28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਲਿਫਟਿੰਗ ਸੰਬੰਧੀ ਚੇਅਰਮੈਨ ਤੂਰ ਵਲੋਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਰਾਏਕੋਟ ਲੋਕਲ ਦਾਣਾ ਮੰਡੀ ’ਚ ਲਿਫਟਿੰਗ ਦਾ ਕੰਮ 98 ਫ਼ੀਸਦੀ ਹੋਇਆ ਮੁਕੰਮਲ-ਅਧਿਕਾਰੀ

ਰਾਏਕੋਟ, 27 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਦਾਣਾ ਮੰਡੀ ਰਾਏਕੋਟ ਵਿਚ ਲਿਫਟਿੰਗ ਨਾ ਹੋਣ ਸਬੰਧੀ ਅਦਾਰਾ ‘ਅਜੀਤ’ ਵਲੋਂ ਪ੍ਰਮੁੱਖਤਾ ਨਾਲ ਉਠਾਈ ਅਵਾਜ਼ ਦਾ ਅੱਜ ਸਮੇਂ ਅਸਰ ਦੇਖਣ ਨੂੰ ਮਿਲਿਆ, ਜਦੋਂ ਰਾਏਕੋਟ ਦੀਆਂ ਸਾਰੀਆਂ ਖ਼ਰੀਦ ਏਜੰਸੀਆਂ ਨੇ ਰਾਏਕੋਟ ਦਾਣਾ ਮੰਡੀ ਵਿਚ ਲਿਫਟਿੰਗ ਦਾ ਕੰਮ ਵਧੀਆ ਤਰੀਕੇ ਨਾਲ ਚੱਲਣ ਸਬੰਧੀ ਸਪੱਸ਼ਟੀਕਰਨ ਦਿੱਤਾ। ਇਸ ਸਬੰਧੀ ਮਾਰਕੀਟ ਕਮੇਟੀ ਰਾਏਕੋਟ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਵਲੋਂ ਹਲਕਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਇੱਕ ਹੰਗਾਮੀ ਮੀਟਿੰਗ ਕੀਤੀ ਗਈ ਤੇ ਲਿਫਟਿੰਗ ਸਬੰਧੀ ਜਾਣਕਾਰੀ ਹਾਸਲ ਕੀਤੀ।

ਅਜੀਤ ਡੈਸਕ 28-11-2026
ਰਾਏਕੋਟ, 27 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਦਾਣਾ ਮੰਡੀ ਰਾਏਕੋਟ ਵਿਚ ਲਿਫਟਿੰਗ ਨਾ ਹੋਣ ਸਬੰਧੀ ਅਦਾਰਾ ‘ਅਜੀਤ’ ਵਲੋਂ ਪ੍ਰਮੁੱਖਤਾ ਨਾਲ ਉਠਾਈ ਅਵਾਜ਼ ਦਾ ਅੱਜ ਸਮੇਂ ਅਸਰ ਦੇਖਣ ਨੂੰ ਮਿਲਿਆ, ਜਦੋਂ ਰਾਏਕੋਟ ਦੀਆਂ ਸਾਰੀਆਂ ਖ਼ਰੀਦ ਏਜੰਸੀਆਂ ਨੇ ਰਾਏਕੋਟ ਦਾਣਾ ਮੰਡੀ ਵਿਚ ਲਿਫਟਿੰਗ ਦਾ ਕੰਮ ਵਧੀਆ ਤਰੀਕੇ ਨਾਲ ਚੱਲਣ ਸਬੰਧੀ ਸਪੱਸ਼ਟੀਕਰਨ ਦਿੱਤਾ। ਇਸ ਸਬੰਧੀ ਮਾਰਕੀਟ ਕਮੇਟੀ ਰਾਏਕੋਟ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਵਲੋਂ ਹਲਕਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਇੱਕ ਹੰਗਾਮੀ ਮੀਟਿੰਗ ਕੀਤੀ ਗਈ ਤੇ ਲਿਫਟਿੰਗ ਸਬੰਧੀ ਜਾਣਕਾਰੀ ਹਾਸਲ ਕੀਤੀ। ਜਿਸ ਦੌਰਾਨ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੇ ਰਾਏਕੋਟ ਦਾਣਾ ਮੰਡੀ ਵਿਚ ਲਿਫਟਿੰਗ ਚੱਲਣ ਦੇ ਢੁੱਕਵੇਂ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਾਣਾ ਮੰਡੀ ਰਾਏਕੋਟ ਵਿਚ ਇਸ ਸੀਜ਼ਨ ਦੌਰਾਨ ਕੁੱਲ 20 ਲੱਖ 34 ਹਜ਼ਾਰ ਝੋਨੇ ਦੀ ਬੋਰੀ ਦੀ ਆਮਦ ਹੋਈ ਹੈ, ਜਿਸ ਵਿਚੋਂ ਹੁਣ ਤੱਕ ਲਿਫਟਿੰਗ ਦਾ 98 ਫੀਸਦੀ ਕੰਮ ਮੁਕੰਮਲ ਹੋ ਚੁੱਕਿਆ ਹੈ ਅਤੇ ਸਿਰਫ਼ 2 ਫ਼ੀਸਦੀ ਲਿਫਟਿੰਗ ਹੀ ਬਾਕੀ ਰਹਿੰਦੀ ਹੈ, ਜਿਸ ਨੂੰ 30 ਨਵੰਬਰ ਤੱਕ ਨੇਪਰੇ ਚਾੜ੍ਹ ਦਿੱਤਾ ਜਾਵੇਗਾ। ਇਸ ਮੌਕੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਸਹੂਲਤਾਂ ਤੇ ਲੋੜਾਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ, ਜਿਸ ਦੇ ਚੱਲਦੇ ਇਸ ਝੋਨੇ ਦੇ ਸੀਜ਼ਨ ਦੌਰਾਨ ਮਾਰਕੀਟ ਕਮੇਟੀ ਰਾਏਕੋਟ ਅਧੀਨ ਪੈਂਦੇ ਲੋਕਲ ਦਾਣਾ ਮੰਡੀ ਰਾਏਕੋਟ ਅਤੇ ਪਿੰਡਾਂ ਵਿਚ ਖਰੀਦ ਕੇਂਦਰਾਂ ਦੌਰਾਨ ਕਿਸੇ ਨੂੰ ਕੋਈ ਵੀ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ। ਇਸੇ ਤਰ੍ਹਾਂ ਲਿਫਟਿੰਗ ਦਾ ਕੰਮ ਵੀ ਛੇਤੀ ਮੁਕੰਮਲ ਕਰ ਲਿਆ ਜਾਵੇਗਾ, ਜਿਸ ਵਿਚ ਕਿਸੇ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪਨਗਰੇਨ ਇੰਸਪੈਕਟਰ ਰਾਜੇਸ਼ ਕੁਮਾਰ, ਪਨਸਪ ਇੰਸਪੈਕਟਰ ਬਲਵੀਰ ਸਿੰਘ, ਵੇਅਰਹਾਊਸ ਇੰਸਪੈਕਟਰ ਜਤਿੰਦਰ ਸਿੰਘ, ਤੇਜਿੰਦਰ ਸਿੰਘ ਮਾਰਕੀਟ ਕਮੇਟੀ, ਅਮਨਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਬਾਲਾ ਜੀ ਪਰਿਵਾਰ ਦੀ ਮੀਟਿੰਗ ਹੋਈ ਅਗਲੀ ਖ਼ਬਰ ਜੀ. ਟੀ. ਬੀ. ਕਾਲਜ ਦਾਖਾ ਲੜਕੀਆਂ ਨੇ ਅੰਤਰ ਕਾਲਜ ਖੋ-ਖੋ ਮੁਕਾਬਲੇ ’ਚ ਚੌਥੀ ਵਾਰ ਜਿੱਤਿਆ ਸੋਨ ਤਗਮਾ ਪੀ. ਯੂ. ਬੀ-ਡਵੀਜ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।