20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੰਜਾਬੀ ਫ਼ਿਲਮੀ ਅਦਾਕਾਰਾ ਪ੍ਰੀਤੀ ਸਪਰੂ ਨੇ ਪਿੰਡ ਬਸੈਮੀ ਤੋਂ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ

ਹੰਬੜਾਂ, 19 ਨਵੰਬਰ (ਮੇਜਰ ਹੰਬੜਾਂ)- ਪੰਜਾਬੀ ਫ਼ਿਲਮ ਜਗਤ ਦੀ ਉੱਘੀ ਅਦਾਕਾਰਾ ਪ੍ਰੀਤੀ ਸਪਰੂ ਵਲੋਂ ਪੰਜਾਬ ਵਿਚ ਵਧ ਰਹੇ ਨਸ਼ਿਆਂ ਦੇ ਕਾਰੋਬਾਰ ਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਦੇ ਮਕਸਦ ਨਾਲ ਪਿੰਡ-ਪਿੰਡ ਲੋਕ ਮਿਲਣੀਆਂ ਕਰਨ ਦੀ ਮੁਹਿੰਮ ਤਹਿਤ ਉਨ੍ਹਾਂ ਵੱਲੋਂ ਪਿੰਡ ਬਸੈਮੀ ਵਿਖੇ ਸਾਬਕਾ ਡਾਇਰੈਕਟਰ ਸਰਪੰਚ ਸਖਮਿੰਦਰ ਸਿੰਘ ਬਸੈਮੀ ਦੇ ਗ੍ਰਹਿ ਵਿਖੇ ਲੋਕ ਮਿਲਣੀ ਕੀਤੀ। ਸਾਬਕਾ ਡਾਇਰੈਕਟਰ ਸਰਪੰਚ ਸਖਮਿੰਦਰ ਸਿੰਘ ਬਸੈਮੀ ਦੀ ਅਗਵਾਈ ਹੇਠ ਇਲਾਕੇ ਦੇ ਸਰਪੰਚਾਂ, ਪੰਚਾਂ ਤੇ ਮੋਹਤਬਰ ਵਿਅਕਤੀਆਂ ਵਲੋਂ ਅਦਾਕਾਰ ਪ੍ਰੀਤੀ ਸਪਰੂ ਦਾ ਬਸੈਮੀ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ।

ਅਜੀਤ ਡੈਸਕ 20-11-2026
ਹੰਬੜਾਂ, 19 ਨਵੰਬਰ (ਮੇਜਰ ਹੰਬੜਾਂ)- ਪੰਜਾਬੀ ਫ਼ਿਲਮ ਜਗਤ ਦੀ ਉੱਘੀ ਅਦਾਕਾਰਾ ਪ੍ਰੀਤੀ ਸਪਰੂ ਵਲੋਂ ਪੰਜਾਬ ਵਿਚ ਵਧ ਰਹੇ ਨਸ਼ਿਆਂ ਦੇ ਕਾਰੋਬਾਰ ਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਦੇ ਮਕਸਦ ਨਾਲ ਪਿੰਡ-ਪਿੰਡ ਲੋਕ ਮਿਲਣੀਆਂ ਕਰਨ ਦੀ ਮੁਹਿੰਮ ਤਹਿਤ ਉਨ੍ਹਾਂ ਵੱਲੋਂ ਪਿੰਡ ਬਸੈਮੀ ਵਿਖੇ ਸਾਬਕਾ ਡਾਇਰੈਕਟਰ ਸਰਪੰਚ ਸਖਮਿੰਦਰ ਸਿੰਘ ਬਸੈਮੀ ਦੇ ਗ੍ਰਹਿ ਵਿਖੇ ਲੋਕ ਮਿਲਣੀ ਕੀਤੀ। ਸਾਬਕਾ ਡਾਇਰੈਕਟਰ ਸਰਪੰਚ ਸਖਮਿੰਦਰ ਸਿੰਘ ਬਸੈਮੀ ਦੀ ਅਗਵਾਈ ਹੇਠ ਇਲਾਕੇ ਦੇ ਸਰਪੰਚਾਂ, ਪੰਚਾਂ ਤੇ ਮੋਹਤਬਰ ਵਿਅਕਤੀਆਂ ਵਲੋਂ ਅਦਾਕਾਰ ਪ੍ਰੀਤੀ ਸਪਰੂ ਦਾ ਬਸੈਮੀ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਨਸ਼ਿਆਂ ਵਿਰੁੱਧ ਰੱਖੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀਬੀ ਪ੍ਰੀਤੀ ਸਪਰੂ ਨੇ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ-ਪੀਰਾਂ ਦੀ ਧਰਤੀ ਵਜੋਂ ਜਾਣੀ ਜਾਂਦੀ ਹੈ, ਪਰ ਅੱਜ ਪੰਜਾਬ ਨੂੰ ਨਸ਼ਿਆਂ ਦੀ ਧਰਤੀ ਵਜੋਂ ਜਾਣਿਆ ਜਾਣ ਲੱਗ ਪਿਆ ਹੈ, ਜੋ ਬੇਹੱਦ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਉਨ੍ਹਾਂ ਨੇ ਪੰਜਾਬ ਵਿਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਮਿਲਣੀਆਂ ਕਰਨ ਦਾ ਫ਼ੈਸਲਾ ਕੀਤਾ ਹੈ , ਜਿਸ ਵਿਚ ਉਨ੍ਹਾਂ ਨੇ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। ਸਾਬਕਾ ਡਾਇਰੈਕਟਰ ਸੁਖਮਿੰਦਰ ਸਿੰਘ ਬਸੈਮੀ ਨੇ ਪ੍ਰੀਤੀ ਸਪਰੂ ਨੂੰ ਵਿਸ਼ਵਾਸ਼ ਦਵਾਇਆਂ ਕਿ ਪਿੰਡਾਂ ਦੇ ਸਰਪੰਚ ਉਨ੍ਹਾਂ ਨਾਲ ਚੱਟਾਨ ਵਾਂਗ ਖੜ੍ਹੇ ਹਨ ਤੇ ਉਹ ਨਸ਼ਿਆਂ ਦੇ ਖਾਤਮੇ ਲਈ ਉਨ੍ਹਾਂ ਨੂੰ ਪੂਰਨ ਸਹਿਯੋਗ ਦੇਣਗੇ। ਪ੍ਰਧਾਨ ਗੁਰਨਾਮ ਸਿੰਘ ਝੱਜ ਦੀ ਅਗਵਾਈ ਹੇਠ ਸੀਨੀ.ਆਗੂ ਦਰਸ਼ਨ ਸਿੰਘ ਬਰਸਾਲ, ਸਾਬਕਾ ਸਰਪੰਚ ਇੰਦਰਜੀਤ ਸਿੰਘ ਸਲੇਮਪੁਰ, ਸਾਬਕਾ ਸਰਪੰਚ ਗੁਰਜੀਤ ਸਿੰਘ ਈਸੇਵਾਲ, ਸੁਖਵੰਤ ਸਿੰਘ ਈਸੇਵਾਲ, ਪ੍ਰਧਾਨ ਕੁਲਦੀਪ ਸਿੰਘ ਸਲੇਮਪੁਰ ਵਲੋਂ ਪੰਜਾਬੀ ਫਿਲਮੀ ਅਦਾਕਾਰ ਸਪਰੂ ਤੇ ਉਨ੍ਹਾਂ ਨਾਲ ਪੁੱਜੇ ਡੋਲੀ ਗਸਾਈ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਸਤਿੰਦਰਪਾਲ ਸਿੰਘ ਝੱਜ, ਅੰਮ੍ਰਿਤਪਾਲ ਸਿੰਘ ਝੱਜ ਕੈਨੇਡਾ, ਅਸ਼ੋਕ ਖੇੜਾ, ਨਿਰਜੀਤ ਸਿੰਘ ਧਾਲੀਵਾਲ, ਸੁੱਖੀ ਫਾਗਲਾ, ਸੁਖਦੀਪ ਸਿੰਘ ਘੋਨਾ ਬੀਰਮੀ, ਅਵਤਾਰ ਸਿੰਘ ਬੀਰਮੀ, ਲਖਵਿੰਦਰ ਸਿੰਘ ਗਾਗੀ ਭੱਠਾਧੂਹਾ, ਸਾਬਕਾ ਸਰਪੰਚ ਬਲਜਿੰਦਰ ਕੌਰ, ਬੀਬੀ ਜਸਵਿੰਦਰ ਕੌਰ ਝੱਜ, ਸਾਬਕਾ ਸਰਪੰਚ ਸੁਖਦੇਵ ਸਿੰਘ ਗੌਂਸਪੁਰ, ਡਾ: ਕੁਲਦੀਪ ਸਿੰਘ ਗੌਂਸਪੁਰ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਭਾਕਿਯੂ (ਉਗਰਾਹਾਂ) ਪਿੰਡ ਦਾਖਾ ਇਕਾਈ ਦੀ ਚੋਣ, ਅਜੀਤ ਸਿੰਘ ਪ੍ਰਧਾਨ ਬਣੇ ਅਗਲੀ ਖ਼ਬਰ ਭਵਨ ਰਕਬਾ ਵਿਖੇ ਕ੍ਰਿਸ਼ਨ ਕੁਮਾਰ ਬਾਵਾ ਤੇ ਹੋਰਨਾਂ ਵਲੋਂ ਸਮਾਜਿਕ ਸ਼ਖ਼ਸੀਅਤਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।