26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮੁੱਲਾਂਪੁਰ ਦਾਖਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਮੁੱਲਾਂਪੁਰ ਦਾਖਾ, 25 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੰਡੀ ਮੁੱਲਾਂਪੁਰ ਦਾਖਾ ਦੀ ਰਾਏਕੋਟ ਰੋਡ ’ਤੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਵਾਰਡਾਂ ਲਈ ਪੰਜ ਪਿਆਰਿਆਂ ਦੀ ਅਗਵਾਈ ਹੇਠ ਵੱਡੀ ਸਿੱਖ ਸੰਗਤ ਨਾਲ ਰਵਾਨਾ ਹੋਇਆ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਪ੍ਰਧਾਨ ਮਨਦੀਪ ਸਿੰਘ ਸੇਖੋਂ, ਹੋਰ ਮੈਂਬਰਾਨ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਪਾਏ ਗਏ।

ਅਜੀਤ ਡੈਸਕ 26-11-2026
ਮੁੱਲਾਂਪੁਰ ਦਾਖਾ, 25 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੰਡੀ ਮੁੱਲਾਂਪੁਰ ਦਾਖਾ ਦੀ ਰਾਏਕੋਟ ਰੋਡ ’ਤੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਵਾਰਡਾਂ ਲਈ ਪੰਜ ਪਿਆਰਿਆਂ ਦੀ ਅਗਵਾਈ ਹੇਠ ਵੱਡੀ ਸਿੱਖ ਸੰਗਤ ਨਾਲ ਰਵਾਨਾ ਹੋਇਆ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਪ੍ਰਧਾਨ ਮਨਦੀਪ ਸਿੰਘ ਸੇਖੋਂ, ਹੋਰ ਮੈਂਬਰਾਨ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਪਾਏ ਗਏ। ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਗ੍ਰੰਥੀ ਸਿੰਘ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ। ਭਾਈ ਸਤਨਾਮ ਸਿੰਘ ਤੇ ਇਸਤਰੀ ਸਤਿਸੰਗ ਸਭਾ ਬੀਬੀਆਂ ਦੇ ਜੱਥਿਆਂ ਵਲੋਂ ਸ਼ਬਦ ਕੀਰਤਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਚਾਰ ਉਦਾਸੀਆਂ ਰਾਹੀਂ 24 ਸਾਲ ਪੈਦਲ ਯਾਤਰਾ ਦਾ ਵਰਣਨ ਕੀਤਾ। ਸਿੱਖ ਪ੍ਰਚਾਰਕ ਚਰਨਜੀਤ ਸਿੰਘ ਖ਼ਾਲਸਾ ਵਲੋਂ ਸੰਗਤ ਨੂੰ ਜਾਣੂੰ ਕਰਵਾਇਆ ਕਿ ਸਤਿਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆਰੰਭਤਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਸ੍ਰੀ ਜਪੁਜੀ ਸਾਹਿਬ ਨਾਲ ਹੁੰਦੀ ਹੈ। ਖਾਲਸਾ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਸੱਚੇ ਸੁੱਚੇ ਤੇ ਮੁਕੰਮਲ ਇਨਸਾਨ ਦੀ ਵਿਆਖਿਆ ਕਰਦੀ ਹੈ।
ਪਿਛਲੀ ਖ਼ਬਰ ਐੱਸ. ਐੱਮ. ਐੱਲ. ਨਰਸਿੰਗ ਕਾਲਜ ਭਨੋਹੜ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਗੁਰਮੀਤ ਸਿੰਘ ਹਾਂਸ ਅਤੇ ਮਨਜਿੰਦਰ ਸਿੰਘ ਬਿੰਦਾ ਭੁਮਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।