20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

‘ਆਖ਼ਰ ਕਿਸਾਨਾਂ ਨੂੰ ਝੋਨਾ ਵਿਕਣ ਦੀ ਆਸ ਬੱਝੀ’

ਰਾਏਕੋਟ, 20 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਦਾਣਾ ਮੰਡੀ ਰਾਏਕੋਟ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ 100 ਫੀਸਦੀ ਪੂਰੀ ਹੋਣ ਦਾ ਹਵਾਲਾ ਦੇ ਕੇ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਖ਼ਰੀਦ ਬੰਦ ਕਰ ਦਿੱਤੀ ਗਈ ਸੀ, ਜਿਸ ਤਹਿਤ ਆੜ੍ਹਤੀਆ ਐਸੋਸੀਏਸ਼ਨ ਰਾਏਕੋਟ ਵਲੋਂ ਐੱਸ. ਡੀ.

ਅਜੀਤ ਡੈਸਕ 21-11-2026
ਰਾਏਕੋਟ, 20 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਦਾਣਾ ਮੰਡੀ ਰਾਏਕੋਟ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ 100 ਫੀਸਦੀ ਪੂਰੀ ਹੋਣ ਦਾ ਹਵਾਲਾ ਦੇ ਕੇ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਖ਼ਰੀਦ ਬੰਦ ਕਰ ਦਿੱਤੀ ਗਈ ਸੀ, ਜਿਸ ਤਹਿਤ ਆੜ੍ਹਤੀਆ ਐਸੋਸੀਏਸ਼ਨ ਰਾਏਕੋਟ ਵਲੋਂ ਐੱਸ.ਡੀ.ਐੱਮ. ਰਾਏਕੋਟ ਨੂੰ ਸਥਾਨਕ ਦਾਣਾ ਮੰਡੀ ਵਿਚ ਲਗਾਤਾਰ ਝੋਨੇ ਦੀ ਆਮਦ ਹੋਣ ਬਾਰੇ ਜਾਣੂੰ ਕਰਵਾਇਆ ਗਿਆ ਸੀ। ਜਿੰਨ੍ਹਾਂ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਕੋਲ ਮਸਲਾ ਉਠਾਇਆ ਗਿਆ ਸੀ, ਜਿਸ ’ਤੇ ਮਾਣਯੋਗ ਡੀ.ਸੀ. ਲੁਧਿਆਣਾ ਵਲੋਂ ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਸਰਤਾਜ਼ ਸਿੰਘ ਚੀਮਾ ਨਾਲ ਮੀਟਿੰਗ ਕਰਕੇ ਇੱਕ ਕਮੇਟੀ ਗਠਿਤ ਕੀਤੀ ਗਈ। ਇਸ ਗਠਿਤ ਕਮੇਟੀ ਵਲੋਂ ਅੱਜ ਦਾਣਾ ਮੰਡੀ ਰਾਏਕੋਟ ਵਿਖੇ ਵੀਡੀਓਗ੍ਰਾਫੀ ਰਾਹੀਂ ਮੁੜ ਕਿਸਾਨਾਂ ਦੇ ਝੋਨੇ ਦੀ ਫ਼ਸਲ ਦੀ ਖ਼ਰੀਦ ਸ਼ੁਰੂ ਕੀਤੀ ਗਈ।ਇਸ ਮੌਕੇ ਡੀ.ਐੱਫ.ਐੱਸ.ਓ. ਚਰਨਜੀਤ ਸਿੰਘ ਹਲਵਾਰਾ ਨੇ ਦੱਸਿਆ ਕਿ ਕਿਸਾਨਾਂ ਦੀ ਮਿਹਨਤ ਦਾ ਪੂਰਾ ਮੁੱਲ ਮੋੜ੍ਹਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਯਤਨਸ਼ੀਲ ਰਹੇਗੀ। ਇਸ ਮੌਕੇ ਮੈਸਰਜ਼ ਤੀਰਥ ਰਾਮ ਹਰੀ ਚੰਦ ਦੀ ਆੜ੍ਹਤ ’ਤੇ ਝੋਨੇ ਦੀ ਫ਼ਸਲ ਦੀ ਬੋਲੀ ਲਗਾ ਕੇ ਨਾਇਬ ਤਹਿਸੀਲਦਾਰ ਵਿਨੋਦ ਕੁਮਾਰ, ਮਾਰਕੀਟ ਕਮੇਟੀ ਰਾਏਕੋਟ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਅਤੇ ਪਨਗਰੇਨ ਦੇ ਇੰਸਪੈਕਟਰ ਰਾਜੇਸ਼ ਕੁਮਾਰ ਵਲੋਂ ਖ਼ਰੀਦ ਦੀ ਆਰੰਭਤਾ ਕਰਵਾਈ ਗਈ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਰਾਏਕੋਟ ਦੇ ਪ੍ਰਧਾਨ ਸੰਜੀਵ ਕੁਮਾਰ ਬੌਵਾ ਗੋਇਲ, ਸਾਬਕਾ ਪ੍ਰਧਾਨ ਯਸ਼ਪਾਲ ਬਾਂਸਲ, ਕਾਨੂੰਨਗੋ ਜਸਵੰਤ ਸਿੰਘ, ਜਸਕਰਨ ਸਿੰਘ ਰੀਡਰ ਨਾਇਬ ਤਹਿਸੀਲਦਾਰ, ਭੂਸ਼ਣ ਬਵੇਜਾ, ਤੇਜਿੰਦਰ ਸਿੰਘ, ਲਾਡੀ ਤਾਜਪੁਰ, ਬੂਟਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਸਾਂਈ ਦਾਸ ਦੇ ਅਕਾਲ ਚਲਾਣੇ ’ਤੇ ਵੱਖ-ਵੱਖ ਸਿਆਸੀ ਤੇ ਸਮਾਜਿਕ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸ਼ਹੀਦ ਬਾਬਾ ਜੀਵਨ ਸਿੰਘ ਦਾ 322ਵਾਂ ਸ਼ਹੀਦੀ ਦਿਹਾੜਾ 22 ਨਵੰਬਰ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।