24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ੍ਰੀ ਮੈਹਦੇਆਣਾ ਸਾਹਿਬ ਪ੍ਰਕਾਸ਼ ਪੁਰਬ ਮੌਕੇ ਖ਼ੂਨਦਾਨ ਕੈਂਪ ਲਾਇਆ

ਹਠੂਰ, 24 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਐਂਟੀ ਡਰੱਗ ਫੈਡਰੇਸ਼ਨ ਵਲੋਂ ਗੁਰਦੁਆਰਾ ਸ੍ਰੀ ਮੈਹਦੇਆਣਾ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਲੱਖਾ ਦੀ ਅਗਵਾਈ ਅਤੇ ਪ੍ਰਧਾਨ ਅਮਨਦੀਪ ਸਿੰਘ ਭੱਟੀ ਦੀ ਦੇਖ ਰੇਖ ਹੇਠ ਖ਼ੂਨਦਾਨ ਕੈਂਪ ਲਾਇਆ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਪ੍ਰਧਾਨ ਅਮਨਦੀਪ ਸਿੰਘ ਭੱਟੀ ਨੇ ਦੱਸਿਆ ਕਿ ਇਸ ਖ਼ੂਨਦਾਨ ਕੈਂਪ ਵਿਚ ਅਨੇਕਾਂ ਨੌਜਵਾਨਾਂ ਨੇ ਖੂਨਦਾਨ ਕਰਕੇ ਲੋਕਾਈ ਦੇ ਭਲੇ ਲਈ ਪੁੰਨ ਦਾ ਕੰਮ ਕੀਤਾ।

ਅਜੀਤ ਡੈਸਕ 25-11-2026
ਹਠੂਰ, 24 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਐਂਟੀ ਡਰੱਗ ਫੈਡਰੇਸ਼ਨ ਵਲੋਂ ਗੁਰਦੁਆਰਾ ਸ੍ਰੀ ਮੈਹਦੇਆਣਾ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਲੱਖਾ ਦੀ ਅਗਵਾਈ ਅਤੇ ਪ੍ਰਧਾਨ ਅਮਨਦੀਪ ਸਿੰਘ ਭੱਟੀ ਦੀ ਦੇਖ ਰੇਖ ਹੇਠ ਖ਼ੂਨਦਾਨ ਕੈਂਪ ਲਾਇਆ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਪ੍ਰਧਾਨ ਅਮਨਦੀਪ ਸਿੰਘ ਭੱਟੀ ਨੇ ਦੱਸਿਆ ਕਿ ਇਸ ਖ਼ੂਨਦਾਨ ਕੈਂਪ ਵਿਚ ਅਨੇਕਾਂ ਨੌਜਵਾਨਾਂ ਨੇ ਖੂਨਦਾਨ ਕਰਕੇ ਲੋਕਾਈ ਦੇ ਭਲੇ ਲਈ ਪੁੰਨ ਦਾ ਕੰਮ ਕੀਤਾ। ਜਿਸ ਲਈ ਉਹ ਉਨ੍ਹਾਂ ਦੇ ਦਿਲੋਂ ਧੰਨਵਾਦੀ ਹਨ। ਇਸ ਮੌਕੇ ਬਾਬਾ ਕੁਲਵੰਤ ਸਿੰਘ ਲੱਖਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੁੱਚੀ ਲੋਕਾਈ ਦੇ ਭਲੇ ਲਈ ਆਪਣਾ ਜੀਵਨ ਲਾਇਆ ਅਤੇ ਸਰਬੱਤ ਦੇ ਭਲੇ ਲਈ ਲੋਕਾਂ ਦਾ ਮਾਰਗ ਦਰਸ਼ਨ ਕੀਤਾ। ਅੱਜ ਜਦ ਉਨ੍ਹਾਂ ਦਾ ਅਵਤਾਰ ਦਿਹਾੜਾ ਹੈ ਤਾਂ ਅਜਿਹੇ ਮੌਕੇ ਉਨ੍ਹਾਂ ਦੇ ਨਿੱਘੀ ਯਾਦ ਨੂੰ ਸਮਰਪਿਤ ਇਹ ਖ਼ੂਨਦਾਨ ਕੈਂਪ ਲਾ ਕੇ ਫੈਡਰੇਸ਼ਨ ਨੇ ਸ਼ਲਾਘਾਯੋਗ ਕੰਮ ਕੀਤਾ ਹੈ। ਇਸ ਮੌਕੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੈਕਟਰੀ ਗੁਰਮੀਤ ਸਿੰਘ ਲੱਖਾ, ਹਰਪ੍ਰੀਤ ਸਿੰਘ ਲੱਖਾ, ਬਲਵੀਰ ਸਿੰਘ ਲੱਖਾ, ਜਗਤਾਰ ਸਿੰਘ, ਬਲਵਿੰਦਰ ਸਿੰਘ ਮੁੱਖ ਗ੍ਰੰਥੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਯੰਗ ਸਪੋਰਟਸ ਕਲੱਬ ਨੱਥੋਵਾਲ ਦੇ ਪ੍ਰਧਾਨ ਲੱਖਾ ਬੁੱਟਰ ਨੂੰ ਸਦਮਾ, ਪਿਤਾ ਦੀ ਮੌਤ ਅਗਲੀ ਖ਼ਬਰ ਪਿੰਡ ਚੌਂਕੀਮਾਨ ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।