ਸੂਝਵਾਨ ਤੇ ਤਜਰਬੇਕਾਰ ਧਾਮੀ ਦੇ ਪ੍ਰਧਾਨ ਬਣਨ ’ਤੇ ਸੰਗਤਾਂ ’ਚ ਖੁਸ਼ੀ ਦੀ ਲਹਿਰ-ਭੈਰੋਮੁੰਨਾ, ਚੀਮਾ, ਹੀਰਾ, ਤੂਰ
ਹੰਬੜਾਂ, 21 ਨਵੰਬਰ (ਹਰਵਿੰਦਰ ਸਿੰਘ ਮੱਕੜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਏ ਜਨਰਲ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਛੇਵੀਂ ਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ’ਤੇ ਹਲਕਾ ਗਿੱਲ ਦੇ ਅਕਾਲੀ ਆਗੂ ਮਨਜੀਤ ਸਿੰਘ ਭੈਰੋਮੁੰਨਾ, ਅਵਤਾਰ ਸਿੰਘ ਚੀਮਾ, ਜਸਵੀਰ ਸਿੰਘ ਹੀਰਾ, ਦਾਰਾ ਸਿੰਘ ਤੂਰ ਹੰਬੜਾਂ ਵੱਲੋਂ ਵਧਾਈ ਦਿੱਤੀ ਗਈ। ਇਸ ਸਮੇਂ ਆਗੂਆਂ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿੰਨ੍ਹਾਂ ਨੇ ਐਡਵੋਕੇਟ ਧਾਮੀ ਨੂੰ ਮੁੜ ਪ੍ਰਧਾਨ ਬਣਾ ਕੇ ਏਕਤਾ ਦਾ ਸਬੂਤ ਦਿੱਤਾ।
ਐ
ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮਨਜੀਤ ਸਿੰਘ ਭੈਰੋਮੁੰਨਾ, ਅਵਤਾਰ ਸਿੰਘ ਚੀਮਾ, ਜਸਵੀਰ ਸਿੰਘ ਹੀਰਾ, ਦਾਰਾ ਸਿੰਘ ਤੂਰ
22-11-2026
ਹੰਬੜਾਂ, 21 ਨਵੰਬਰ (ਹਰਵਿੰਦਰ ਸਿੰਘ ਮੱਕੜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਏ ਜਨਰਲ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਛੇਵੀਂ ਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ’ਤੇ ਹਲਕਾ ਗਿੱਲ ਦੇ ਅਕਾਲੀ ਆਗੂ ਮਨਜੀਤ ਸਿੰਘ ਭੈਰੋਮੁੰਨਾ, ਅਵਤਾਰ ਸਿੰਘ ਚੀਮਾ, ਜਸਵੀਰ ਸਿੰਘ ਹੀਰਾ, ਦਾਰਾ ਸਿੰਘ ਤੂਰ ਹੰਬੜਾਂ ਵੱਲੋਂ ਵਧਾਈ ਦਿੱਤੀ ਗਈ। ਇਸ ਸਮੇਂ ਆਗੂਆਂ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿੰਨ੍ਹਾਂ ਨੇ ਐਡਵੋਕੇਟ ਧਾਮੀ ਨੂੰ ਮੁੜ ਪ੍ਰਧਾਨ ਬਣਾ ਕੇ ਏਕਤਾ ਦਾ ਸਬੂਤ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਧਾਮੀ ਇੱਕ ਸੁਲਝੇ ਹੋਏ ਤੇ ਤਜਰਬੇਕਾਰ ਸੂਝਵਾਨ ਆਗੂ ਹਨ, ਉਹ ਪੰਥ ਨੂੰ ਚੜ੍ਹਦੀ ਕਲਾ ਵਿਚ ਰੱਖਣ ਲਈ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਦੀਆਂ ਪੰਥਕ ਸੇਵਾਵਾਂ ਅਤੇ ਯੋਗ ਅਗਵਾਈ ਤੇ ਮੈਂਬਰਾਂ ਨੇ ਮੋਹਰ ਲਾਈ ਹੈ। ਐਡਵੋਕੇਟ ਧਾਮੀ ਦੇ ਪ੍ਰਧਾਨ ਬਣਨ ਨਾਲ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਮੇਂ ਅਮਨਦੀਪ ਸਿੰਘ ਤੂਰ, ਗੁਰਚਰਨ ਸਿੰਘ, ਕਮਲਜੀਤ ਸਿੰਘ ਬਾਦਲ,ਅਜੀਤ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।