26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਅੰਦਰ ਵਿਕਾਸ ਤੇ ਖ਼ੁਸ਼ਹਾਲੀ ਦਾ ਨਵਾਂ ਦੌਰ ਸ਼ੁਰੂ ਹੋਵੇਗਾ- ਨੱਥੋਵਾਲ ਲੋਹਟਬੱਦੀ, ਬ੍ਰਹਮਪੁਰ ਪਿੰਡਾਂ ’ਚ ਵਰਕਰਾਂ ਨਾਲ ਕੀਤੀਆਂ ਨੁੱਕੜ ਮੀਟਿੰਗਾਂ

ਲੋਹਟਬੱਦੀ, 26 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਵਿਧਾਨ ਸਭਾ ਹਲਕਾ ਰਾਏਕੋਟ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਹਲਕਾ ਇੰਚਾਰਜ ਪ੍ਰਭਦੀਪ ਸਿੰਘ ਨੱਥੋਵਾਲ (ਸਾਬਕਾ ਡਿਪਟੀ ਡਾਇਰੈਕਟਰ ਲੋਕ ਸੰਪਰਕ ਵਿਭਾਗ) ਵਲੋਂ ਨਿੱਤ ਦਿਨ ਲੋਕਾਂ ਨੂੰ ਅਕਾਲੀ-ਭਾਜਪਾ ਗੱਠਜੋੜ ਨਾਲ ਜੋੜਨ ਦੀ ਮੁਹਿੰਮ ਅਧੀਨ ਪਿੰਡ ਲੋਹਟਬੱਦੀ, ਬ੍ਰਹਮਪੁਰ ਆਦਿ ਪਿੰਡਾਂ ’ਚ ਨੁੱਕੜ ਮੀਟਿੰਗਾਂ ਕੀਤੀਆਂ। ਸੰਬੋਧਨੀ ਸ਼ਬਦਾਂ ਤੋਂ ਪਹਿਲਾਂ ਜ਼ੋਨ ਲੋਹਟਬੱਦੀ ਅਤੇ ਬ੍ਰਹਮਪੁਰ ਦੇ ਅਕਾਲੀ-ਭਾਜਪਾ ਵਰਕਰਾਂ ਵਲੋਂ ਪ੍ਰਭਦੀਪ ਸਿੰਘ ਨੱਥੋਵਾਲ ਦਾ ਮੂੰਹ ਮਿੱਠਾ ਕਰਵਾਇਆ ਤੇ ਸਨਮਾਨਿਤ ਕੀਤਾ।

ਅਜੀਤ ਡੈਸਕ 27-11-2026
ਲੋਹਟਬੱਦੀ, 26 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਵਿਧਾਨ ਸਭਾ ਹਲਕਾ ਰਾਏਕੋਟ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਹਲਕਾ ਇੰਚਾਰਜ ਪ੍ਰਭਦੀਪ ਸਿੰਘ ਨੱਥੋਵਾਲ (ਸਾਬਕਾ ਡਿਪਟੀ ਡਾਇਰੈਕਟਰ ਲੋਕ ਸੰਪਰਕ ਵਿਭਾਗ) ਵਲੋਂ ਨਿੱਤ ਦਿਨ ਲੋਕਾਂ ਨੂੰ ਅਕਾਲੀ-ਭਾਜਪਾ ਗੱਠਜੋੜ ਨਾਲ ਜੋੜਨ ਦੀ ਮੁਹਿੰਮ ਅਧੀਨ ਪਿੰਡ ਲੋਹਟਬੱਦੀ, ਬ੍ਰਹਮਪੁਰ ਆਦਿ ਪਿੰਡਾਂ ’ਚ ਨੁੱਕੜ ਮੀਟਿੰਗਾਂ ਕੀਤੀਆਂ। ਸੰਬੋਧਨੀ ਸ਼ਬਦਾਂ ਤੋਂ ਪਹਿਲਾਂ ਜ਼ੋਨ ਲੋਹਟਬੱਦੀ ਅਤੇ ਬ੍ਰਹਮਪੁਰ ਦੇ ਅਕਾਲੀ-ਭਾਜਪਾ ਵਰਕਰਾਂ ਵਲੋਂ ਪ੍ਰਭਦੀਪ ਸਿੰਘ ਨੱਥੋਵਾਲ ਦਾ ਮੂੰਹ ਮਿੱਠਾ ਕਰਵਾਇਆ ਤੇ ਸਨਮਾਨਿਤ ਕੀਤਾ। ਨੱਥੋਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਗੱਠਜੋੜ ਨੂੰ ਸਿਆਸੀ ਤੇ ਸਮਾਜਿਕ ਹਲਕਿਆਂ ਵਿਚ ਸਕਾਰਾਤਮਕ ਮਾਹੌਲ ਅਤੇ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਨਵੇਂ ਦੌਰ ਦੀ ਸ਼ੁਰੂਆਤ ਨਾਲ ਵੇਖਿਆ ਜਾ ਰਿਹਾ ਹੈ। ਇਸ ਗੱਠਜੋੜ ਨੇ ਸੂਬੇ ਦੀ ਰਾਜਨੀਤੀ ਨੂੰ ਤਾਂ ਨਵੀਂ ਦਿਸ਼ਾ ਦਿੱਤੀ ਹੀ ਹੈ, ਸਗੋਂ ਇਸ ਨਾਲ ਪੰਜਾਬ ਦੀ ਆਰਥਿਕ ਸਥਿਤੀ ਨੂੰ ਦੇਖਦਿਆਂ ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ, ਮਜ਼ਦੂਰਾਂ, ਮੁਲਾਜ਼ਮਾਂ, ਨੌਜਵਾਨਾਂ ਨੂੰ ਰੁਜ਼ਗਾਰ ਲਈ ਵਿਦੇਸ਼ਾਂ ਵੱਲ ਜਾਣ ਦੀ ਮਜ਼ਬੂਰੀ ਵਰਗੀਆਂ ਸਮੱਸਿਆਵਾਂ ਹੱਲ ਹੋਣ ਦਾ ਰਾਹ ਪੱਧਰਾ ਹੋਇਆ ਹੈ। ਇਸ ਮੌਕੇ ਬਲਵੀਰ ਸਿੰਘ ਨੰਬਰਦਾਰ, ਦਲਜੀਤ ਸਿੰਘ ਨੰਬਰਦਾਰ, ਜਗਰੂਪ ਸਿੰਘ, ਗੁਰਸੇਵਕ ਸਿੰਘ, ਹਰਦੀਪ ਸਿੰਘ, ਕੁਲਦੀਪ ਸਿੰਘ, ਵਰਿੰਦਰ ਸਿੰਘ, ਜਰਨੈਲ ਸਿੰਘ, ਗੁਰਦੇਵ ਸਿੰਘ, ਕਰਮਜੀਤ ਸਿੰਘ, ਕਰਮਜੀਤ ਸਿੰਘ ਆੜ੍ਹਤੀ ਨੱਥੋਵਾਲ, ਕੈਪਟਨ ਹਾਕਮ ਸਿੰਘ ਨੱਥੋਵਾਲ, ਰਾਜ ਸਿੰਘ ਗਿੱਲ ਸੱਤੋਵਾਲ, ਮਹਿੰਦਰ ਸਿੰਘ, ਦਰਸ਼ਨ ਸਿੰਘ, ਜਗਦੀਸ਼ ਸਿੰਘ ਤੇ ਯਾਦਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਖ਼ੁਸ਼ ਲੋਕ ਮੁੜ ਸੱਤ੍ਹਾ ਸੰਭਾਲਣ ਲਈ ਹੋਏ ਉਤਾਵਲੇ- ਵਿਧਾਇਕ ਠੇਕੇਦਾਰ ਹਾਕਮ ਸਿੰਘ ਅਗਲੀ ਖ਼ਬਰ ਲੋਕ ਮਿਲਣੀ ਪ੍ਰੋਗਰਾਮ ’ਚ 29 ਨੂੰ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ- ਚੇਅਰਮੈਨ ਸਿੱਧੂ, ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।