ਕੈਨੇਡਾ ’ਚ ਪੜ੍ਹਾਈ ਕਰ ਰਹੇ ਨੌਜਵਾਨਾਂ ਨੇ ਸਮਾਜ ਸੇਵਾ ਦੀ ਮਿਸਾਲ ਕੀਤੀ ਕਾਇਮ ਸਰਕਾਰੀ ਪ੍ਰਾਇਮਰੀ ਸਕੂਲ ਰਾਜੋਆਣਾ ਕਲਾਂ ਦੇ ਵਿਦਿਆਰਥੀਆਂ ਨੂੰ ਵੰਡੀਆਂ ਵਰਦੀਆਂ
ਹਲਵਾਰਾ, 26 ਨਵੰਬਰ (ਮਨਦੀਪ ਸਿੰਘ ਉੱਭੀ)- ਵਿਦੇਸ਼ਾਂ ਵਿਚ ਰਹਿ ਕੇ ਪੜ੍ਹਾਈ ਕਰਨ ਦੇ ਨਾਲ-ਨਾਲ ਆਪਣੇ ਸਮਾਜ ਦੀ ਭਲਾਈ ਲਈ ਯਤਨਸ਼ੀਲ ਨੌਜਵਾਨਾਂ ਵਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਇਸੇ ਤਹਿਤ ਕੈਨੇਡਾ ਵਿਚ ਪੜ੍ਹਾਈ ਕਰ ਰਹੇ ਅਵੀਜੋਤ ਸਿੰਘ ਨੱਤ, ਸਿਮਰਨ ਬਾਸੀ ਤੇ ਅਰਵਿਨ ਧਾਲੀਵਾਲ ਵੱਲੋਂ ਸਥਾਪਿਤ ਲੋਕ ਭਲਾਈ ਸੰਸਥਾ ‘ਸੇਵਾ ਲਰਨ ਐਂਡ ਗ੍ਰੋ ਫਾਊਂਡੇਸ਼ਨ’ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਰਾਜੋਆਣਾ ਕਲਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ।
ਅਜੀਤ ਡੈਸਕ
27-11-2026