24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਬ੍ਰਿਟਿਸ਼ ਕਾਨਵੈਂਟ ਸਕੂਲ, ਫਤਿਹਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਈਸੜੂ, 24 ਨਵੰਬਰ (ਬਲਵਿੰਦਰ ਸਿੰਘ)-ਬ੍ਰਿਟਿਸ਼ ਕਾਨਵੈਂਟ ਸਕੂਲ, ਫਤਿਹਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਵਿੱਤਰ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਸਕੂਲ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੌਲੀ, ਚੇਅਰਪਰਸਨ ਸਤਿੰਦਰਜੀਤ ਕੌਰ ਜੌਲੀ, ਵਾਈਸ ਪ੍ਰੈਜ਼ੀਡੈਂਟ ਨਵੇਰਾ ਜੌਲੀ ਅਤੇ ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਕਰਵਾਇਆ ਗਿਆ।

ਅਜੀਤ ਡੈਸਕ 25-11-2026
ਈਸੜੂ, 24 ਨਵੰਬਰ (ਬਲਵਿੰਦਰ ਸਿੰਘ)-ਬ੍ਰਿਟਿਸ਼ ਕਾਨਵੈਂਟ ਸਕੂਲ, ਫਤਿਹਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਵਿੱਤਰ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਸਕੂਲ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੌਲੀ, ਚੇਅਰਪਰਸਨ ਸਤਿੰਦਰਜੀਤ ਕੌਰ ਜੌਲੀ, ਵਾਈਸ ਪ੍ਰੈਜ਼ੀਡੈਂਟ ਨਵੇਰਾ ਜੌਲੀ ਅਤੇ ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਜਪੁਜੀ ਸਾਹਿਬ ਅਤੇ ਸੁਖਮਨੀ ਸਾਹਿਬ ਦੇ ਪਵਿੱਤਰ ਪਾਠ ਨਾਲ ਹੋਈ, ਜਿਸ ਨਾਲ ਸਕੂਲ ਦਾ ਵਾਤਾਵਰਨ ਅਧਿਆਤਮਿਕ ਅਤੇ ਸ਼ਾਂਤੀਮਈ ਹੋ ਗਿਆ। ਵਿਦਿਆਰਥੀਆਂ ਨੇ ਸ਼ਬਦ ਗਾਇਨ, ਕਵਿਤਾਵਾਂ, ਭਾਸ਼ਣਾਂ ਅਤੇ ਵਿਚਾਰਾਂ ਰਾਹੀਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ। ਇਸ ਮੌਕੇ ਸਕੂਲ ਦੇ ਪ੍ਰਧਾਨ ਜੇ. ਪੀ. ਐੱਸ. ਜੌਲੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਤਿੰਨ ਮਹਾਨ ਸਿਧਾਂਤਾਂ—ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ—ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸੱਚਾਈ, ਬਰਾਬਰਤਾ, ਦਇਆ ਅਤੇ ਨਿਸ਼ਕਾਮ ਸੇਵਾ ਦੇ ਰਸਤੇ ’ਤੇ ਚੱਲਣ ਦਾ ਸੰਦੇਸ਼ ਦਿੱਤਾ । ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਨੇ ਇਸ ਪਵਿੱਤਰ ਮੌਕੇ ’ਤੇ ਸਭ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਪਿਆਰ, ਸ਼ਾਂਤੀ ਅਤੇ ਮਨੁੱਖਤਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਮਾਗਮ ਦਾ ਸਮਾਪਨ ਪੂਰੀ ਸ਼ਰਧਾ ਅਤੇ ਖੁਸ਼ੀ ਭਰੇ ਮਾਹੌਲ ਵਿੱਚ ਹੋਇਆ। ਇਸ ਸਮਾਗਮ ਨੇ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਾਨ ਸਿੱਖਿਆ ਮਾਨਸ ਕੀ ਜਾਤ ਸਭੈ ਏਕੈ ਪਹਿਚਾਨਬੋ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਆਈ.ਆਈ.ਟੀ. ਮੁੰਬਈ ਦੇ ‘ਟੈਕ ਫੈਸਟ’ ਵਿਚ ਸਵਾਮੀ ਰੂਪ ਚੰਦ ਜੈਨ ਸਕੂਲ ਦੇ ਵਿਦਿਆਰਥੀ ਛਾਏ ਅਗਲੀ ਖ਼ਬਰ ‘ਅਕਾਲੀ-ਭਾਜਪਾ ਗੱਠਜੋੜ’ ਰਾਏਕੋਟ ਵਿਖੇ ਖੁਸ਼ੀ ਦੇ ਮਨਾਏ ਜਸ਼ਨ, ਤਲਵੰਡੀ ਤੇ ਨੱਥੋਵਾਲ ਦੀ ਅਗਵਾਈ ਹੇਠ ਲੱਡੂ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।