23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਇਨਕਲਾਬੀ ਕੇਂਦਰ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਿਸੇ ਦਾ ਪਿਛਲੱਗ ਨਹੀਂ ਬਣੇਗਾ- ਖੰਨਾ

ਜਗਰਾਉਂ, 23 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਅਗਲੇ ਸਾਲ ਪੰਜਾਬ ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ’ਚ ਇਨਕਲਾਬੀ ਕੇਂਦਰ ਪੰਜਾਬ ਕਿਸੇ ਵੀ ਵੋਟ ਪਾਰਟੀ ਦੀ ਹਿਮਾਇਤ ਨਹੀਂ ਕਰੇਗਾ ਤੇ ਨਾ ਹੀ ਚੋਣਾਂ ਵਿੱਚ ਭਾਗ ਲਵੇਗਾ। ਇਹ ਵਿਚਾਰ ਅੱਜ ਇੱਥੇ ਇਨਕਲਾਬੀ ਕੇਂਦਰ ਪੰਜਾਬ ਦੀ ਇਲਾਕਾ ਕਮੇਟੀ ਮੀਟਿੰਗ ’ਚ ਇਨਕਲਾਬੀ ਕੇਂਦਰ ਪੰਜਾਬ ਦੇ ਜਰਨਲ ਸਕੱਤਰ ਕੰਵਲਜੀਤ ਖੰਨਾ ਨੇ ਕਹੇ।

ਅਜੀਤ ਡੈਸਕ 24-11-2026
ਜਗਰਾਉਂ, 23 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਅਗਲੇ ਸਾਲ ਪੰਜਾਬ ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ’ਚ ਇਨਕਲਾਬੀ ਕੇਂਦਰ ਪੰਜਾਬ ਕਿਸੇ ਵੀ ਵੋਟ ਪਾਰਟੀ ਦੀ ਹਿਮਾਇਤ ਨਹੀਂ ਕਰੇਗਾ ਤੇ ਨਾ ਹੀ ਚੋਣਾਂ ਵਿੱਚ ਭਾਗ ਲਵੇਗਾ। ਇਹ ਵਿਚਾਰ ਅੱਜ ਇੱਥੇ ਇਨਕਲਾਬੀ ਕੇਂਦਰ ਪੰਜਾਬ ਦੀ ਇਲਾਕਾ ਕਮੇਟੀ ਮੀਟਿੰਗ ’ਚ ਇਨਕਲਾਬੀ ਕੇਂਦਰ ਪੰਜਾਬ ਦੇ ਜਰਨਲ ਸਕੱਤਰ ਕੰਵਲਜੀਤ ਖੰਨਾ ਨੇ ਕਹੇ। ਮੀਟਿੰਗ ਵਿੱਚ ਬੋਲਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਲੜਣ ਲਈ ਤਰਲੋ ਮੱਛੀ ਹੋ ਰਹੀਆਂ ਸਾਰੀਆਂ ਸਿਆਸੀ ਪਾਰਟੀਆਂ ਕੋਲ ਲੋਕਾਂ ਦੀ ਸਾਮਰਾਜੀ ਲੁੱਟ, ਦਿਨੋਂ ਦਿਨ ਤਿੱਖੀ ਹੋ ਰਹੀ ਮਹਿੰਗਾਈ, ਬੇਰੁਜ਼ਗਾਰੀ ਦੀ ਡੂੰਘੀ ਦਲਦਲ ’ਚ ਧੱਸ ਚੁੱਕੀ ਜਵਾਨੀ ਦੀ ਅਸਲ ਮੁਕਤੀ ਦਾ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ। ਉਨ੍ਹਾਂ ਕਿਹਾ ਕਿ ਗਰੀਬ ਰੋਟੀ ਤੋਂ ਮੁਥਾਜ ਹੈ ਤੇ ਦੇਸ਼ ਦੇ ਹਾਕਮ ਅੰਬਾਨੀ ਅਡਾਨੀ ਵਰਗੇ ਕਾਰਪੋਰੇਟ ਲੁਟੇਰਿਆਂ ਨੂੰ ਵੱਡੇ ਗੱਫੇ ਛਕਾ ਰਹੇ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 79 ਸਾਲ ਲੰਘ ਜਾਣ ਦੇ ਬਾਵਜੂਦ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ, ਜਵਾਨੀ ਪ੍ਰਵਾਸ ਕਰ ਰਹੀ ਹੈ ਜਾਂ ਨਸ਼ੇੜੀ ਬਣ ਰਹੀ ਹੈ, ਹਰ ਪਾਸੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਪੁਲਿਸ ਥਾਣਿਆਂ ਵਿੱਚ ਆਮ ਬੰਦੇ ਦੀ ਕੋਈ ਸੁਣਵਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਦੌਰ ’ਚ ਲੋਕਾਂ ਨੂੰ ਆਪਸੀ ਪਾਟੋਧਾੜ ਦਾ ਸ਼ਿਕਾਰ ਬਣਉਣ ਦੀ ਥਾਂ ਉਨ੍ਹਾਂ ਨੂੰ ਇਨਕਲਾਬ ਲਈ ਸੁਚੇਤ ਕਰਨਾ ਇਨਕਲਾਬੀ ਕੇਂਦਰ ਪੰਜਾਬ ਦੇ ਵਰਕਰਾਂ ਲਈ ਵੱਡਾ ਕਾਰਜ ਹੋਵੇਗਾ। ਇਸ ਸਮੇਂ ਇਨਕਲਾਬੀ ਕੇਂਦਰ ਪੰਜਾਬ ਦੀ ਨਵੀਂ ਮੈਂਬਰਸ਼ਿਪ ਕਰਕੇ ਨਵੀਂ ਇਲਾਕਾ ਕਮੇਟੀ ਅਗਲੀ ਮੀਟਿੰਗ ’ਚ ਚੁਣਨ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਵਿੱਚ ਮਾਸਟਰ ਜਸਬੀਰ ਸਿੰਘ ਅਕਾਲਗੜ੍ਹ, ਗੁਰਮੇਲ ਸਿੰਘ ਅਕਾਲਗੜ੍ਹ, ਮਦਨ ਸਿੰਘ ਜਗਰਾਉਂ, ਜਸਵਿੰਦਰ ਸਿੰਘ ਭੁਮਾਲ, ਕਰਮ ਸਿੰਘ ਭੁਮਾਲ, ਪ੍ਰਿਤਪਾਲ ਸਿੰਘ ਰਣਧੀਰਗੜ, ਬਲਦੇਵ ਸਿੰਘ ਫੌਜੀ, ਕੁਲਵੰਤ ਸਿੰਘ ਗਾਲਿਬ, ਰਣਜੀਤ ਸਿੰਘ ਮੌਂਟੀ, ਅਮੀਰ ਸਿੰਘ, ਰਾਜੇਸ਼ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਹੇਰਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਜੀ. ਟੀ. ਬੀ.-ਆਈ. ਐੱਮ. ਟੀ. ਦਾਖਾ ਦੇ ਵਿਦਿਆਰਥੀਆਂ ਏ. ਆਈ. ਪ੍ਰਾਜੈਕਟਾਂ ਦੀ ਪ੍ਰਦਰਸ਼ਨੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।