ਜ਼ਿਲ੍ਹਾ ਪੱਧਰੀ ਸੁੰਦਰ ਲਿਖਾਈ ਮੁਕਾਬਲਿਆਂ ਅਧਿਆਪਕਾ ਭੁਪਿੰਦਰ ਕੌਰ ਨੇ ਦੂਜਾ ਸਥਾਨ ਕੀਤਾ ਹਾਸਲ
ਜਗਰਾਉਂ, 26 ਨਵੰਬਰ (ਵਿਨੋਦ ਕੁਮਾਰ)- ਸਿੱਖਿਆ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਮੰਡਿਆਣੀ ਵਿਖੇ ਕਰਵਾਏ ਗਏ, ਜਿਸ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਸਾਰੇ 19 ਬਲਾਕਾਂ ਦੇ ਜੇਤੂਆਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ (ਬੇਸਿਕ), ਜਗਰਾਉਂ (ਸੈਂਟਰ ਅਗਵਾੜ ਗੁੱਜਰਾਂ ਲੜਕੇ) ਦੀ ਅਧਿਆਪਕਾ ਭੁਪਿੰਦਰ ਕੌਰ ਨੇ ਪੰਜਾਬੀ ਸੁੰਦਰ ਲਿਖਾਈ ਵਿੱਚ ਅਤੇ ਵਿਦਿਆਰਥਣ ਇਨਾਇਤ ਪਰਵੀਨ ਨੇ ਹਿੰਦੀ ਸੁੰਦਰ ਲਿਖਾਈ ਵਿੱਚ ਜ਼ਿਲ੍ਹੇ ਭਰ ਵਿੱਚੋਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ।
ਜਗਰਾਉਂ, 26 ਨਵੰਬਰ (ਵਿਨੋਦ ਕੁਮਾਰ)- ਸਿੱਖਿਆ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਮੰਡਿਆਣੀ ਵਿਖੇ ਕਰਵਾਏ ਗਏ, ਜਿਸ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਸਾਰੇ 19 ਬਲਾਕਾਂ ਦੇ ਜੇਤੂਆਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ (ਬੇਸਿਕ), ਜਗਰਾਉਂ (ਸੈਂਟਰ ਅਗਵਾੜ ਗੁੱਜਰਾਂ ਲੜਕੇ) ਦੀ ਅਧਿਆਪਕਾ ਭੁਪਿੰਦਰ ਕੌਰ ਨੇ ਪੰਜਾਬੀ ਸੁੰਦਰ ਲਿਖਾਈ ਵਿੱਚ ਅਤੇ ਵਿਦਿਆਰਥਣ ਇਨਾਇਤ ਪਰਵੀਨ ਨੇ ਹਿੰਦੀ ਸੁੰਦਰ ਲਿਖਾਈ ਵਿੱਚ ਜ਼ਿਲ੍ਹੇ ਭਰ ਵਿੱਚੋਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਮਾਗਮ ਦੌਰਾਨ ਮੁੱਖ ਮਹਿਮਾਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮਨੋਜ ਕੁਮਾਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਜਸਵਿੰਦਰ ਸਿੰਘ ਨੇ ਦੋਵਾਂ ਜੇਤੂਆਂ ਨੂੰ ਇਨਾਮ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਸ. ਮਨਮੀਤ ਸਿੰਘ ਅਤੇ ਵੱਖ-ਵੱਖ ਬਲਾਕਾਂ ਦੇ ਬੀ.ਪੀ.ਈ.ਓ. ਸਾਹਿਬਾਨ ਵੀ ਮੌਜੂਦ ਸਨ। ਇਸ ਪ੍ਰਾਪਤੀ ’ਤੇ ਬੀ.ਪੀ.ਈ.ਓ. ਜਗਰਾਉਂ ਗੁਰਪ੍ਰੀਤ ਸਿੰਘ ਸੰਧੂ, ਸੀ.ਐੱਚ.ਟੀ. ਹਰਵਿੰਦਰ ਸਿੰਘ, ਸਕੂਲ ਇੰਚਾਰਜ ਮੈਡਮ ਮਨਦੀਪ ਕੌਰ ਅਤੇ ਸਮੂਹ ਸਟਾਫ਼ ਨੇ ਜੇਤੂਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ।