21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਦੋਸਤੀ ਦੀ ਆੜ ’ਚ ਲੁੱਟਾਂ-ਖੋਹਾਂ ਦਾ ਜਾਲ, ਮਹਿਲਾ ਮਿੱਤਰ ਸਣੇ 3 ਗ੍ਰਿਫ਼ਤਾਰ

ਜਗਰਾਉਂ, 21 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਯੂਨੀਰਾਈਜ਼ ਵਰਲਡ ਸਕੂਲ ਜਗਰਾਉਂ ਵੱਲੋਂ ਆਪਣੀ ਸਥਾਪਨਾ ਦੇ ਦਸ ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿੱਚ ਸਾਲਾਨਾ ਸਮਾਗਮ ‘ਦਸ਼ਕ ਉਤਸਵ’ ਧੂਮਧਾਮ ਨਾਲ ਕਰਵਾਇਆ ਗਿਆ। ਸਕੂਲ ਦੇ ਚੇਅਰਮੈਨ ਰਾਕੇਸ਼ ਅਗਰਵਾਲ, ਐੱਮ.

ਯੂਨੀਰਾਈਜ਼ ਸਕੂਲ ਵਿਖੇ ਕਰਵਾਏ ਸਾਲਾਨਾ ਸਮਾਗਮ ਦੀ ਸ਼ੁਰੂਆਤ ਕਰਵਾਉਣ ਸਮੇਂ ਪ੍ਰਬੰਧਕ। ਤਸਵੀਰ: ਭੁਪਿੰਦਰ ਸਿੰਘ ਮੁਰਲੀ 22-11-2026
ਜਗਰਾਉਂ, 21 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਯੂਨੀਰਾਈਜ਼ ਵਰਲਡ ਸਕੂਲ ਜਗਰਾਉਂ ਵੱਲੋਂ ਆਪਣੀ ਸਥਾਪਨਾ ਦੇ ਦਸ ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿੱਚ ਸਾਲਾਨਾ ਸਮਾਗਮ ‘ਦਸ਼ਕ ਉਤਸਵ’ ਧੂਮਧਾਮ ਨਾਲ ਕਰਵਾਇਆ ਗਿਆ। ਸਕੂਲ ਦੇ ਚੇਅਰਮੈਨ ਰਾਕੇਸ਼ ਅਗਰਵਾਲ, ਐੱਮ.ਡੀ. ਸੀਫੂ ਅਗਰਵਾਲ, ਡਾਇਰੈਕਟਰ ਡਾ. ਪੱਲਵੀ ਅਗਰਵਾਲ ਅਤੇ ਸਮੂਹ ਪ੍ਰਬੰਧਕੀ ਕਮੇਟੀ ਦੀ ਦੇਖ-ਰੇਖ ਹੇਠ ਕਰਵਾਏ ਸਮਾਗਮ ਦੀ ਸ਼ੁਰੂਆਤ ਜੋਤੀ ਪ੍ਰਜਵਲਿਤ ਕਰਨ, ਸਰਸਵਤੀ ਵੰਦਨਾ ਅਤੇ ਸਵਾਗਤੀ ਗੀਤ ਨਾਲ ਹੋਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਏ.ਡੀ.ਸੀ. ਸ਼੍ਰੇਆਂਸੀ ਜੈਨ ਦਾ ਸਕੂਲ ਪ੍ਰਬੰਧਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਲੋਕ ਨਾਚ, ਸੰਗੀਤ ਅਤੇ ਅਦਾਕਾਰੀ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਮੌਕੇ ਮਲਵਈ ਗਿੱਧੇ, ਪੰਜਾਬੀ ਵਿਰਸੇ ਅਤੇ ਦੇਸ਼ ਭਗਤੀ ਨਾਲ ਜੁੜੀਆਂ ਪੇਸ਼ਕਾਰੀਆਂ ਨੂੰ ਦਰਸ਼ਕਾਂ ਨੇ ਭਰਪੂਰ ਸਰਾਹਿਆ। ਕਿਸਾਨ ਦੇ ਜੀਵਨ ਨੂੰ ਦਰਸਾਉਂਦੀ ਕੋਰੀਓਗ੍ਰਾਫੀ ਅਤੇ ਸਮਾਜਿਕ ਵਿਸ਼ਿਆਂ ’ਤੇ ਆਧਾਰਿਤ ਨਾਟਕੀ ਪੇਸ਼ਕਾਰੀਆਂ ਨੇ ਮਨੋਰੰਜਨ ਦੇ ਨਾਲ ਨਾਲ ਸੋਚਣ ਲਈ ਵੀ ਪ੍ਰੇਰਿਆ। ਮਾਪਿਆਂ ਲਈ ਰੱਖੀਆਂ ਮਨੋਰੰਜਕ ਗਤੀਵਿਧੀਆਂ ਨੇ ਵੀ ਸਮਾਗਮ ਵਿੱਚ ਉਤਸ਼ਾਹ ਭਰਿਆ। ਇਸ ਮੌਕੇ ਮੁੱਖ ਮਹਿਮਾਨ ਏ.ਡੀ.ਸੀ. ਸ਼੍ਰੇਆਂਸੀ ਜੈਨ, ਤੇਜਪਾਲ ਸਿੰਘ ਗਿੱਲ ਚੇਅਰਮੈਨ ਪਨਗ੍ਰੇਨ ਪੰਜਾਬ, ਡਾ. ਜਗਜੀਤ ਸਿੰਘ ਧੂਰੀ ਪ੍ਰਧਾਨ ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ਸਮੇਤ ਬੁਲਾਰਿਆਂ ਨੇ ਪੇਂਡੂ ਇਲਾਕੇ ਵਿੱਚ ਯੂਨੀਰਾਈਜ਼ ਸਕੂਲ ਵੱਲੋਂ ਸਫਲਤਾਪੂਰਵਕ 10 ਸਾਲਾਂ ਦਾ ਸਫ਼ਰ ਤੈਅ ਕਰਨ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਹ ਮੋਹਰੀ ਸਕੂਲ ਹਰ ਖੇਤਰ ਵਿੱਚ ਸਫ਼ਲਤਾ ਦੀਆਂ ਪੁਲਾਂਘਾਂ ਪੁੱਟ ਰਿਹਾ ਹੈ। ਪ੍ਰਿੰਸੀਪਲ ਨੇਹਾ ਰਤਨ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਅਕਾਦਮਿਕ, ਖੇਡਾਂ ਅਤੇ ਹੋਰ ਖੇਤਰਾਂ ਵਿੱਚ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਅਤੇ ਮਿਹਨਤੀ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਚੇਅਰਮੈਨ ਰਾਕੇਸ਼ ਅਗਰਵਾਲ ਅਤੇ ਐੱਮ.ਡੀ. ਅਗਰਵਾਲ ਨੇ ਸਕੂਲ ਦੇ ਦਸ ਸਾਲਾਂ ਦੇ ਸਫ਼ਰ ਦੌਰਾਨ ਸਕੂਲ ਨਾਲ ਜੁੜੇ ਪਰਿਵਾਰਾਂ ਦੇ ਭਰੋਸੇ ਅਤੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਦੇ ਨਾਲ ਉਨ੍ਹਾਂ ਦੀਆਂ ਅੰਦਰੂਨੀ ਯੋਗਤਾਵਾਂ ਨੂੰ ਨਿਖਾਰਨਾ ਅਤੇ ਜੀਵਨ ਵਿੱਚ ਅੱਗੇ ਵਧਣ ਦਾ ਆਤਮ-ਵਿਸ਼ਵਾਸ ਦੇਣਾ ਸਕੂਲ ਦੀ ਤਰਜੀਹ ਹੈ। ਸਮਾਗਮ ਵਿੱਚ ਸਿੱਖਿਆ ਜਗਤ ਨਾਲ ਜੁੜੀਆਂ ਸ਼ਖ਼ਸੀਅਤਾਂ, ਮਾਪਿਆਂ ਅਤੇ ਹੋਰ ਪਤਵੰਤਿਆਂ ਨੇ ਸ਼ਿਰਕਤ ਕੀਤੀ। ਵੱਖ-ਵੱਖ ਕਲਾਸਾਂ ਵਿੱਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਮਹਿਮਾਨਾਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅੰਕੁਰ ਗੋਇਲ, ਵਿਸ਼ਾਲ ਗਰਗ, ਬਲਦੇਵ ਅੱਤਰੀ ਚੇਅਰਮੈਨ ਗੋਲਡਨ ਅਰਥ ਸਕੂਲ, ਮਨਮੋਹਨ ਸੇਠ ਚੇਅਰਮੈਨ ਜੀ.ਟੀ.ਬੀ. ਸਕੂਲ, ਹਰਮਿੰਦਰ ਸਿੰਘ ਚੇਅਰਮੈਨ ਅੰਮ੍ਰਿਤ ਇੰਡੋ ਕੈਨੇਡੀਅਨ ਅਕੈਡਮੀ, ਕਰਨ ਸੂਚ ਡਾਇਰੈਕਟਰ ਡੀ.ਪੀ.ਐੱਸ. ਫਿਰੋਜ਼ਪੁਰ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਡਾ. ਗੌਰਵ ਗਰਗ, ਡਾ. ਮਨੀਸ਼ ਮੋਦੀ, ਡਾ. ਵੰਦਨਾ ਸ਼ਾਹੀ ਪ੍ਰਿੰਸੀਪਲ ਬੀ.ਸੀ.ਐੱਮ. ਸਕੂਲ, ਡਾ. ਵਰੁਣ ਗੋਇਲ ਸੈਨੇਟ ਮੈਂਬਰ ਪੰਜਾਬ ਯੂਨੀਵਰਸਿਟੀ, ਕੈਪਟਨ ਨਰੇਸ਼ ਵਰਮਾ, ਸਵਰਨ ਸਿੰਘ ਛੱਜਾਵਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ’ਚ ਹਲਕਾ ਗਿੱਲ ਤੋਂ ਪਾਰਟੀ ਵਰਕਰਾਂ ਨੇ ਸ਼ਿਵਾਲਿਕ ਦੀ ਅਗਵਾਈ ਹੇਠ ਕੀਤੀ ਸ਼ਮੂਲ... ਅਗਲੀ ਖ਼ਬਰ ਟਰੱਕ ਦੀ ਲਪੇਟ ਵਿੱਚ ਆ ਜਾਣ ਕਰਕੇ ਮੋਟਰਸਾਈਕਲ ਸਵਾਰ ਮਹਿਲਾ ਦੀ ਮੌਤ, ਪਤੀ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।