26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰੂ ਨਾਨਕ ਦੇਵ ਆਈ.ਟੀ.ਆਈ ਮਾਣੂੰਕੇ ਵਿਖੇ ਅਵਤਾਰ ਪੁਰਬ ਮਨਾਇਆ

ਹਠੂਰ, 25 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਗੁਰੂ ਨਾਨਕ ਦੇਵ ਆਈ. ਟੀ.

ਅਜੀਤ ਡੈਸਕ 26-11-2026
ਹਠੂਰ, 25 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਗੁਰੂ ਨਾਨਕ ਦੇਵ ਆਈ.ਟੀ.ਆਈ. ਮਾਣੂੰਕੇ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਸੰਸਥਾ ਦੇ ਚੇਅਰਮੈਨ ਬਲਵੀਰ ਸਿੰਘ ਸੰਧੂ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ। ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਿਆ ਕੇ ਪ੍ਰਕਾਸ਼ ਕੀਤੇ ਅਤੇ ਹਜ਼ੂਰੀ ਵਿਚ ਸਿੱਖਿਆਰਥੀਆਂ ਅਤੇ ਸਟਾਫ਼ ਨੇ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ। ਉਪਰੰਤ ਸਰਬੱਤ ਦੇ ਭਲੇ ਅਤੇ ਸੰਸਥਾ ਅਤੇ ਸਿਖਿਆਰਥੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕਰਕੇ ਹੁਕਮਨਾਮਾ ਲਿਆ ਗਿਆ। ਇਸ ਮੌਕੇ ਚੇਅਰਮੈਨ ਬਲਵੀਰ ਸਿੰਘ ਸਿੱਧੂ ਨੇ ਸਿੱਖਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ । ਉਪਰੰਤ ਚਾਹ ਪਾਣੀ ਦੇ ਲੰਗਰ ਵਰਤਾਏ ਗਏ। ਇਸ ਮੌਕੇ ਸਮੂਹ ਸਟਾਫ ਹਾਜ਼ਰ ਸੀ।
ਪਿਛਲੀ ਖ਼ਬਰ ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸਿੱਖ ਮਿਸ਼ਨਰੀ ਸੁਸਾਇਟੀ ਵਲੋਂ ਪ੍ਰਕਾਸ਼ ਪੁਰਬ ਮੌਕੇ ਬੱਚਿਆਂ ਦੇ ਕੀਰਤਨ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।