ਭਵਨ ਰਕਬਾ ਵਿਖੇ ਕ੍ਰਿਸ਼ਨ ਕੁਮਾਰ ਬਾਵਾ ਤੇ ਹੋਰਨਾਂ ਵਲੋਂ ਸਮਾਜਿਕ ਸ਼ਖ਼ਸੀਅਤਾਂ ਦਾ ਸਨਮਾਨ
ਮੁੱਲਾਂਪੁਰ-ਦਾਖਾ, 19 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਸਰਪ੍ਰਸਤ ਗੁਰਦੇਵ ਸਿੰਘ ਲਾਪਰਾਂ, ਪੰਜਾਬ ਪ੍ਰਧਾਨ ਕਰਨੈਲ ਸਿੰਘ ਗਿੱਲ, ਵਾਈਸ ਪ੍ਰਧਾਨ ਜਸਵੰਤ ਸਿੰਘ ਛਾਪਾ, ਬੀਬੀ ਸੋਨੀਆ ਅਰੋੜਾ ਚੇਅਰਪਰਸਨ ਫਾਊਂਡੇਸ਼ਨ ਪੰਜਾਬ ਹੋਰਨਾਂ ਵਲੋਂ ਇੱਕ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਭਵਨ ਰਕਬਾ ਵਿਖੇ ਐਕਿਊਪੰਚਰ ਦੇ ਮਾਹਿਰ ਡਾ: ਇੰਦਰਜੀਤ ਸਿੰਘ ਡੀਂਗਰਾ ਦੇ ਨਾਲ ਸਮਾਜਸੇਵੀ ਦਲਜੀਤ ਸਿੰਘ ਸਿੱਧੂ (ਯੂ. ਐੱਸ.
ਭ
ਭਵਨ ਰਕਬਾ (ਲੁਧਿ:) ਵਿਖੇ ਅਹਿਮ ਸਮਾਜਿਕ ਸ਼ਖ਼ਸੀਅਤਾਂ ਦੇ ਸਨਮਾਨ ਸਮੇਂ ਬਾਬਾ ਬੰਦਾ ਸਿੰਘ ਅੰਤਰਰਾਸ਼ਟਰੀ ਫਾਊਂਡੇਸ਼ਨ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਗੁਰਦੇਵ ਸਿੰਘ ਲਾਪਰਾਂ, ਕਰਨੈਲ ਸਿੰਘ ਗਿੱਲ, ਜਸਵੰਤ ਸਿੰਘ ਛਾਪਾ, ਹੋਰ। ਤਸਵੀਰ: ਕ੍ਰਿਪਾਲ ਹੰਬੜਾਂ
20-11-2026
ਮੁੱਲਾਂਪੁਰ-ਦਾਖਾ, 19 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਸਰਪ੍ਰਸਤ ਗੁਰਦੇਵ ਸਿੰਘ ਲਾਪਰਾਂ, ਪੰਜਾਬ ਪ੍ਰਧਾਨ ਕਰਨੈਲ ਸਿੰਘ ਗਿੱਲ, ਵਾਈਸ ਪ੍ਰਧਾਨ ਜਸਵੰਤ ਸਿੰਘ ਛਾਪਾ, ਬੀਬੀ ਸੋਨੀਆ ਅਰੋੜਾ ਚੇਅਰਪਰਸਨ ਫਾਊਂਡੇਸ਼ਨ ਪੰਜਾਬ ਹੋਰਨਾਂ ਵਲੋਂ ਇੱਕ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਭਵਨ ਰਕਬਾ ਵਿਖੇ ਐਕਿਊਪੰਚਰ ਦੇ ਮਾਹਿਰ ਡਾ: ਇੰਦਰਜੀਤ ਸਿੰਘ ਡੀਂਗਰਾ ਦੇ ਨਾਲ ਸਮਾਜਸੇਵੀ ਦਲਜੀਤ ਸਿੰਘ ਸਿੱਧੂ (ਯੂ. ਐੱਸ. ਏ.), ਕਮਿੱਕਰ ਸਿੰਘ ਜੰਡੀ (ਯੂ. ਐੱਸ. ਏ.), ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਸੇਵਾਦਾਰ ਮਨਜੀਤ ਸਿੰਘ ਝੱਮਟ, ਰਿਸ਼ੀ ਬੈਕਟਰ, ਨੀਰਜ ਬਾਵਾ,ਬੀਬੀ ਅੰਮ੍ਰਿਤਪਾਲ ਕੌਰ ਬੋਪਾਰਾਏ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਮੇਂ ਡਾਕਟਰ ਇੰਦਰਜੀਤ ਸਿੰਘ ਢੀਗਰਾਂ ਵਲੋਂ ਚਾਈਨਾ ਤੋਂ ਆਈ ਆਕਸੀਜਨ ਵਾਲੀ ਮਸ਼ੀਨ ਬਾਬਾ ਬੰਦਾ ਸਿੰਘ ਬਹਾਦਰ ਭਵਨ ਨੂੰ ਭੇਂਟ ਕੀਤੀ ਗਈ। ਡਾ: ਢੀਂਗਰਾ ਨੇ ਕਿਹਾ ਕਿ ਕ੍ਰਿਸ਼ਨ ਕੁਮਾਰ ਬਾਵਾ ਦੀ ਸਮੁੱਚੀ ਟੀਮ ਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਨਾਲ ਜੁੜਿਆ ਹਰ ਦਿਹਾੜਾ ਸ਼ਿੱਦਤ ਨਾਲ ਮਨਾਇਆ ਜਾਣਾ ਬੜਾ ਸ਼ਲਾਘਾਯੋਗ ਉੱਦਮ ਹੈ। ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਸਮੇਂ ਫਾਊਂਡੇਸ਼ਨ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਸਰਪ੍ਰਸਤ ਗੁਰਦੇਵ ਸਿੰਘ ਲਾਪਰਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੂੰ ਨਾਨਕ ਨਾਮ ਲੇਵਾ ਸੰਗਤ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹੇ ਜਾਣ ’ਤੇ ਸਹਿਮਤੀ ਦੇਣੀ ਬਣਦੀ ਹੈ ਤਾਂ ਕਿ ਹਰ ਸਿੱਖ ਇਸ ਪਵਿੱਤਰ ਅਸਥਾਨ ’ਤੇ ਮੁੜ ਨਤਮਸਤਕ ਹੋ ਸਕੇ। ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਜਲਦ ਫ਼ੈਸਲਾ ਲੈਣਾ ਚਾਹੀਦਾ। ਲਾਪਰਾਂ ਨੇ ਕਿਹਾ ਕਿ ਅਗਲੇ ਹਫਤੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ, ਅਜਿਹੇ ਮੌਕੇ ਪਵਿੱਤਰ ਧਰਤੀ ’ਤੇ ਨਤਮਸਤਕ ਹੋਣ ਲਈ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਿਆ ਜਾਵੇ। ਇਸ ਮੌਕੇ ਅਮਨਦੀਪ ਬਾਵਾ, ਕੁਲਦੀਪ ਸਿੰਘ ਦਿਓਲ, ਬੀਬੀ ਇੰਦਰਜੀਤ ਕੌਰ, ਜਸਵੀਰ ਸਿੰਘ ਰਾਣਾ ਝਾਂਡੇ ਪ੍ਰਧਾਨ ਮਾਲਵਾ ਸੱਭਿਆਚਾਰਕ ਮੰਚ, ਜਗਜੀਵਨ ਸਿੰਘ ਗਰੀਬ, ਹਰਿੰਦਰ ਸਿੰਘ ਸਿੱਧੂ, ਰਾਏ ਬਹਾਦਰ ਸਿੰਘ ਲੁਧਿਆਣਾ ਤੇ ਹੋਰ ਮੌਜੂਦ ਸਨ।