ ਲਾਡੀ, ਸਰਪੰਚ ਸਰਬਜੀਤ ਕੌਰ, ਪ੍ਰਧਾਨ ਕਰਮਜੀਤ ਸਿੰਘ, ਰਣਜੀਤ ਸਿੰਘ, ਗੁਰਦਿੱਤ ਸਿੰਘ, ਗੋਬਿੰਦ ਸਿੰਘ, ਡਾ: ਜਸਵੰਤ ਸਿੰਘ, ਕੈਪਟਨ ਅਵਤਾਰ ਸਿੰਘ ਅਤੇ ਧਾਰਮਿਕ ਅਧਿਆਪਕ ਰੁਪਿੰਦਰ ਸਿੰਘ ਹਾਜ਼ਰ ਸਨ, ਜਿੰਨ੍ਹਾਂ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਜੇਤੂ ਵਿਦਿਆਰਥੀਆਂ ਦੇ ਵਾਪਸ ਸਕੂਲ ਪਹੁੰਚਣ ’ਤੇ ਸੰਸਥਾ ਦੇ ਪ੍ਰਧਾਨ ਹਰਜੋਤ ਸਿੰਘ ਸਿੱਧੂ ਅਤੇ ਪ੍ਰਿੰਸੀਪਲ ਹਰਪ੍ਰੀਤ ਕੌਰ ਸਿੱਧੂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮੈਡਮ ਮਨਪ੍ਰੀਤ ਕੌਰ, ਵੀਰਾ ਕੌੜਾ, ਰੀਤੂ ਧਾਲੀਵਾਲ, ਜਗਰੂਪ ਸਿੰਘ ਆਦਿ ਹਾਜ਼ਰ ਸਨ।