‘ ਆਪ’ ਵਲੋਂ ਮੋਗਾ ਵਿਖੇ ਕੀਤੀ ਜਾ ਰਹੀ ਰੈਲੀ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗੀ- ਰੂਮੀ, ਨੋਨੀ ਸਿੱਧਵਾਂ
ਚੌਂਕੀਮਾਨ, 25 ਨਵੰਬਰ (ਤੇਜਿੰਦਰ ਸਿੰਘ ਚੱਢਾ)- ਆਮ ਆਦਮੀ ਪਾਰਟੀ ਵੱਲੋਂ ਪਿੰਡ ਮਟਵਾਣੀ (ਮੋਗਾ) ਵਿਖੇ ਕੀਤੀ ਜਾ ਰਹੀ ਰੈਲੀ ਵਿਸਾਲ ਰੈਲੀ ਮੁੜ ਤੋਂ ਸਰਕਾਰ ਬਣਾਉਣ ਦਾ ਮੁੱਢ ਬੰਨੇਗੀ ਤੇ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਤੇ ਸੂਬੇ ਦੇੁ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨੂੰ ਸਰਕਾਰ ਦੀਆਂ ਉਪਲੱਬਧੀਆਂ ਤੋਂ ਜਾਣੂੰ ਕਰਵਾਉਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਸਰਪੰਚ ਮਨਪ੍ਰੀਤ ਸਿੰਘ ਰੂਮੀ ਤੇ ਸਰਪੰਚ ਮਨਿੰਦਰ ਸਿੰਘ ਨੋਨੀ ਸਿੱਧਵਾਂ ਨੇ ਕੀਤਾ ਤੇ ਕਿਹਾ ਕਿ ‘ਆਮ ਆਦਮੀ ਪਾਰਟੀ ‘ ਦੀ ਰੈਲੀ ਸਬੰਧੀ ਵਰਕਰਾਂ ਵਿਚ ਪੂਰਾ ਉਤਸ਼ਾਹ ਹੈ, ਜਿਸ ਕਾਰਨ ਸੂਬਾ ਸਰਕਾਰ ਵੱਲੋਂ ਕੀਤੇ ਕੰਮ ਹਨ, ਕਿਉਂਕਿ ਸੂਬਾ ਸਰਕਾਰ ਨੇ ਜੋ ਕਿਹਾ ਉਹ ਕਰਕੇ ਵਿਖਾਇਆ ਹੈ ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦੇ ਹਰਮਨ ਪਿਆਰੇ ਮੁੱਖ ਮੰਤਰੀ ਹਨ ਤੇ ਲੋਕ ਦੁਬਾਰਾ ਤੋਂ ਸੂਬੇ ਦੀ ਵਾਂਗਡੋਰ ਸੌਪਣ ਲਈ 2027 ਦੀ ਉਡੀਕ ਕਰ ਰਹੇ ਹਨ।
ਸਰਪੰਚ ਮਨਪ੍ਰੀਤ ਸਿੰਘ ਰੂਮੀ ਤੇ ਸਰਪੰਚ ਮਨਿੰਦਰ ਸਿੰਘ ਨੋਨੀ ਸਿੱਧਵਾਂ
26-11-2026