ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ
ਹੰਬੜਾਂ, 23 ਨਵੰਬਰ (ਮੇਜਰ ਹੰਬੜਾਂ)- ਕਸਬਾ ਹੰਬੜਾਂ ਦੇ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ ਤੇ ਵੱਡੀ ਗਿਣਤੀ ’ਚ ਜੁੜੀਆਂ ਸੰਗਤਾਂ ਸਤਿਨਾਮ ਦਾ ਜਾਪ ਕਰਦਿਆਂ ਨਗਰ ਕੀਰਤਨ ਨਾਲ ਚੱਲ ਰਹੀਆਂ ਸਨ।
ਅਜੀਤ ਡੈਸਕ
24-11-2026