24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਢਿੱਲੋਂ ਕਾਲੋਨੀ ਪਿੰਡ ਮਲਕ ਵਿਖੇ ਪ੍ਰੇਮ ਸਿੰਘ ਭੰਗੂ ਦੀ ਮੀਟਿੰਗ ’ਚ ਹੋਇਆ ਵੱਡਾ ਇਕੱਠ

ਜਗਰਾਉਂ, 23 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਹਲਕਾ ਜਗਰਾਉਂ ਅੰਦਰ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਨੂੰ ਉਸ ਸਮੇਂ ਹੋਰ ਹੁਲਾਰਾ ਮਿਲਿਆ ਜਦੋਂ ਪਿੰਡ ਮਲਕ ਦੀ ਢਿੱਲੋਂ ਕਾਲੋਨੀ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਐਸ. ਸੀ.

ਅਜੀਤ ਡੈਸਕ 24-11-2026
ਜਗਰਾਉਂ, 23 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਹਲਕਾ ਜਗਰਾਉਂ ਅੰਦਰ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਨੂੰ ਉਸ ਸਮੇਂ ਹੋਰ ਹੁਲਾਰਾ ਮਿਲਿਆ ਜਦੋਂ ਪਿੰਡ ਮਲਕ ਦੀ ਢਿੱਲੋਂ ਕਾਲੋਨੀ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਐਸ. ਸੀ. ਵਿੰਗ ਦੇ ਜਨਰਲ ਸਕੱਤਰ ਤੇ ਹਲਕਾ ਜਗਰਾਉਂ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਪ੍ਰੇਮ ਸਿੰਘ ਭੰਗੂ ਵਲੋਂ ਕੀਤੀ ਗਈ ਮੀਟਿੰਗ ’ਚ ਲੋਕਾਂ ਦਾ ਵੱਡਾ ਇਕੱਠ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਅਤੇ ਕਾਂਗਰਸ ਸਮਰਥਕਾਂ ਨੇ ਸ਼ਮੂਲੀਅਤ ਕਰਕੇ ਪ੍ਰੇਮ ਸਿੰਘ ਭੰਗੂ ਨੂੰ ਆਪਣਾ ਸਮਰਥਨ ਦਿੱਤਾ। ਇਸ ਮੌਕੇ ਪ੍ਰੇਮ ਸਿੰਘ ਭੰਗੂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਹਲਕਾ ਜਗਰਾਉਂ ਦੇ ਲੋਕਾਂ ਦੀ ਆਵਾਜ਼ ਬਣਨਾ ਅਤੇ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਪਿਆਰ ਅਤੇ ਵਿਸ਼ਵਾਸ ਉਨ੍ਹਾਂ ਲਈ ਵੱਡੀ ਤਾਕਤ ਹੈ ਅਤੇ ਉਹ ਲੋਕਾਂ ਦੇ ਇਸ ਭਰੋਸੇ ਨੂੰ ਹਮੇਸ਼ਾ ਕਾਇਮ ਰੱਖਣ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚ ਕਰਕੇ ਲੋਕਾਂ ਨੂੰ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਇਕੱਠ ਵਿੱਚ ਪਹੁੰਚੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਸਾਥ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਪੂੰਜੀ ਹੈ। ਇਸ ਮੌਕੇ ਹਾਜ਼ਰ ਕਾਂਗਰਸੀ ਆਗੂਆਂ ਤੇ ਪਿੰਡ ਵਾਸੀਆਂ ਵਲੋਂ ਪ੍ਰੇਮ ਸਿੰਘ ਭੰਗੂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਰਣਜੀਤ ਸਿੰਘ, ਡਾ. ਦਿਲਬਾਗ ਸਿੰਘ, ਸੁਰਿੰਦਰ ਸਿੰਘ, ਸਰਬਜੀਤ ਸਿੰਘ, ਗੁਰਨਾਮ ਸਿੰਘ, ਅਮਨਪ੍ਰੀਤ ਸਿੰਘ, ਰਜਿੰਦਰ ਸਿੰਘ ਧਾਲੀਵਾਲ, ਮਾਸਟਰ ਸੁਖਵਿੰਦਰ ਸਿੰਘ, ਜਗਦੀਪ ਸਿੰਘ ਜੱਗਾ ਮੱਦੋਕੇ, ਕੁਲਵੰਤ ਸਿੰਘ, ਹਰਪਾਲ ਸਿੰਘ, ਹਰਜੀਤ ਸਿੰਘ, ਮਨਪ੍ਰੀਤ ਸਿੰਘ, ਜਸਜੀਤ ਸਿੰਘ, ਸੋਨੂੰ, ਹਰਪ੍ਰੀਤ ਸਿੰਘ ਸਮੇਤ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ। 22Jag10
ਪਿਛਲੀ ਖ਼ਬਰ ਜਤਿੰਦਰਾ ਗ੍ਰੀਨਫੀਲਡ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਵਿਦਿਆਰਥੀਆਂ, ਮਾਪਿਆਂ, ਸਟਾਫ਼ ਮ... ਅਗਲੀ ਖ਼ਬਰ ਪੰਜਾਬੀ ਭਾਸ਼ਾ ਪਸਾਰਾ ਭਾਈਚਾਰੇ ਵਲੋਂ ਭਾਈ ਦਾਨ ਸਿੰਘ ਸਕੂਲ ਮਾਣੂੰਕੇ ’ਚ ਸਨਮਾਨ ਸਮਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।