21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

‘ ਆਪ’ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡ ਮੈਦਾਨਾਂ ਵੱਲ ਤੋਰਿਆ-ਵਿਧਾਇਕ ਹਾਕਮ ਸਿੰਘ

ਲੋਹਟਬੱਦੀ, 21 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)-ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਹਲਕਾ ਰਾਏਕੋਟ ਦੇ ਵੱਖ-ਵੱਖ ਪਿੰਡਾਂ ਅੰਦਰ ਖੇਡ ਮੈਦਾਨਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸੂਬੇ ਅੰਦਰ ਨਿਰਮਾਣ ਅਧੀਨ 3100 ਖੇਡ ਮੈਦਾਨਾਂ ’ਚੋਂ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ/ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਪੰਜਾਬ ਰਾਹੀਂ ਆਪਣੇ ਹਲਕੇ ਦੇ ਪਿੰਡ ਲੋਹਟਬੱਦੀ ’ਚ 24.

ਅਜੀਤ ਡੈਸਕ 22-11-2026
ਲੋਹਟਬੱਦੀ, 21 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)-ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਹਲਕਾ ਰਾਏਕੋਟ ਦੇ ਵੱਖ-ਵੱਖ ਪਿੰਡਾਂ ਅੰਦਰ ਖੇਡ ਮੈਦਾਨਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸੂਬੇ ਅੰਦਰ ਨਿਰਮਾਣ ਅਧੀਨ 3100 ਖੇਡ ਮੈਦਾਨਾਂ ’ਚੋਂ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ/ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਪੰਜਾਬ ਰਾਹੀਂ ਆਪਣੇ ਹਲਕੇ ਦੇ ਪਿੰਡ ਲੋਹਟਬੱਦੀ ’ਚ 24.89 ਲੱਖ ਦੀ ਲਾਗਤ ਨਾਲ ਮੁਕੰਮਲ ਕੀਤੇ ਖੇਡ ਮੈਦਾਨ ਦਾ ਵੀ ਰਸਮੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ ਆਪ’ ਸਰਕਾਰ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਆਧੁਨਿਕ ਖੇਡ ਮੈਦਾਨਾਂ ਦਾ ਵਿਸਥਾਰ ਕਰਕੇ ਖੇਡ ਮੈਦਾਨਾਂ ਵੱਲ ਨੂੰ ਤੋਰਿਆ ਹੈ। ਦੂਜੇ ਪਾਸੇ ਉੁਨ੍ਹਾਂ ਖੇਡਾਂ ਦੇ ਖੇਤਰ ’ਚ ਉੱਚੀਆਂ ਮੰਜ਼ਿਲਾਂ ’ਤੇ ਪਹੁੰਚਣ ਦੀ ਆਸ ਨਾਲ ਖੇਡ ਮੈਦਾਨ ’ਚ ਆ ਰਹੇ ਬੱਚਿਆਂ ਨੂੰ ਖੇਡ ਕਿੱਟਾਂ ਦਿੱਤੀਆਂ। ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਆਪਣੀ ਗੱਲ ਜਾਰੀ ਰੱਖਦਿਆਂ ਕਿਹਾ ਕਿ ਜਦੋਂ ਤੱਕ ਖਿਡਾਰੀਆਂ ਨੂੰ ਲੋੜੀਂਦੇ ਖੇਡ ਮੈਦਾਨ ਨਹੀਂ ਮਿਲਣਗੇ ਉਦੋਂ ਤੱਕ ਆਪਣੀ ਖੇਡ ’ਚ ਨਿਪੁੰਨ ਨਹੀਂ ਹੋਣਗੇ ਅਤੇ ਉਨ੍ਹਾਂ ਦੀ ਖੇਡ ’ਚ ਨਿਖਾਰ ਨਹੀਂ ਆਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ, ਸਹਿਣਸ਼ੀਲਤਾ ਅਤੇ ਟੀਮ ਭਾਵਨਾ ਵਰਗੇ ਗੁਣ ਪੈਦਾ ਕਰਨ ਲਈ ਹਰ ਪਿੰਡ ਦੇ ਖਿਡਾਰੀਆਂ ਦੀ ਇੱਛਾ ਮੁਤਾਬਿਕ ਖੇਡ ਮੈਦਾਨ ਤਿਆਰ ਕਰਵਾਏ। ਲੋਹਟਬੱਦੀ ’ਚ ਖੇਡ ਮੈਦਾਨ ’ਤੇ ਖ਼ਰਚ ਕੀਤੇ 24.89 ਲੱਖ ਰੁਪਏ ’ਚੋਂ ਫੁੱਟਬਾਲ ਪੋਲ, ਵਾਲੀਬਾਲ ਗਰਾਊਂਡ, ਰੌਸ਼ਨੀ ਲਈ ਲਾਈਟਾਂ, ਟਾਇਲਟ ਬਲਾਕ ਅਤੇ ਪਾਣੀ ਦੀ ਸਹੂਲਤ ਲਈ ਮੋਟਰ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਸਰਪੰਚ, ਗ੍ਰਾਮ ਪੰਚਾਇਤ, ਜੇ.ਈ ਸੁਖਵਿੰਦਰ ਸਿੰਘ, ਸੰਦੀਪ ਕੌਰ, ਰਾਏ ਸਿੰਘ, ਕਰਮਜੀਤ ਸਿੰਘ ਲੋਹਟਬੱਦੀ ਯੂਥ ਵਿੰਗ ਪ੍ਰਧਾਨ, ਗੁਰਚਰਨ ਸਿੰਘ, ਨਿਰਮਲ ਸਿੰਘ, ਰਵਿੰਦਰ ਸਿੰਘ, ਜਗਦੇਵ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਤਲਵੰਡੀ ਖੁਰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਵਿਧਾਇਕ ਠੇਕੇਦਾਰ ਨੇ ਪਿੰਡ ਸੁਧਾਰ (ਪੱਤੀ ਗਿੱਲ) ਵਿਖੇ ਆਧੁਨਿਕ ਖੇਡ ਮੈਦਾਨ ਪਿੰਡ ਵਾਸੀਆਂ ਨੂੰ ਕੀਤਾ ਸਮਰਪਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।