24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਐੱਸ. ਬੀ. ਐੱਸ. ਪਬਲਿਕ ਸਕੂਲ ਦੇ ਵਿਦਿਆਰਥੀ ਦੀ ਸੂਬਾ ਪੱਧਰੀ ਖੇਡਾਂ ਲਈ ਚੋਣ ਹੋਈ

ਰਾਏਕੋਟ, 23 ਨਵੰਬਰ (ਸੁਸ਼ੀਲ)- ਨੇੜਲੇ ਪਿੰਡ ਤਲਵੰਡੀ ਰਾਏ ਦੇ ਐੱਸ. ਬੀ.

ਅਜੀਤ ਡੈਸਕ 24-11-2026
ਰਾਏਕੋਟ, 23 ਨਵੰਬਰ (ਸੁਸ਼ੀਲ)- ਨੇੜਲੇ ਪਿੰਡ ਤਲਵੰਡੀ ਰਾਏ ਦੇ ਐੱਸ. ਬੀ. ਐੱਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਉੱਪਲ ਨੂੰ ਸਕੂਲਾਂ ਦੇ ਹੋਣ ਵਾਲੇ ਸੂਬਾ ਪੱਧਰੀ ਖੇਡ ਮੁਕਾਬਲਿਆਂ ਵਿਚ ਖੇਡਣ ਲਈ ਚੁਣਿਆ ਗਿਆ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਕੂਲ ਦੇ ਦੂਜੀ ਕਲਾਸ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਉੱਪਲ ਪੁੱਤਰ ਅਸ਼ੋਕ ਕੁਮਾਰ ਦੀ ਸੂਬਾ ਪੱਧਰੀ ਖੇਡ ਮੁਕਾਬਲਿਆਂ ਵਿਚ ਹੋਣ ਵਾਲੇ ਫੁੱਟਬਾਲ ਮੁਕਾਬਲੇ ਲਈ ਚੋਣ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਮਾਣਮੱਤੀ ਪ੍ਰਾਪਤੀ ਨਾਲ ਸਕੂਲ ਸਟਾਫ ਅਤੇ ਬੱਚਿਆਂ ਦੇ ਮਾਪਿਆਂ ਵਿੱਚ ਖੁਸ਼ੀ ਦਾ ਮਾਹੌਲ ਹੈ। ਉਨਾਂ ਲਵਪ੍ਰੀਤ ਸਿੰਘ ਉੱਪਲ ਦੀ ਇਸ ਮਾਣਮੱਤ ਪ੍ਰਾਪਤੀ ਲਈ ਹੌਂਸਲਾ ਅਫ਼ਜਾਈ ਕਰਦੇ ਹੋਏ ਉਸ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ ਅਤੇ ਕਾਮਨਾ ਕੀਤੀ ਕਿ ਉਹ ਸੂਬਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਨੂੰ ਜਾਰੀ ਰੱਖਦੇ ਹੋਏ ਸੂਬਾ ਪੱਧਰ ਤੇ ਵੀ ਮੱਲਾਂ ਮਾਰੇਗਾ। ਇਸ ਮੌਕੇ ਉਹਨਾਂ ਨਾਲ ਸਕੂਲ ਦੀ ਵਾਈਸ ਪ੍ਰਿੰਸੀਪਲ ਗੁਰਜੀਤ ਕੌਰ ਤੋਂ ਇਲਾਵਾ ਸਕੂਲ ਦੇ ਸਟਾਫ਼ ਮੈਂਬਰ ਤੇ ਬੱਚੇ ਦੇ ਮਾਪੇ ਵੀ ਮੌਜੂਦ ਸਨ।
ਪਿਛਲੀ ਖ਼ਬਰ ਸ਼ਿਵਾਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।