ਸਨਮਤੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਜਗਰਾਉਂ, 23 ਨਵੰਬਰ (ਵਿਨੋਦ ਕੁਮਾਰ)- ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਪ੍ਰਿੰਸੀਪਲ ਸ੍ਰੀਮਤੀ ਸੁਪ੍ਰਿਆ ਖੁਰਾਣਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਵਿਚ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਸਮੇਤ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਜੈਨ ਅਤੇ ਸੈਕਟਰੀ ਮਹਾਂਵੀਰ ਜੈਨ ਨੇ ਸ਼ਰਧਾਪੂਰਵਕ ਸ਼ਮੂਲੀਅਤ ਕੀਤੀ।
ਅਜੀਤ ਡੈਸਕ
24-11-2026