26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕੱਚੇ ਕਾਮੇ ਪੱਕੇ ਕਰਵਾਉਣ ਲਈ ਜੰਗਲਾਤ ਵਰਕਰ 27 ਨੂੰ ਦਿੜ੍ਹਬਾ ਵਿਖੇ ਲਾਉਣਗੇ ਪੱਕਾ ਮੋਰਚਾ -ਅਮਰੀਕ ਸਿੰਘ

ਭੂੰਦੜੀ, 25 ਨਵੰਬਰ (ਕੁਲਦੀਪ ਸਿੰਘ ਮਾਨ)- ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾਈ ਪ੍ਰਧਾਨ ਅਮਰੀਕ ਸਿੰਘ ਗੜ੍ਹਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕੱਚੇ ਕਾਮਿਆਂ ਨੂੰ ਪੱਕਾ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ 27 ਨਵੰਬਰ ਨੂੰ ਵਿੱਤ ਮੰਤਰੀ ਦੇ ਵਿਧਾਨ ਸਭਾ ਹਲਕੇ ਦਿੜਬਾ ਵਿਖੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ। ਮੀਟਿੰਗ ਦੀ ਕਾਰਵਾਈ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਪ੍ਰੈੱਸ ਨੂੰ ਜਾਰੀ ਕਰਦਿਆਂ ਦੱਸਿਆ ਕਿ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ 27-28 ਸਾਲਾਂ ਤੋਂ ਕੰਮ ਕਰ ਰਹੇ ਕਾਮਿਆਂ ਨੂੰ ਪੱਕਾ ਕਰਨ ਦੀ ਬਜਾਏ 16 ਮਈ 2023 ਦੀ ਪਾਲਿਸੀ ਤਹਿਤ ਪਲੇਸਮੈਂਟ ’ਤੇ ਰੱਖਿਆ ਗਿਆ ਹੈ, ਜਿਸ ਵਿੱਚ ਪੱਕੇ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਨਹੀਂ ਹਨ।

ਅਜੀਤ ਡੈਸਕ 26-11-2026
ਭੂੰਦੜੀ, 25 ਨਵੰਬਰ (ਕੁਲਦੀਪ ਸਿੰਘ ਮਾਨ)- ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾਈ ਪ੍ਰਧਾਨ ਅਮਰੀਕ ਸਿੰਘ ਗੜ੍ਹਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕੱਚੇ ਕਾਮਿਆਂ ਨੂੰ ਪੱਕਾ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ 27 ਨਵੰਬਰ ਨੂੰ ਵਿੱਤ ਮੰਤਰੀ ਦੇ ਵਿਧਾਨ ਸਭਾ ਹਲਕੇ ਦਿੜਬਾ ਵਿਖੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ। ਮੀਟਿੰਗ ਦੀ ਕਾਰਵਾਈ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਪ੍ਰੈੱਸ ਨੂੰ ਜਾਰੀ ਕਰਦਿਆਂ ਦੱਸਿਆ ਕਿ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ 27-28 ਸਾਲਾਂ ਤੋਂ ਕੰਮ ਕਰ ਰਹੇ ਕਾਮਿਆਂ ਨੂੰ ਪੱਕਾ ਕਰਨ ਦੀ ਬਜਾਏ 16 ਮਈ 2023 ਦੀ ਪਾਲਿਸੀ ਤਹਿਤ ਪਲੇਸਮੈਂਟ ’ਤੇ ਰੱਖਿਆ ਗਿਆ ਹੈ, ਜਿਸ ਵਿੱਚ ਪੱਕੇ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਨਹੀਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਮਿਆਂ ਨੂੰ ਸਿਰਫ਼ 15 ਹਜ਼ਾਰ ਰੁਪਏ ਮਹੀਨਾਵਾਰ ਤਨਖ਼ਾਹ ਮਿਲ ਰਹੀ ਹੈ, ਜਿਸ ਨਾਲ ਮਹਿੰਗਾਈ ਦੇ ਦੌਰ ਵਿੱਚ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ 10 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਸਾਰੇ ਕੱਚੇ ਕਾਮਿਆਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ। ਇਸ ਲਈ 27 ਨਵੰਬਰ ਤੋਂ ਸ਼ੁਰੂ ਹੋਣ ਵਾਲਾ ਪੱਕਾ ਮੋਰਚਾ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗਾ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਅਤੇ ਪੰਜਾਬ ਮੁਲਾਜ਼ਮ ਮੰਚ ਵੱਲੋਂ 1 ਤੋਂ 5 ਦਸੰਬਰ ਤੱਕ ਕੀਤੇ ਜਾਣ ਵਾਲੇ ਸੰਘਰਸ਼ ਅਤੇ 6 ਦਸੰਬਰ ਨੂੰ ਲੁਧਿਆਣਾ ਵਿਖੇ ਦਿੱਤੇ ਜਾਣ ਵਾਲੇ ਧਰਨੇ ਵਿੱਚ ਵੀ ਜੰਗਲਾਤ ਕਾਮੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਮੀਟਿੰਗ ਵਿਚ ਜਸਵੀਰ ਸਿੰਘ ਸੀਰਾ, ਅਮਨਦੀਪ ਸਿੰਘ ਛੱਤ, ਵਿਰਸਾ ਸਿੰਘ ਚਹਿਲ, ਰਣਜੀਤ ਸਿੰਘ ਗੁਰਦਾਸਪੁਰ, ਸਤਨਾਮ ਸੰਗਤੀਵਾਲਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਆਗੂ ਅਤੇ ਫੈਡਰੇਸ਼ਨ ਦੇ ਨੁਮਾਇੰਦੇ ਹਾਜ਼ਰ ਸਨ।
ਪਿਛਲੀ ਖ਼ਬਰ ‘ਖ਼ੁਸ਼ਹਾਲ ਪੰਜਾਬ ਰੈਲੀ’ 2027 ’ਚ ਮੁੜ ‘ਆਪ’ ਸਰਕਾਰ ਬਣਾਉਣ ਦੀ ਗਵਾਹੀ ਭਰੇਗੀ- ਵਿਧਾਇਕ ਹਾਕਮ ਸਿੰਘ ਅਗਲੀ ਖ਼ਬਰ dfff

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।