25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਾਜਪਾ ਆਗੂ ਰਸੂਲਪੁਰ ਹਲਕਾ ਦਾਖਾ ਤੋਂ ਉਮੀਦਵਾਰੀ ਲਈ ਸਰਗਰਮ

ਹਠੂਰ, 25 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਸਾਬਕਾ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਅਤਿ ਨਜ਼ਦੀਕੀ ਨੌਜਵਾਨ ਆਗੂ ਗੁਰਸਿਮਰਨ ਸਿੰਘ ਰਸੂਲਪੁਰ ਵਲੋਂ ਹਲਕਾ ਦਾਖਾ ਵਿਖੇ ਆਪਣੀਆਂ ਸਰਗਰਮੀਆਂ ਵਧਾਈਆਂ ਹੋਈਆਂ ਹਨ। ਸੂਤਰਾਂ ਅਨੁਸਾਰ ਉਹ 2027 ਦੀਆਂ ਆ ਰਹੀਆਂ ਚੋਣਾਂ ਲਈ ਹਲਕਾ ਦਾਖਾ ਤੋਂ ਪਾਰਟੀ ਵਲੋਂ ਉਮੀਦਵਾਰੀ ਜਤਾ ਰਹੇ ਹਨ ਅਤੇ ਇਸੇ ਕਰਕੇ ਉਨ੍ਹਾਂ ਵਲੋਂ ਸਰਗਰਮੀਆਂ ਸ਼ੁਰੂ ਕੀਤੀਆਂ ਗਈਆਂ ਹਨ।

ਗੁਰਸਿਮਰਨ ਸਿੰਘ ਰਸੂਲਪੁਰ 26-11-2026
ਹਠੂਰ, 25 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਸਾਬਕਾ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਅਤਿ ਨਜ਼ਦੀਕੀ ਨੌਜਵਾਨ ਆਗੂ ਗੁਰਸਿਮਰਨ ਸਿੰਘ ਰਸੂਲਪੁਰ ਵਲੋਂ ਹਲਕਾ ਦਾਖਾ ਵਿਖੇ ਆਪਣੀਆਂ ਸਰਗਰਮੀਆਂ ਵਧਾਈਆਂ ਹੋਈਆਂ ਹਨ। ਸੂਤਰਾਂ ਅਨੁਸਾਰ ਉਹ 2027 ਦੀਆਂ ਆ ਰਹੀਆਂ ਚੋਣਾਂ ਲਈ ਹਲਕਾ ਦਾਖਾ ਤੋਂ ਪਾਰਟੀ ਵਲੋਂ ਉਮੀਦਵਾਰੀ ਜਤਾ ਰਹੇ ਹਨ ਅਤੇ ਇਸੇ ਕਰਕੇ ਉਨ੍ਹਾਂ ਵਲੋਂ ਸਰਗਰਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਸਬੰਧ ਵਿਚ ‘ਅਜੀਤ’ ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਸਿਮਰਨ ਸਿੰਘ ਰਸੂਲਪੁਰ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਭਜਪਾ ਨਾਲ ਜੁੜੇ ਹੋਏ ਹਨ ਤੇ ਔਖੇ ਸਮੇਂ ਜਦੋਂ ਕੋਈ ਏਧਰ ਮੂੰਹ ਨਹੀਂ ਸੀ ਕਰਦਾ ਤਾਂ ਉਨ੍ਹਾਂ ਨੇ ਭਾਜਪਾ ਨਾਲ ਜੁੜ ਕੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਕੰਮ ਕੀਤਾ ਅਤੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਨਾਲ ਮਿਲ ਕੇ ਕੰਮ ਕਰ ਰਹੇ ਹਨ। ਦਾਖਾ ਹਲਕੇ ਵਿਚ ਆਪਣੀਆਂ ਸਰਗਰਮੀਆਂ ਜਾਂ ਉਮੀਦਵਾਰੀ ਸਬੰਧੀ ਉਨ੍ਹਾਂ ਨੇ ਖੁੱਲ ਤਾਂ ਕੁਝ ਨਹੀਂ ਕਿਹਾ ਪਰ ਇਹ ਜ਼ਰੂਰ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਟਿਕਟ ਦੇਵੇਗੀ ਤਾਂ ਉਹ ਇਸ ਸੀਟ ਜਿੱਤ ਕੇ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨਗੇ। ਜ਼ਿਕਰਯੋਗ ਹੈ ਕਿ ਗੁਰਸਿਮਰਨ ਸਿੰਘ ਰਸੂਲਪੁਰ ਆਪਣੇ ਪਿੰਡ ਦੇ ਸਰਪੰਚ ਰਹਿ ਚੁੱਕੇ ਹਨ ਅਤੇ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਉਹ ਵੱਖ-ਵੱਖ ਅਹੁਦਿਆਂ ’ਤੇ ਕੰਮ ਕਰ ਚੁੱਕੇ ਹਨ।
ਪਿਛਲੀ ਖ਼ਬਰ ਮੁਫ਼ਤ ਚੈੱਕਅਪ ਕੈਂਪ ਲਗਾਇਆ ਅਗਲੀ ਖ਼ਬਰ ਚੋਰਾਂ ਨੇ ਕਿਸਾਨ ਦੇ ਖੇਤ ਪਹੀ ’ਚੋਂ ਦਰੱਖ਼ਤ ਵੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।