ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਅਨੁਸਾਰ ਕਿਸਾਨਾਂ ਦੀ ਫ਼ਸਲ ਨੂੰ ਖ਼ਰੀਦੇ- ਕਿਸਾਨ ਆਗੂ
ਚੌਂਕੀਮਾਨ, 20 ਨਵੰਬਰ (ਤੇਜਿੰਦਰ ਸਿੰਘ ਚੱਢਾ)-ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ (ਅੱਡਾ ਚੌਂਕੀਮਾਨ) ਦੀ ਮੀਟਿੰਗ ਜਥੇਬੰਦੀ ਦੇ ਦਫ਼ਤਰ ਅੱਡਾ ਚੌਂਕੀਮਾਨ ਵਿਖੇ ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਿਸਾਨੀ ਮੁੱਦਿਆਂ ਸਮੇਤ ਪੰਜਾਬ ਦੇ ਭਖਦੇ ਮਸਲਿਆਂ ਤੇ ਮੌਜੂਦਾ ਹਲਾਤਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ, ਸਾਬਕਾ ਪੰਚ ਨਿਰਮਲ ਸਿੰਘ ਕੋਠੇ ਹਾਂਸ, ਸੂਬੇਦਾਰ ਸੁਖਜੀਤ ਸਿੰਘ ਸੋਹੀਆਂ, ਗੁਰਚਰਨ ਸਿੰਘ ਇਟਲੀ, ਖੁਸਕਿਸਮਤ ਸਿੰਘ ਮਠਾੜੂ, ਇੰਦਰਜੀਤ ਸਿੰਘ ਖ਼ਾਲਸਾ ਪੱਬੀਆਂ ਤੇ ਕੈਪਟਨ ਸੁਖਦੇਵ ਸਿੰਘ ਮਲਕ, ਸਮਸੇਰ ਸਿੰਘ ਰੇਲਵੇ ਵਾਲੇ ਤੇ ਜਸਮਿੰਦਰ ਸਿੰਘ ਸਿੱਧਵਾਂ ਨੇ ਕਿਹਾ ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਅਨੁਸਾਰ ਕਿਸਾਨਾਂ ਦੀ ਪੁੱਤਾਂ ਵਾਂਗੂੰ ਪਾਲੀ ਫ਼ਸਲ ਨੂੰ ਖ਼ਰੀਦੇ ਤੇ ਨਾਲ ਮੰਡੀਆਂ ਵਿਚੋ ਚੁੱਕਿਆ ਜਾਵੇ ਤਾਂ ਜੋ ਕਿਸਾਨ ਤੇ ਮਜ਼ਦੂਰ ਨੂੰ ਆਪਣੀ ਮਿਹਨਤ ਦਾ ਮੁੱਲ ਮਿਲ ਸਕੇ।
ਚੌਂਕੀਮਾਨ, 20 ਨਵੰਬਰ (ਤੇਜਿੰਦਰ ਸਿੰਘ ਚੱਢਾ)-ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ (ਅੱਡਾ ਚੌਂਕੀਮਾਨ) ਦੀ ਮੀਟਿੰਗ ਜਥੇਬੰਦੀ ਦੇ ਦਫ਼ਤਰ ਅੱਡਾ ਚੌਂਕੀਮਾਨ ਵਿਖੇ ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਿਸਾਨੀ ਮੁੱਦਿਆਂ ਸਮੇਤ ਪੰਜਾਬ ਦੇ ਭਖਦੇ ਮਸਲਿਆਂ ਤੇ ਮੌਜੂਦਾ ਹਲਾਤਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ, ਸਾਬਕਾ ਪੰਚ ਨਿਰਮਲ ਸਿੰਘ ਕੋਠੇ ਹਾਂਸ, ਸੂਬੇਦਾਰ ਸੁਖਜੀਤ ਸਿੰਘ ਸੋਹੀਆਂ, ਗੁਰਚਰਨ ਸਿੰਘ ਇਟਲੀ, ਖੁਸਕਿਸਮਤ ਸਿੰਘ ਮਠਾੜੂ, ਇੰਦਰਜੀਤ ਸਿੰਘ ਖ਼ਾਲਸਾ ਪੱਬੀਆਂ ਤੇ ਕੈਪਟਨ ਸੁਖਦੇਵ ਸਿੰਘ ਮਲਕ, ਸਮਸੇਰ ਸਿੰਘ ਰੇਲਵੇ ਵਾਲੇ ਤੇ ਜਸਮਿੰਦਰ ਸਿੰਘ ਸਿੱਧਵਾਂ ਨੇ ਕਿਹਾ ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਅਨੁਸਾਰ ਕਿਸਾਨਾਂ ਦੀ ਪੁੱਤਾਂ ਵਾਂਗੂੰ ਪਾਲੀ ਫ਼ਸਲ ਨੂੰ ਖ਼ਰੀਦੇ ਤੇ ਨਾਲ ਮੰਡੀਆਂ ਵਿਚੋ ਚੁੱਕਿਆ ਜਾਵੇ ਤਾਂ ਜੋ ਕਿਸਾਨ ਤੇ ਮਜ਼ਦੂਰ ਨੂੰ ਆਪਣੀ ਮਿਹਨਤ ਦਾ ਮੁੱਲ ਮਿਲ ਸਕੇ। ਉਨ੍ਹਾਂ ਕਿਹਾ ਕਿ ਕਿਸਾਨ ਨੂੰ ਮਜ਼ਬੂਰ ਹੋ ਕੇ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪੈਂਦਾ ਹੈ ਜਦੋਂ ਕਿਸਾਨ ਦੀ ਕੋਈ ਬਾਂਹ ਨਹੀਂ ਫੜ੍ਹਦਾ। ਉਕਤ ਆਗੂਆਂ ਨੇ ਕਿਹਾ ਕਿ ਸਰਕਾਰਾਂ ਦੀ ਅਣਦੇਖੀ ਕਾਰਨ ਕਿਸਾਨ ਤੇ ਮਜ਼ਦੂਰ ਕਰਜਾਈ ਹੋ ਰਿਹਾ ਹੈ ਕਿਉਂਕਿ ਉਸ ਨੂੰ ਆਪਣੀ ਕੀਤੀ ਮਿਹਨਤ ਦਾ ਮੁੱਲ ਨਹੀਂ ਮਿਲਦਾ ਤੇ ਸਰਕਾਰਾਂ ਵੀ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਦੀ ਕਠਪੁਤਲੀ ਬਣੀਆਂ ਹੋਈਆਂ ਹਨ। ਇਸ ਮੌਕੇ ਡਾ: ਮੋਹਨ ਸਿੰਘ ਪੱਬੀਆਂ, ਸਾਬਕਾ ਪੰਚ ਤੇਜਿੰਦਰ ਸਿੰਘ ਧਾਲੀਵਾਲ, ਅਵਤਾਰ ਸਿੰਘ ਪੱਬੀਆਂ, ਬਲਵਿੰਦਰ ਸਿੰਘ ਕੋਠੇ ਹਾਂਸ, ਰਾਜਿੰਦਰ ਸਿੰਘ ਪੁਰਾਣੇਵਾਲ, ਪੰਚ ਕੁਲਵੰਤ ਸਿੰਘ ਮਲਕ, ਬਹਾਦਰ ਸਿੰਘ ਪੱਬੀਆਂ, ਬਲਜਿੰਦਰ ਸਿੰਘ ਸੋਹੀਆਂ, ਕਮਲਜੀਤ ਸਿੰਘ ਪੱਬੀਆ ਆਦਿ ਹਾਜ਼ਰ ਸਨ।