21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਹਲਕਾ ਰਾਏਕੋਟ ਤੋਂ ਚੋਣ ਮੈਦਾਨ ਲਈ ਨਿੱਤਰੇ ਨੱਥੋਵਾਲ ਵਲੋਂ ਬੜੂੰਦੀ ’ਚ ਵਰਕਰਾਂ ਨਾਲ ਮੀਟਿੰਗ

ਲੋਹਟਬੱਦੀ, 20 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਰਾਏਕੋਟ ਇੰਚਾਰਜ ਅਤੇ ਲੋਕ ਸੰਪਰਕ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕੇ ਵਿੱਚ ਆਪਣੀ ਮਜ਼ਬੂਤ ਪਕੜ ਬਣਾਉਣ ਲਈ ਤੇਜ਼ੀ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਪਿੰਡ ਬੜੂੂੰਦੀ ਵਿਖੇ ਅਕਾਲੀ ਆਗੂ ਗੁਰਸ਼ਰਨ ਸਿੰਘ ਗਰੇਵਾਲ ਦੇ ਗ੍ਰਹਿ ਗੱਲਬਾਤ ਕਰਦਿਆਂ ਕਿਹਾ ਕਿ ਭਾਵੇਂ ਚੋਣਾਂ ਸਬੰਧੀ ਐਲਾਨ ਹੋਣਾ ਹੈ ਪਰ ਮੈਂ ਪਹਿਲੇ ਦਿਨ ਤੋਂ ਹੀ ਆਪਣੀ ਚੋਣ ਮੁਹਿੰਮ ਨੂੰ ਨਿਰੋਲ ਵਿਕਾਸ ਦੇ ਮੁੱਦੇ ’ਤੇ ਆਧਾਰਿਤ ਰੱਖਣ ਦਾ ਸੰਕਲਪ ਲਿਆ ਹੈ।

ਅਜੀਤ ਡੈਸਕ 21-11-2026
ਲੋਹਟਬੱਦੀ, 20 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਰਾਏਕੋਟ ਇੰਚਾਰਜ ਅਤੇ ਲੋਕ ਸੰਪਰਕ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕੇ ਵਿੱਚ ਆਪਣੀ ਮਜ਼ਬੂਤ ਪਕੜ ਬਣਾਉਣ ਲਈ ਤੇਜ਼ੀ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਪਿੰਡ ਬੜੂੂੰਦੀ ਵਿਖੇ ਅਕਾਲੀ ਆਗੂ ਗੁਰਸ਼ਰਨ ਸਿੰਘ ਗਰੇਵਾਲ ਦੇ ਗ੍ਰਹਿ ਗੱਲਬਾਤ ਕਰਦਿਆਂ ਕਿਹਾ ਕਿ ਭਾਵੇਂ ਚੋਣਾਂ ਸਬੰਧੀ ਐਲਾਨ ਹੋਣਾ ਹੈ ਪਰ ਮੈਂ ਪਹਿਲੇ ਦਿਨ ਤੋਂ ਹੀ ਆਪਣੀ ਚੋਣ ਮੁਹਿੰਮ ਨੂੰ ਨਿਰੋਲ ਵਿਕਾਸ ਦੇ ਮੁੱਦੇ ’ਤੇ ਆਧਾਰਿਤ ਰੱਖਣ ਦਾ ਸੰਕਲਪ ਲਿਆ ਹੈ। ਇਸ ’ਚ ਕੋਈ ਸ਼ੱਕ ਨਹੀਂ ਕਿ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਵਿਰੋਧੀ ਤਾਕਤਾਂ ਨੇ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਆਪਣੀ ਸਿਆਸੀ ਸ਼ੈਲੀ ਬਾਰੇ ਸਪੱਸ਼ਟ ਕਿਹਾ ਕਿ ਉਹ ਕਦੇ ਵੀ ਕਿਸੇ ਵਿਰੋਧੀ ਦੀ ਕਿਰਦਾਰਕੁਸ਼ੀ ਕਰਨ ਦੀ ਰਾਜਨੀਤੀ ਵਿੱਚ ਵਿਸ਼ਵਾਸ ਨਹੀਂ ਰੱਖਦੇ। ਉਨ੍ਹਾਂ ਦਾ ਮੰਨਣਾ ਹੈ ਕਿ ਸਿਆਸਤ ਲੋਕ ਸੇਵਾ ਦਾ ਮਾਧਿਅਮ ਹੈ, ਇਸ ਲਈ ਉਹ ਬਿਨਾਂ ਕਿਸੇ ’ਤੇ ਨਿੱਜੀ ਚਿੱਕੜ ਉਛਾਲੇ, ਆਪਣੀ ਯੋਗਤਾ, ਪ੍ਰਸ਼ਾਸਨਿਕ ਤਜ਼ਰਬੇ ਅਤੇ ਹਲਕੇ ਦੇ ਵਿਕਾਸ ਦੇ ਏਜੰਡੇ ਦੇ ਆਧਾਰ ’ਤੇ ਹੀ ਚੋਣ ਮੈਦਾਨ ਵਿੱਚ ਉੱਤਰਨਗੇ ਜਦਕਿ ਪੰਜਾਬ ਸਿਰਫ ਸ਼੍ਰੋ.ਅਕਾਲੀ ਦਲ ਦੇ ਹੱਥਾਂ ’ਚ ਸੁਰੱਖਿਅਤ ਹੋਣ ਦਾ ਪ੍ਰਚਾਰ ਕਰਕੇ ਆਪਣੇ ਵਰਕਰਾਂ, ਆਗੂਆਂ ਅਤੇ ਵੋਟਰਾਂ ਦੀ ਕਤਾਰ ਲੰਮੀ ਕੀਤੀ ਜਾਵੇਗੀ। ਇਹ ਵੀ ਗੱਲ ਕਿਸੇ ਤੋਂ ਲੁਕੀ ਨਹੀਂ ਕਿ ਪੰਜਾਬ ਦਾ ਅਸਲ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਹੋਇਆ ਹੈ। ਇਸ ਮੌਕੇ ਚੰਦ ਸਿੰਘ ਡੱਲਾ ਜ਼ਿਲ੍ਹਾ ਪ੍ਰਧਾਨ ਲੁਧਿਆਣਾ (ਦਿਹਾਤੀ), ਗੁਰਸ਼ਰਨ ਸਿੰਘ ਗਰੇਵਾਲ ਸੀਨੀਅਰ ਅਕਾਲੀ ਆਗੂ, ਅਮਨਦੀਪ ਸਿੰਘ ਗਿੱਲ ਸਾਬਕਾ ਪ੍ਰਧਾਨ, ਸੁਖਬੀਰ ਸਿੰਘ ਮਾਨ ਪ੍ਰੇਮ, ਰਛਪਾਲ ਸਿੰਘ ਪੰਨੂ, ਰਾਜਿੰਦਰ ਸਿੰਘ ਬਿੰਦਰੀ ਉਪ ਪ੍ਰਧਾਨ ਬੜੂੰਦੀ, ਐਡਵੋਕੇਟ ਰਮਨਦੀਪ ਸਿੰਘ ਵਾਲੀਆ, ਜਗਤਾਰ ਸਿੰਘ ਭੋਲਾ ਨੰਬਰਦਾਰ, ਸੁਖਦੇਵ ਸਿੰਘ ਸੇਖੋਂ, ਮਨਪ੍ਰੀਤ ਸਿੰਘ ਸਾਬਕਾ ਸਰਪੰਚ ਨੱਥੋਵਾਲ, ਜਸਵੀਰ ਸਿੰਘ ਪੁੰਨੀ, ਦਰਸਨ ਸਿੰਘ ਦਰਸੀ ਡੱਲਾ, ਜਗਰੂਪ ਸਿੰਘ ਭੱਟੀ, ਕੰਵਰਦੀਪ ਸਿੰਘ ਪੰਨੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੱਦੋਵਾਲ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਚੁਣੇ ਜਾਣ ’ਤੇ ਹਲਕਾ ਰਾਏਕੋਟ ਦੇ ਅਕਾਲੀ ਆਗੂਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।