23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪਿੰਡ ਹੇਰਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰੂਸਰ ਸੁਧਾਰ, 23 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਇਤਿਹਾਸਕ ਨਗਰ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਦਸਵੀਂ ਪਿੰਡ ਹੇਰਾਂ ਵਿਖੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਯੋਗ ਅਗਵਾਈ ਹੇਠ ਮਹਾਨ ਨਗਰ ਕੀਰਤਨ ਸਜਾਇਆ ਗਿਆ। ਇਸ ਸ਼ਾਨਦਾਰ ਨਗਰ ਕੀਰਤਨ ਦੀ ਰਵਾਨਗੀ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੇ ਨਾਲ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਏਕੋਟ ਇੰਚਾਰਜ਼ ਪ੍ਰਭਦੀਪ ਸਿੰਘ ਨੱਥੋਵਾਲ ਵਲੋਂ ਕੀਤੀ ਗਈ।

ਅਜੀਤ ਡੈਸਕ 24-11-2026
ਗੁਰੂਸਰ ਸੁਧਾਰ, 23 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਇਤਿਹਾਸਕ ਨਗਰ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਦਸਵੀਂ ਪਿੰਡ ਹੇਰਾਂ ਵਿਖੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਯੋਗ ਅਗਵਾਈ ਹੇਠ ਮਹਾਨ ਨਗਰ ਕੀਰਤਨ ਸਜਾਇਆ ਗਿਆ। ਇਸ ਸ਼ਾਨਦਾਰ ਨਗਰ ਕੀਰਤਨ ਦੀ ਰਵਾਨਗੀ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੇ ਨਾਲ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਏਕੋਟ ਇੰਚਾਰਜ਼ ਪ੍ਰਭਦੀਪ ਸਿੰਘ ਨੱਥੋਵਾਲ ਵਲੋਂ ਕੀਤੀ ਗਈ। ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਹਾਜ਼ਰ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਸੱਚ, ਨਾਮ ਜਪਣ, ਕਿਰਤ ਕਰਨ ਤੇ ਵੰਡ ਛਕਣ ਦਾ ਮਹਾਨ ਸੰਦੇਸ਼ ਦਿੱਤਾ । ਨਗਰ ਕੀਰਤਨ ਦੀ ਆਰੰਭਤਾ ਮੌਕੇ ਜਿੱਥੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ਉੱਥੇ ਹੀ ਆਂਗਣਵਾੜੀ ਦੇ ਬੱਚੇ ਤੇ ਗੱਤਕਾ ਅਖਾੜਾ ਦੀ ਟੀਮ ਨੇ ਗੱਤਕੇ ਦੇ ਜੌਹਰ ਦਿਖਾਏ। ਭਾਈ ਜਗਪ੍ਰੀਤ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ ਦੇ ਰਾਗੀ ਜੱਥਿਆਂ ਅਤੇ ਢਾਡੀ ਕਵੀਸ਼ਰੀ ਜੱਥਿਆਂ ਗਿਆਨੀ ਬਲਦੇਵ ਸਿੰਘ ਲੌਂਗੋਵਾਲ ਧਰਮ ਪ੍ਰਚਾਰ ਕਮੇਟੀ, ਗਿਆਨੀ ਲਖਵੀਰ ਸਿੰਘ ਤਖਤੂਪੁਰਾ, ਗਿਆਨੀ ਅਜਮੇਰ ਸਿੰਘ ਕਾਲਸਾਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਤੇ ਨਾਮ ਬਾਣੀ ਨਾਲ ਜੋੜਿਆ। ਗੁਰਦੁਆਰਾ ਸਾਹਿਬ ਦੇ ਮੈਨੇਜਰ ਨਿਰਭੈ ਸਿੰਘ ਚੀਮਨਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੈਨੇਜਰ ਅਮਰੀਕ ਸਿੰਘ ਦਿਓਲ ਗੁਰੂਸਰ ਸੁਧਾਰ, ਪ੍ਰਧਾਨ ਦਰਸ਼ਨ ਸਿੰਘ, ਸਰਪੰਚ ਭਵਨਦੀਪ ਸਿੰਘ ਹੇਹਰ, ਤੇਜਿੰਦਰ ਸਿੰਘ ਪੰਚ, ਅਜੀਤਪਾਲ ਸਿੰਘ ਹੇਰਾਂ, ਸਾਬਕਾ ਮੈਨੇਜਰ ਕੰਵਲਦੀਪ ਸਿੰਘ, ਸਾਬਕਾ ਮੈਨੇਜਰ ਜਗਦੀਸ਼ ਸਿੰਘ, ਮੈਨੇਜਰ ਸਤਪਾਲ ਸਿੰਘ ਤਲਵੰਡੀ, ਜਸਵੀਰ ਸਿੰਘ, ਕੁਲਵੰਤ ਸਿੰਘ, ਸਾਬਕਾ ਮੈਨੇਜਰ ਜਰਨੈਲ ਸਿੰਘ ਚੌਂਕੀਮਾਨ, ਸੁਖਮਿੰਦਰ ਸਿੰਘ ਸਾਬਕਾ ਪ੍ਰਧਾਨ, ਬਲਵਿੰਦਰ ਸਿੰਘ, ਬਲਵੰਤ ਸਿੰਘ, ਸਾਬਕਾ ਇੰਸਪੈਕਟਰ ਮਲਕੀਤ ਸਿੰਘ, ਹੈੱਡ ਗ੍ਰੰਥੀ ਭਾਈ ਜੈਪਾਲ ਸਿੰਘ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਰਾਮਗੜ੍ਹੀਆ ਵੈੱਲਫੇਅਰ ਬੋਰਡ ਵਲੋਂ ਮੀਟਿੰਗ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਪ੍ਰਸ਼ਾਸਨ ਨੂੰ ਲਗਾਈ ਗੁਹਾਰ ਅਗਲੀ ਖ਼ਬਰ ਇਨਕਲਾਬੀ ਕੇਂਦਰ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਿਸੇ ਦਾ ਪਿਛਲੱਗ ਨਹੀਂ ਬਣੇਗਾ- ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।