19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਜ਼ਿਲ੍ਹਾ ਕਮੇਟੀ ਲੁਧਿਆਣਾ ਦੀ ਚੋਣ ਹੋਈ

ਰਾਏਕੋਟ, 19 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀਆਂ ਸਟੇਟ ਪੱਧਰ ’ਤੇ ਚੱਲ ਰਹੀਆਂ ਜਥੇਬੰਦਕ ਚੋਣਾਂ ਦੀ ਕੜੀ ਵਜੋਂ ਜ਼ਿਲ੍ਹਾ ਕਮੇਟੀ ਲੁਧਿਆਣਾ ਦੀ ਚੋਣ ਸੂਬਾਈ ਅਬਜ਼ਰਵਰ ਇੰਸਪੈਕਟਰ ਮਨਜੀਤ ਸਿੰਘ ਮਲੇਰਕੋਟਲਾ ਦੀ ਨਿਗਰਾਨੀ ਹੇਠ ਹੋਈ, ਜਿਸ ਵਿਚ ਸੀਨੀਅਰ ਵੈਟਰਨਰੀ ਇੰਸਪੈਕਟਰ ਪਲਵਿੰਦਰ ਸਿੰਘ ਸਿੱਧੂ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਬਾਕੀ ਅਹੁਦੇਦਾਰਾਂ ਦੀ ਹੋਈ ਚੋਣ ਵਿਚ ਇੰਸਪੈਕਟਰ ਜਗਦੇਵ ਸਿੰਘ ਮੀਤ ਪ੍ਰਧਾਨ, ਇੰਸਪੈਕਟਰ ਸੁਰਜੀਤ ਸਿੰਘ ਲੋਧੀਵਾਲ ਜ਼ਿਲ੍ਹਾ ਸਕੱਤਰ, ਇੰਸਪੈਕਟਰ ਜਸਕੀਰਤ ਸਿੰਘ ਜੁਆਇੰਟ ਸਕੱਤਰ, ਇੰਸਪੈਕਟਰ ਅਬਦੁਲ ਰਜਾਕ ਪ੍ਰੈੱਸ ਸਕੱਤਰ, ਇੰਸਪੈਕਟਰ ਕੁਲਦੀਪ ਸਿੰਘ ਜ਼ਿਲ੍ਹਾ ਵਿੱਤ ਸਕੱਤਰ ਇੰਸਪੈਕਟਰ, ਇੰਸਪੈਕਟਰ ਨਵਜੋਤ ਸਿੰਘ ਜਥੇਬੰਦਕ ਸਕੱਤਰ ਅਤੇ ਇੰਸਪੈਕਟਰ ਗੁਰਜੀਤ ਸਿੰਘ ਨੂੰ ਜਥੇਬੰਦਕ ਸਕੱਤਰ ਵਜੋਂ ਚੁਣਿਆ ਗਿਆ।

ਅਜੀਤ ਡੈਸਕ 20-11-2026
ਰਾਏਕੋਟ, 19 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀਆਂ ਸਟੇਟ ਪੱਧਰ ’ਤੇ ਚੱਲ ਰਹੀਆਂ ਜਥੇਬੰਦਕ ਚੋਣਾਂ ਦੀ ਕੜੀ ਵਜੋਂ ਜ਼ਿਲ੍ਹਾ ਕਮੇਟੀ ਲੁਧਿਆਣਾ ਦੀ ਚੋਣ ਸੂਬਾਈ ਅਬਜ਼ਰਵਰ ਇੰਸਪੈਕਟਰ ਮਨਜੀਤ ਸਿੰਘ ਮਲੇਰਕੋਟਲਾ ਦੀ ਨਿਗਰਾਨੀ ਹੇਠ ਹੋਈ, ਜਿਸ ਵਿਚ ਸੀਨੀਅਰ ਵੈਟਰਨਰੀ ਇੰਸਪੈਕਟਰ ਪਲਵਿੰਦਰ ਸਿੰਘ ਸਿੱਧੂ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਬਾਕੀ ਅਹੁਦੇਦਾਰਾਂ ਦੀ ਹੋਈ ਚੋਣ ਵਿਚ ਇੰਸਪੈਕਟਰ ਜਗਦੇਵ ਸਿੰਘ ਮੀਤ ਪ੍ਰਧਾਨ, ਇੰਸਪੈਕਟਰ ਸੁਰਜੀਤ ਸਿੰਘ ਲੋਧੀਵਾਲ ਜ਼ਿਲ੍ਹਾ ਸਕੱਤਰ, ਇੰਸਪੈਕਟਰ ਜਸਕੀਰਤ ਸਿੰਘ ਜੁਆਇੰਟ ਸਕੱਤਰ, ਇੰਸਪੈਕਟਰ ਅਬਦੁਲ ਰਜਾਕ ਪ੍ਰੈੱਸ ਸਕੱਤਰ, ਇੰਸਪੈਕਟਰ ਕੁਲਦੀਪ ਸਿੰਘ ਜ਼ਿਲ੍ਹਾ ਵਿੱਤ ਸਕੱਤਰ ਇੰਸਪੈਕਟਰ, ਇੰਸਪੈਕਟਰ ਨਵਜੋਤ ਸਿੰਘ ਜਥੇਬੰਦਕ ਸਕੱਤਰ ਅਤੇ ਇੰਸਪੈਕਟਰ ਗੁਰਜੀਤ ਸਿੰਘ ਨੂੰ ਜਥੇਬੰਦਕ ਸਕੱਤਰ ਵਜੋਂ ਚੁਣਿਆ ਗਿਆ। ਇਸ ਮੌਕੇ ਚੁਣੇ ਗਏ ਸਮੁੱਚੇ ਅਹੁਦੇਦਾਰਾਂ ਨੇ ਜ਼ਿਲ੍ਹੇ ਭਰ ਵਿਚੋਂ ਇਕੱਤਰ ਹੋਏ ਵੈਟਰਨਰੀ ਇੰਸਪੈਕਟਰਾਂ ਨੂੰ ਸੰਬੋਧਨ ਕਰਦਿਆਂ ਇੱਕਸੁਰ ਵਿਚ ਕਿਹਾ ਕਿ ਵੈਟਰਨਰੀ ਇੰਸਪੈਕਟਰਾਂ ਨੂੰ ਪੇਸ਼ ਆਉਂਦੀਆਂ ਦਰਪੇਸ਼ ਮੁਸ਼ਕਿਲਾਂ ਅਤੇ ਮਸਲਿਆਂ ਨੂੰ ਪੂਰੀ ਦ੍ਰਿੜਤਾ ਨਾਲ ਅਧਿਕਾਰੀਆਂ ਪਾਸੋਂ ਹੱਲ ਕਰਵਾਉਣ ਦੇ ਯਤਨ ਕੀਤੇ ਜਾਣਗੇ, ਜਦਕਿ ਜੇਕਰ ਕਿਸੇ ਵੀ ਪੱਧਰ ’ਤੇ ਕਿਸੇ ਧੱਕੇਸ਼ਾਹੀ ਖਿਲਾਫ਼ ਸੰਘਰਸ਼ ਕਰਨ ਦੀ ਲੋੜ ਮਹਿਸੂਸ ਹੋਈ ਤਾਂ ਅੰਦੋਲਨ ਵਿੱਢਣ ਤੋਂ ਪਿੱਛੇ ਨਹੀਂ ਹਟਿਆ ਜਾਵੇਗਾ। ਇਸ ਮੌਕੇ ਜ਼ਿਲ੍ਹੇ ਵਲੋਂ ਸਟੇਟ ਕਮੇਟੀ ਮੈਂਬਰ ਵਜੋਂ ਸੀਨੀਅਰ ਵੈਟਰਨਰੀ ਇੰਸਪੈਕਟਰ ਸੰਦੀਪ ਸਿੰਘ ਸਰਾਂ ਨੂੰ ਚੁਣਿਆ ਗਿਆ ਹੈ। ਇਸ ਮੌਕੇ ਸੂਬਾ ਕਮੇਟੀ ਨਿਗਰਾਨ ਮਨਜੀਤ ਸਿੰਘ ਮਲੇਰਕੋਟਲਾ ਅਤੇ ਕੁਲਵਿੰਦਰ ਸਿੰਘ ਨੇ ਇੱਕ ਵੱਡੇ ਜ਼ਿਲ੍ਹੇ ਦੀ ਚੋਣ ਸਰਬਸੰਮਤੀ ਨਾਲ ਹੋਣ ’ਤੇ ਜ਼ਿਲ੍ਹੇ ਦੇ ਸਮੁੱਚੇ ਇੰਸਪੈਕਟਰ ਸਾਥੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ, ਮੁਖਤਿਆਰ ਸਿੰਘ ਕੈਲੇ, ਮਨਤੇਗ ਸਿੰਘ ਪਾਇਲ, ਚੰਦਨਦੀਪ ਸਿੰਘ ਰਾਏਕੋਟ, ਅਜੇ ਕੁਮਾਰ ਬਾਲੂ, ਰੌਬਿਨ ਸਾਂਗਲਾ, ਗੁਰਦਿਆਲ ਸਿੰਘ ਸਮਰਾਲਾ, ਹਰਪ੍ਰੀਤ ਸਿੰਘ ਸਰੀਂਹ, ਜਗਰੂਪ ਸਿੰਘ ਹਾਸ਼ਪੁਰੀ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸੰਤ ਬਾਬਾ ਅਮਰ ਸਿੰਘ ਬੜੂੰਦੀ ਵਾਲਿਆਂ ਦੇ ਦਸਹਿਰਾ ਸਮਾਗਮ ’ਚ ਵੱਡੀ ਗਿਣਤੀ ’ਚ ਸੰਗਤਾਂ ਪੁੱਜੀਆਂ ਅਗਲੀ ਖ਼ਬਰ ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਬੇਸਿਕ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।