ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਜੀ ਪਾਲਕੀ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ
ਲੋਹਟਬੱਦੀ, 26 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਪਿੰਡ ਰਛੀਨ ਵਿਖੇ ਗੁਰਦੁਆਰਾ ਅਤਰਸਰ (ਚੁਬਾਰਾ) ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦੀ ਪੂਰੇ ਪਿੰਡ ਦੀ ਪਰਿਕਰਮਾ ਉਪਰੰਤ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸੰਪੂਰਨਤਾ ਹੋਈ।
ਅਜੀਤ ਡੈਸਕ
27-11-2026