ਸਕੂਲ ਆਫ਼ ਐਮੀਨੈਂਸ ਜਗਰਾਉਂ ਦੇ ਵਿਦਿਆਰਥੀਆਂ ਵਲੋਂ ਜੀ. ਐੱਚ. ਜੀ. ਖ਼ਾਲਸਾ ਕਾਲਜ ਦਾ ਵਿੱਦਿਅਕ ਦੌਰਾ
ਗੁਰੂਸਰ ਸੁਧਾਰ, 19 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਵਲੋਂ ਸਕੂਲ ਆਫ਼ ਐਮੀਨੈਂਸ ਜਗਰਾਉਂ ਦੇ ਵਿਦਿਆਰਥੀਆਂ ਲਈ ਇਕ ਵਿੱਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ, ਆਧੁਨਿਕ ਪ੍ਰਯੋਗਸ਼ਾਲਾਵਾਂ, ਵਿਗਿਆਨਕ ਸਿੱਖਿਆ ਅਤੇ ਕਾਲਜ ਵਿਚ ਉਪਲਬਧ ਵੱਖ-ਵੱਖ ਵਿੱਦਿਅਕ ਮੌਕਿਆਂ ਬਾਰੇ ਪ੍ਰਤੱਖ ਜਾਣਕਾਰੀ ਪ੍ਰਦਾਨ ਕਰਨਾ ਸੀ।
ਸ
ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ, ਨਾਲ ਚੇਅਰਮੈਨ ਪ੍ਰਗਟ ਸਿੰਘ ਸੰਘਾ, ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢੱਟ ਤੇ ਹੋਰ। ਤਸਵੀਰ: ਕੁਲਦੀਪ ਸਿੰਘ ਮਾਨ
20-11-2026
ਗੁਰੂਸਰ ਸੁਧਾਰ, 19 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਵਲੋਂ ਸਕੂਲ ਆਫ਼ ਐਮੀਨੈਂਸ ਜਗਰਾਉਂ ਦੇ ਵਿਦਿਆਰਥੀਆਂ ਲਈ ਇਕ ਵਿੱਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ, ਆਧੁਨਿਕ ਪ੍ਰਯੋਗਸ਼ਾਲਾਵਾਂ, ਵਿਗਿਆਨਕ ਸਿੱਖਿਆ ਅਤੇ ਕਾਲਜ ਵਿਚ ਉਪਲਬਧ ਵੱਖ-ਵੱਖ ਵਿੱਦਿਅਕ ਮੌਕਿਆਂ ਬਾਰੇ ਪ੍ਰਤੱਖ ਜਾਣਕਾਰੀ ਪ੍ਰਦਾਨ ਕਰਨਾ ਸੀ। ਵਿੱਦਿਅਕ ਦੌਰੇ ਦਾ ਸੰਯੋਜਨ ਪ੍ਰੋ. ਜਸਬਿੰਦਰ ਕੌਰ ਵਲੋਂ ਕੀਤਾ ਗਿਆ। ਉਨ੍ਹਾਂ ਨੇ ਸਕੂਲ ਤੋਂ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਨਾਲ ਪਹੁੰਚੇ ਅਧਿਆਪਕਾਂ ਸ੍ਰੀਮਤੀ ਨੀਤੂ ਅਗਰਵਾਲ (ਸਾਇੰਸ), ਰਾਜੀਵ ਦੁਆ (ਰਾਜਨੀਤੀ ਸ਼ਾਸਤਰ) ਤੇ ਕਿਰਨਦੀਪ ਕੌਰ (ਅੰਗਰੇਜ਼ੀ) ਦਾ ਨਿੱਘਾ ਸਵਾਗਤ ਕੀਤਾ। ਵਿਦਿਆਰਥੀਆਂ ਨੂੰ ਪ੍ਰੋ. ਉੱਤਮਪ੍ਰੀਤ ਕੌਰ (ਬੌਟਨੀ), ਪ੍ਰੋ. ਸਰਬਜੀਤ ਕੌਰ (ਫਿਜ਼ਿਕਸ) ਤੇ ਜੇ. ਐੱਲ .ਏ. ਮਲਕੀਤ ਕੌਰ (ਬੌਟਨੀ) ਵਲੋਂ ਪ੍ਰਯੋਗਸ਼ਾਲਾਵਾਂ ਤੇ ਵਿੱਦਿਅਕ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ ਤੇ ਪ੍ਰਯੋਗਸ਼ਾਲਾਵਾਂ ਦੇ ਆਧੁਨਿਕ ਉਪਕਰਨਾਂ ਦੀ ਕਾਰਜਪ੍ਰਣਾਲੀ, ਮਹੱਤਤਾ ਤੇ ਵਿਹਾਰਕ ਉਪਯੋਗਤਾ ਬਾਰੇ ਵਿਦਿਆਰਥੀਆਂ ਨੂੰ ਸਮਝਾਇਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਾਲਜ ਪ੍ਰਿੰ. ਡਾ. ਰਾਜਿੰਦਰ ਸਿੰਘ ਸਾਹਿਲ ਨੇ ਕਿਹਾ ਕਿ ਸਿੱਖਿਆ ਦਾ ਦਾਇਰਾ ਕੇਵਲ ਪਾਠ-ਪੁਸਤਕਾਂ ਤੇ ਜਮਾਤਾਂ ਤੱਕ ਸੀਮਤ ਨਹੀਂ ਹੋਣਾ ਚਾਹੀਦਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਲਗਨ, ਮਿਹਨਤ ਤੇ ਦ੍ਰਿੜ੍ਹ ਸੰਕਲਪ ਨਾਲ ਉਚੇਰੀ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ. ਐੱਸ. ਕੇ. ਗੁਪਤਾ ਨੇ ਵੀ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਵਰਤਮਾਨ ਸਮੇਂ ਦੇ ਤੇਜ਼ੀ ਨਾਲ ਬਦਲ ਰਹੇ ਵਿੱਦਿਅਕ ਅਤੇ ਪੇਸ਼ੇਵਰ ਮਾਹੌਲ ਵਿਚ ਵਿਗਿਆਨਕ ਜਾਗਰੂਕਤਾ, ਹੁਨਰ ਵਿਕਾਸ ਤੇ ਸੋਚ-ਸਮਝ ਕੇ ਕਰੀਅਰ ਦੀ ਚੋਣ ਕਰਨ ਦੀ ਮਹੱਤਤਾ ’ਤੇ ਚਾਨਣਾ ਪਾਇਆ।