ਚੀਮਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਰੋਜ਼ਾ ਪ੍ਰਭਾਤ ਫੇਰੀਆਂ ਸ਼ੁਰੂ
ਹਠੂਰ, 20 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਪਿੰਡ ਚੀਮਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ ਅਤੇ ਪੰਚਾਇਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਦਮਦਮਾ ਸਾਹਿਬ ਪਿੰਡ ਚੀਮਾ ਵਿਖੇ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਥੇਦਾਰ ਪ੍ਰਮਿੰਦਰ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਚੀਮਾ ਦੀਆਂ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਵਿਸ਼ਾਲ ਸਮਾਗਮ ਧੂਮਧਾਮ ਨਾਲ ਕਰਵਾਏ ਜਾਂਦੇ ਹਨ।
ਅਜੀਤ ਡੈਸਕ
21-11-2026