21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਬੱਦੋਵਾਲ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮੁੱਲਾਂਪੁਰ-ਦਾਖਾ, 20 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਬੱਦੋਵਾਲ ਲੁਧਿਆਣਾ ਦੀ ਸਿੱਖ ਸੰਗਤ ਵਲੋਂ ਗੁਰਦੁਆਰਾ ਸਿੰਘ ਸਭਾ ਬੱਦੋਵਾਲ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ।

ਅਜੀਤ ਡੈਸਕ 21-11-2026
ਮੁੱਲਾਂਪੁਰ-ਦਾਖਾ, 20 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਬੱਦੋਵਾਲ ਲੁਧਿਆਣਾ ਦੀ ਸਿੱਖ ਸੰਗਤ ਵਲੋਂ ਗੁਰਦੁਆਰਾ ਸਿੰਘ ਸਭਾ ਬੱਦੋਵਾਲ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਪ੍ਰਚਾਰਨ ਅਤੇ ਸਿੱਖੀ ਦੀ ਚੜ੍ਹਦੀ ਕਲਾ ਦੇ ਪ੍ਰਗਟਾਅ ਲਈ ਅਕਾਲ ਅਕੈਡਮੀ (ਬੜੂ ਸਾਹਿਬ) ਝਾਂਡੇ ਦੇ ਬੱਚਿਆਂ ਦੇ ਕੀਰਤਨੀ ਜੱਥੇ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਭਾਈ ਬਲਦੇਵ ਸਿੰਘ ਰਕਬਾ ਦੇ ਢਾਡੀ ਜੱਥੇ ਵਲੋਂ ਪਿੰਡ ਬੱਦੋਵਾਲ ਦੀ ਸਿੱਖ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਇਕਜੁੱਟਤਾ ਨਾਲ ਮਨਾਉਣ ’ਤੇ ਵਧਾਈ ਦਿੱਤੀ। ਢਾਡੀ ਜੱਥੇ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਵਿਸ਼ਵ ਵਿਚ ਚਾਰ ਉਦਾਸੀਆਂ 24 ਸਾਲ ਪੈਦਲ ਯਾਤਰਾ ਦਾ ਸੰਖੇਪ ’ਚ ਢਾਡੀ ਵਾਰਾਂ ਰਾਹੀਂ ਵਰਣਨ ਕੀਤਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਬੱਦੋਵਾਲ ’ਚ ਨਗਰ ਕੀਰਤਨ ਸਮੇਂ ਕਈ ਹੋਰ ਸਿੱਖ ਪ੍ਰਚਾਰਕਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 17 ਰਾਗਾਂ ਵਿਚ ਉਚਾਰੇ ਗਏ 974 ਸ਼ਬਦਾਂ ਦਾ ਵਰਣਨ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਬਾਣੀ ਸੱਚੇ, ਸੁੱਚੇ ਅਤੇ ਮੁਕੰਮਲ ਇਨਸਾਨ ਦੀ ਵਿਆਖਿਆ ਕਰਦੀ ਹੈ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਪ੍ਰਧਾਨ ਰਾਜ ਸਿੰਘ, ਜੀਵਨ ਸਿੰਘ, ਢਾਡੀ ਕਮਲ ਸਿੰਘ, ਅੰਮ੍ਰਿਤਪਾਲ ਸਿੰਘ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਪਾਉਣ ਦੇ ਨਾਲ ਬਾਬਾ ਬੂੜੇ ਸ਼ਾਹ ਅਕੈਡਮੀ ਦੇ ਬੱਚਿਆਂ ਦਾ ਸਨਮਾਨ ਕੀਤਾ।
ਪਿਛਲੀ ਖ਼ਬਰ ਪੱਤੀ ਮਾਨਾਂ ਠਾਠ ਬੜੂੰਦੀ ’ਚ ਮਹਾਂਪੁਰਸ਼ਾਂ ਵਲੋਂ ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਦੇ ਵਿਸ਼ੇ ’ਤੇ ਗੋਸ਼ਟੀ ਅਗਲੀ ਖ਼ਬਰ ਹਲਕਾ ਰਾਏਕੋਟ ਤੋਂ ਚੋਣ ਮੈਦਾਨ ਲਈ ਨਿੱਤਰੇ ਨੱਥੋਵਾਲ ਵਲੋਂ ਬੜੂੰਦੀ ’ਚ ਵਰਕਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।