19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸਰਕਾਰੀ ਸਕੂਲ ਨੂਰਪੁਰ ਬੇਟ ਦੀਆਂ ਵਿਦਿਆਰਥਣਾਂ ਨੇ ਬਲਾਕ ਪੱਧਰੀ ਮੇਲੇ ’ਚ ਮਾਰੀਆਂ ਮੱਲਾਂ

ਹੰਬੜਾਂ, 19 ਨਵੰਬਰ (ਮੇਜਰ ਹੰਬੜਾਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਟ ਦੀਆਂ ਵਿਦਿਆਰਥਣਾਂ ਨੇ ਬਲਾਕ ਪੱਧਰੀ ਸਬਜੈਕਟ ਮੇਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿੱਚ ਪੁਜੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਅ ਰੌਸ਼ਨ ਕੀਤਾ। ਮੈਡਮ ਪੂਜਾ ਨਰੂਲਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਯਾਲੀ ਖੁਰਦ ਵਿਖੇ ਕਰਵਾਏ ਗਏ ਬਲਾਕ ਪੱਧਰੀ ਸਬਜੈਕਟ ਫੇਅਰ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਟ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਏਕਤਾ ਨੇ ਆਰਟ ਇੰਟੀਗ੍ਰੇਟਿਡ ਲਰਨਿੰਗ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕੀਤਾ, ਜਦਕਿ ਦਸਵੀਂ ਜਮਾਤ ਦੀ ਵਿਦਿਆਰਥਣ ਗਗਨਦੀਪ ਕੌਰ ਨੇ ਰੀਅਲ ਲਾਈਫ ਐਪਲੀਕੇਸ਼ਨਜ਼ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕਰਦਿਆਂ ਸਕੂਲ ਦਾ ਨਾਅ ਰੌਸ਼ਨ ਕੀਤਾ।

ਅਜੀਤ ਡੈਸਕ 20-11-2026
ਹੰਬੜਾਂ, 19 ਨਵੰਬਰ (ਮੇਜਰ ਹੰਬੜਾਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਟ ਦੀਆਂ ਵਿਦਿਆਰਥਣਾਂ ਨੇ ਬਲਾਕ ਪੱਧਰੀ ਸਬਜੈਕਟ ਮੇਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿੱਚ ਪੁਜੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਅ ਰੌਸ਼ਨ ਕੀਤਾ। ਮੈਡਮ ਪੂਜਾ ਨਰੂਲਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਯਾਲੀ ਖੁਰਦ ਵਿਖੇ ਕਰਵਾਏ ਗਏ ਬਲਾਕ ਪੱਧਰੀ ਸਬਜੈਕਟ ਫੇਅਰ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਟ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਏਕਤਾ ਨੇ ਆਰਟ ਇੰਟੀਗ੍ਰੇਟਿਡ ਲਰਨਿੰਗ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕੀਤਾ, ਜਦਕਿ ਦਸਵੀਂ ਜਮਾਤ ਦੀ ਵਿਦਿਆਰਥਣ ਗਗਨਦੀਪ ਕੌਰ ਨੇ ਰੀਅਲ ਲਾਈਫ ਐਪਲੀਕੇਸ਼ਨਜ਼ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕਰਦਿਆਂ ਸਕੂਲ ਦਾ ਨਾਅ ਰੌਸ਼ਨ ਕੀਤਾ। ਇਸ ਮੌਕੇ ਸਾਇੰਸ ਅਧਿਆਪਕਾ ਮੈਡਮ ਪੂਜਾ ਨਰੂਲਾ ਨੇ ਗਾਈਡ ਅਧਿਆਪਕ ਵਜੋਂ ਅਹਿਮ ਭੂਮਿਕਾ ਨਿਭਾਉਂਦਿਆਂ ਵਿਦਿਆਰਥਣਾਂ ਨੂੰ ਮੁਕਾਬਲਿਆਂ ਲਈ ਤਿਆਰ ਕਰਨ ਅਤੇ ਉਨ੍ਹਾਂ ਦਾ ਮਾਰਗਦਰਸ਼ਨ ਕਰਨ ਵਿੱਚ ਅਹਿਮ ਯੋਗਦਾਨ ਪਾਇਆ। ਸਮਾਗਮ ਦੌਰਾਨ ਮਾਂਗਟ-1 ਬਲਾਕ ਦੀ ਬਲਾਕ ਸੈਂਟਰ ਅਫ਼ਸਰ ਮੈਡਮ ਸ਼੍ਰੀਮਤੀ ਕਮਲਜੀਤ ਕੌਰ ਵੱਲੋਂ ਜੇਤੂ ਵਿਦਿਆਰਥਣਾਂ ਨੂੰ ਟਰਾਫੀਆਂ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਗਾਈਡ ਅਧਿਆਪਕਾਂ ਨੂੰ ਵੀ ਸਨਮਾਨ ਪੱਤਰ ਭੇਟ ਕੀਤੇ ਗਏ। ਇਸ ਮੌਕੇ ਪ੍ਰਿੰਸੀਪਲ ਮੈਡਮ ਰੋਮਿਲ ਮਹਿਤਾ, ਪ੍ਰਿੰਸੀਪਲ ਕਮਲਜੀਤ ਕੌਰ ਇਯਾਲੀ ਖੁਰਦ, ਰਾਜਵਿੰਦਰ ਕੌਰ ਇਯਾਲੀ ਖੁਰਦ ਸਕੂਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਅਧਿਆਪਕ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
ਪਿਛਲੀ ਖ਼ਬਰ ਨਿਊ ਜੀ. ਐੱਮ. ਟੀ. ਸਕੂਲ ਭੱਠਾਧੂਹਾ ਨੇ ਕੁਲਿਨਰੀ ਚੈਂਪੀਅਨਸ਼ਿਪ ’ਚ ਰਚਿਆ ਇਤਿਹਾਸ, ਰਾਸ਼ਟਰੀ ਪੱਧਰ ’ਤੇ ਬਣਾਈ ਜਗ੍ਹਾ ਅਗਲੀ ਖ਼ਬਰ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਏਗੀ- ਡਾ. ਕੇ. ਐੱਨ. ਐੱਸ. ਕੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।