ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਹਲਵਾਰਾ ਦਾ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ, ਫੁੱਟਬਾਲ ਮੁਕਾਬਲਿਆਂ ’ਚ ਤੀਜਾ ਸਥਾਨ ਕੀਤਾ ਹਾਸਿਲ
ਹਲਵਾਰਾ, 20 ਨਵੰਬਰ (ਮਨਦੀਪ ਸਿੰਘ ਉੱਭੀ) ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਹਲਵਾਰਾ ਦੇ ਵਿਦਿਆਰਥੀਆਂ ਨੇ ਅੰਡਰ-14 ਅਤੇ ਅੰਡਰ-19 ਵਰਗ ਦੇ ਫੁੱਟਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨਰਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ।
ਅਜੀਤ ਡੈਸਕ
21-11-2026