26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਜਥੇਬੰਦੀ ‘ਵਾਰਿਸ ਪੰਜਾਬ ਦੇ’ ਨਾਲ ਨੌਜਵਾਨ ਵੱਡੀ ਗਿਣਤੀ ਵਿਚ ਜੁੜ ਰਹੇ ਹਨ- ਇਯਾਲੀ

ਚੌਂਕੀਮਾਨ, 25 ਨਵੰਬਰ (ਤੇਜਿੰਦਰ ਸਿੰਘ ਚੱਢਾ)- ਪਿੰਡ ਕੁਲਾਰ ਵਿਖੇ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਕੁਲਾਰ ਦੇ ਗ੍ਰਹਿ ਵਿਖੇ ਜਥੇਬੰਦੀ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਹਰਬੀਰ ਸਿੰਘ ਇਯਾਲੀ ਨੇ ਨੌਜਵਾਨਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਜਗਮੇਲ ਸਿੰਘ ਕੁਲਾਰ ਕਲਕੱਤੇ ਵਾਲੇ, ਬਲਾਕ ਸੰਮਤੀ ਮੈਬਰ ਰਾਜਵੀਰ ਸਿੰਘ ਖ਼ਾਲਸਾ, ਮਨਜਿੰਦਰ ਸਿੰਘ, ਗੁਰਵਿੰਦਰ ਸਿੰਘ, ਮਨਜੋਤ ਸਿੰਘ, ਬਲਵਿੰਦਰ ਸਿੰਘ, ਪ੍ਰਧਾਨ ਜਸਨ ਖੜਖੜ ਤੇ ਜੋਤ ਬਰਾੜ ਵਿਸ਼ੇਸ਼ ਤੌਰ ’ਤੇ ਪਹੁੰਚੇ।

ਅਜੀਤ ਡੈਸਕ 26-11-2026
ਚੌਂਕੀਮਾਨ, 25 ਨਵੰਬਰ (ਤੇਜਿੰਦਰ ਸਿੰਘ ਚੱਢਾ)- ਪਿੰਡ ਕੁਲਾਰ ਵਿਖੇ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਕੁਲਾਰ ਦੇ ਗ੍ਰਹਿ ਵਿਖੇ ਜਥੇਬੰਦੀ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਹਰਬੀਰ ਸਿੰਘ ਇਯਾਲੀ ਨੇ ਨੌਜਵਾਨਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਜਗਮੇਲ ਸਿੰਘ ਕੁਲਾਰ ਕਲਕੱਤੇ ਵਾਲੇ, ਬਲਾਕ ਸੰਮਤੀ ਮੈਬਰ ਰਾਜਵੀਰ ਸਿੰਘ ਖ਼ਾਲਸਾ, ਮਨਜਿੰਦਰ ਸਿੰਘ, ਗੁਰਵਿੰਦਰ ਸਿੰਘ, ਮਨਜੋਤ ਸਿੰਘ, ਬਲਵਿੰਦਰ ਸਿੰਘ, ਪ੍ਰਧਾਨ ਜਸਨ ਖੜਖੜ ਤੇ ਜੋਤ ਬਰਾੜ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਹਰਬੀਰ ਸਿੰਘ ਇਯਾਲੀ ਨੇ ਕਿਹਾ ਕਿ ਜਥੇਬੰਦੀ ‘ਵਾਰਿਸ ਪੰਜਾਬ ਦੇ’ ਨਾਲ ਨੌਜਵਾਨ ਵੱਡੀ ਗਿਣਤੀ ਵਿਚ ਜੁੜ ਰਹੇ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕਿ ਉਹ ਹੁਣ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੂਰੂ ਕਰ ਦੇਣ ਤੇ ਪਿੰਡ-ਪਿੰਡ ਜਾ ਕੇ ਜਥੇਬੰਦੀ ਦੀਆਂ ਨੀਤੀਆਂ ਤੋਂ ਲੋਕਾਂ ਨੂੰ ਜਾਣੂੰ ਕਰਵਾਉਣ। ਉਨ੍ਹਾਂ ਕਿਹਾ ਸੂਬੇ ਦੇ ਲੋਕਾਂ ਦਾ ਦੂਜੀਆਂ ਸਿਆਸੀ ਪਾਰਟੀਆਂ ਤੋਂ ਭਰੋਸਾ ਉੱਠ ਚੁੱਕਾ ਹੈ ਤੇ ਲੋਕ ਸੂਬੇ ਦੀ ਵਾਂਗਡੋਰ ਜਥੇਬੰਦੀ ‘ਵਾਰਿਸ ਪੰਜਾਬ ਦੇ’ ਨੂੰ ਸੌਪਣਗੇ। ਇਸ ਮੌਕੇ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਕੁਲਾਰ ਨੇ ਕਿਹਾ ਕਿ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਵਿਚ ਜਥੇਬੰਦੀ ਮਜ਼ਬੂਤ ਹੋ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਨੌਜਵਾਨ ਵੀਰ ਹਾਜ਼ਰ ਸਨ।
ਪਿਛਲੀ ਖ਼ਬਰ ਮੇਜਰ ਸਿੰਘ ਭੈਣੀ ਨੇ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਪੰਜਾਬ ਦੀ ਖੁਸ਼ਹਾਲੀ ਲਈ ਹੋਈ ‘ਕਾਫ਼ਲਾ: ਜੀਵੇ ਪੰਜਾਬ’ ਦੀ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।